ਪੰਜਾਬ ਦੇ ਲੋਕ ਆਪ ਦੀ ਸਰਕਾਰ ਦੇ ਭ੍ਰਿਸ਼ਟ ਅਤੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ-ਖੋਜੇਵਾਲ
ਕਪੂਰਥਲਾ( ਗੌਰਵ ਮੜੀਆ )ਆਗਾਮੀ ਲੋਕ ਸਭਾ ਚੋਣਾਂ ਲਈ ਪਾਰਟੀ ਨੂੰ ਮਾਜੂਬਤ ਕਰਨ ਤੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗ ਦੇ ਤਹਿਤ ਵੀਰਵਾਰ ਨੂੰ ਭਾਜਪਾ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਮੰਡਲ ਫੱਤੂਢੀਂਗਾ ਵਿਖੇ ਫੱਤੂਢੀਂਗਾ ਦੇ ਮੰਡਲ ਪ੍ਰਧਾਨ ਦਿਲਬਾਗ ਸਿੰਘ ਦੇਸਲ ਦੇ ਘਰ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੌਜੇਵਾਲ ਨੇ ਭਾਜਪਾ ਵਰਕਰਾਂ ਨੂੰ ਜਥੇਬੰਦਕ ਢਾਂਚੇ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਬੂਥ ਪੱਧਰ ਤੱਕ ਦੇ ਢਾਂਚੇ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਸੂਬੇ ਦੇ ਹਰ ਵੋਟਰ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਭਾਜਪਾ ਦੀਆਂ ਭਲਾਈ ਸਕੀਮਾਂ, ਨੀਤੀਆਂ ਅਤੇ ਇਰਾਦਿਆਂ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਉਹਨਾਂ ਨੂੰ ਭਾਜਪਾ ਨਾਲ ਜੋੜਨ ਲਈ ਕਿਹਾ।
ਖੋਜੇਵਾਲ ਨੇ ਕਿਹਾ ਕਿ ਮੋਦੀ ਦੁਨੀਆ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਹਨ,ਜਿਨ੍ਹਾਂ ਦੀ ਲੋਕਪ੍ਰਿਅਤਾ ਦਿਨੋਂ-ਦਿਨ ਵੱਧ ਰਹੀ ਹੈ।ਅੱਜ ਦੁਨੀਆ ਦੇ ਸਾਰੇ ਦੇਸ਼ ਪ੍ਰਧਾਨ ਮੰਤਰੀ ਮੋਦੀ ਦੀ ਸਲਾਹ ਲੈਂਦੇ ਹਨ। ਖੋਜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਭ੍ਰਿਸ਼ਟ ਅਤੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਨੂੰ ਆਪਣੇ ਅਤੇ ਪੰਜਾਬ ਦੇ ਭਵਿੱਖ ਵਜੋਂ ਦੇਖ ਅਤੇ ਸਮਝ ਚੁੱਕੇ ਹਨ।ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਜੇਕਰ ਕੋਈ ਪੰਜਾਬ ਦਾ ਵਿਕਾਸ ਕਰ ਸਕਦਾ ਹੈ ਤਾਂ ਉਹ ਸਿਰਫ ਭਾਰਤੀ ਜਨਤਾ ਪਾਰਟੀ ਹੈ,ਕਿਉਂਕਿ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ, ਉਹੀ ਕਰਦੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਅਤੇ ਬਹੁਮਤ ਨਾਲ ਪੰਜਾਬ ਦੀਆਂ 13 ‘ਚੋਂ 13 ਲੋਕ ਸਭਾ ਸੀਟਾਂ ਜਿੱਤ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਝੋਲੀ ਪਾਈਆਂ ਜਾਣਗੀਆਂ ਅਤੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਚ ਕੇਂਦਰ ਚ ਭਾਜਪਾ ਦੀ ਸਰਕਾਰ ਬਣੇਗੀ।ਇਸ ਮੌਕੇ ਤੇ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮੈਂਬਰ ਸੁਖਵਿੰਦਰ ਸਿੰਘ,ਉਪ ਪ੍ਰਧਾਨ ਮੰਡਲ ਫੱਤੂਢੀਂਗਾ ਦਵਿੰਦਰ ਸਿੰਘ ਸਿੰਘ,ਰਮਨ ਕੁਮਾਰ ਬਾਬਾ,ਹੀਰਾ ਸਿੰਘ,ਮੰਡ ਪ੍ਰਧਾਨ ਯੁਵਾ ਮੋਰਚਾ ਤੇਜਵੀਰ ਸਿੰਘ, ਰੇਸ਼ਮ ਗਿੱਲ,ਕਰਨੈਲ ਸਿੰਘ ਗਿੱਲ,ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

