By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਟੀਮ ਸਮੇਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ, ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕੀਤੀ ਅਰਦਾਸ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਟੀਮ ਸਮੇਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ, ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕੀਤੀ ਅਰਦਾਸ
JalandharPoliticsPunjab

ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਟੀਮ ਸਮੇਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ, ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕੀਤੀ ਅਰਦਾਸ

Talk Hindustan
Last updated: 2023/09/17 at 8:07 PM
Talk Hindustan
Share
4 Min Read
ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਟੀਮ ਸਮੇਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਟੇਕਿਆ ਮੱਥਾ, ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕੀਤੀ ਅਰਦਾਸ
SHARE

ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਲਈ ਦਸਤਾਰ, ਸਿਰੋਪਾਓ ਤੇ ਪ੍ਰਸ਼ਾਦ ਦਿੱਤਾ, ਸਮੁੱਚੀ ਮਨੁੱਖਤਾ ਦੀ ਭਲਾਈ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਵੀ ਕੀਤੀ ਅਰਦਾਸ

ਜਲੰਧਰ/ਅੰਮ੍ਰਿਤਸਰ, 17 ਸਤੰਬਰ : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਆਪਣੀ ਟੀਮ ਦੇ ਨਾਲ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕਾਮਨਾ ਕੀਤੀ ਤੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਸੰਬੰਧਾਂ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਵੀ ਅਰਦਾਸ ਕੀਤੀ।


ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਜੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਇੰਦਰਜੀਤ ਸਿੰਘ ਜੀ ਨੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਤੇ ਵਧੀਆ ਸੰਬੰਧਾਂ ਦੀ ਅਰਦਾਸ ਕੀਤੀ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਾਸਤੇ ਦਰਤਾਰ, ਸਿਰੋਪਾਓ ਤੇ ਪ੍ਰਸ਼ਾਦ ਦਿੱਤਾ ਹੈ। ਸਰਦਾਰ ਸਿਰਸਾ ਨੇ ਆਖਿਆ ਕਿ ਇਹ ਉਹਨਾਂ ਤੇ ਉਹਨਾਂ ਦੇ ਟੀਮ ਮੈਂਬਰਾਂ ਵਾਸਤੇ ਜੀਵਨ ਭਰਦਾ  ਇਕ ਮੌਕਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਸ ਅਸਥਾਨ ’ਤੇ ਨਤਮਸਤਕ ਹੋਏ ਹਨ ਜਿਥੇ ਉਹਨਾਂ ਟਾਪਣਾ ਜੀਵਨ ਦਾ ਆਪਣੀ ਆਖਰੀ ਸਮਾਂ ਬਿਤਾਇਆ ਤੇ ਖੇਤੀ ਕੀਤੀ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਤੇ ਅਸੀਂ ਉਹਨਾਂ ਦੇ ਦਰਸਾਏ ਮਾਰਗ ’ਤੇ ਚਲਦਿਆਂ ਆਪਣਾ ਜੀਵਨ ਬਸਰ ਕਰ ਰਹੇ ਹਾਂ ਤੇ ਮਨੁੱਖਤਾ ਦੀ ਸੇਵਾ ਕਰ ਰਹੇ ਹਾਂ।


ਉਹਨਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਹਰ ਸਿੱਖ ਦਾ ਸੁਫਨਾ ਹੈ ਤੇ ਇਹ ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਨ ਜਿਹਨਾਂ ਨੇ ਸਿੱਖ ਕੌਮ ਲਈ ਇਸ ਧਾਰਮਿਕ ਅਸਥਾਨ ਦੀ ਮਹੱਤਤਾ ਸਮਝੀ ਤੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਯੋਜਨਾ ਉਲੀਕੀ ਤੇ ਲਾਗੂ ਕੀਤੀ ਤੇ ਆਜ਼ਾਦੀ ਦੇ ਇੰਨੇ ਵਰ੍ਹਿਆਂ ਬਾਅਦ ਹੁਣ ਸਿੱਖ ਭਾਈਚਾਰੇ ਦੇ ਮੈਂਬਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬੇਸ਼ੱਕ ਹੋਰ ਮੁਲਕ ਵਿਚ ਜਾਣ ਵਾਸਤੇ ਵੀਜ਼ੇ ਦੀ ਲੋੜ ਪੈਂਦੀ ਹੈ ਪਰ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੇ ਦਰਸ਼ਨਾਂ ਵਾਸਤੇ ਕਿਸੇ ਵੀਜ਼ੇ ਦੀ ਲੋੜ ਨਹੀਂ ਪੈਂਦੀ।
ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ

ਜਿਹਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਅਮਲੀ ਰੂਪ ਦਿੱਤਾ ਤੇ ਸਿੱਖ ਕੌਮ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਉਹਨਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੋਂ ਹੀ ਅਸੀਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਉਹਨਾਂ ਦੇ ਜਨਮ ਦਿਨ ਦੀ ਵਧਾਈ ਦਿੰਦੇ ਹਾਂ ਤੇ ਉਹਨਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ। ਦੱਸਣਯੋਗ ਹੈ ਕਿ ਸ੍ਰੀ ਸਿਰਸਾ ਨੂੰ ਹਾਲ ਹੀ ਵਿਚ ਭਾਜਪਾ ਦਾ ਕੌਮੀ ਸਕੱਤਰ ਬਣਾਇਆ ਗਿਆ ਹੈ ਤੇ ਉਹਨਾਂ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਕਿ ਉਹਨਾਂ ਨੂੰ ਦੇਸ਼ ਦੇ ਲੋਕਾਂ ਖਾਸ ਤੌਰ ’ਤੇ ਸਿੱਖ ਭਾਈਚਾਰੇ ਤੇ ਪੰਜਾਬੀਆਂ ਦੀ ਸੇਵਾ ਦਾ ਮੌਕਾ ਦਿੱਤਾ।.


ਇਸ ਤੋਂ ਪਹਿਲਾਂ ਸਰਦਾਰ ਸਿਰਸਾ ਤੇ ਉਹਨਾਂ ਦੀ ਟੀਮ ਅੰਮ੍ਰਿਤਸਰ ਤੋਂ ਦੋ ਬੱਸਾਂ ਵਿਚ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਦਿੱਲੀ ਕਮੇਟੀ ਦੇ ਮੈਂਬਰ, ਸੀਨੀਅਰ ਆਗੂ ਪਰਮਿੰਦਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Share This Article
Facebook Twitter Whatsapp Whatsapp Telegram Copy Link
Share
Previous Article भाजपा प्रदेश अध्यक्ष सुनील जाखड़ ने किया प्रदेश कार्यकर्णी का ऐलान, प्रदेश कार्यकरणी मे जालंधर के केडी भंडारी,राजेश बाघा, राकेश राठौर को मिली जगह भाजपा प्रदेश अध्यक्ष सुनील जाखड़ ने किया प्रदेश कार्यकर्णी का ऐलान, प्रदेश कार्यकरणी मे जालंधर के केडी भंडारी,राजेश बाघा, राकेश राठौर को मिली जगह
Next Article सीटी ग्रुप में फहराया 25 मीटर का प्रभावशाली राष्ट्रीय ध्वज सीटी ग्रुप में फहराया 25 मीटर का प्रभावशाली राष्ट्रीय ध्वज
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?