ਕਪੂਰਥਲਾ 3ਦਿਸੰਬਰ (ਗੌਰਵ ਮੜੀਆ) ਮਹਾਰਾਸ਼ਟਰ ਬੈੰਕ ਦੇ ਮੈਨੇਜਰ ਆਸ਼ੀਸ਼ ਕੁਮਾਰ ਤੇ ਸਾਜਨ ਕੁਮਾਰ ਨੇ ਕਿਹਾ ਹੈ ਕਿ ਨੌਜਵਾਨ ਵਰਗ ਨਸ਼ਿਆਂ ਵਰਗੀਆਂ ਬੁਰਾਈਆਂ ਛੱਡ ਕੇ ਖੇਡਾਂ ਵਿੱਚ ਅੱਗੇ ਵਧਣ।ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿਥੇ ਸਰੀਰਕ ਤੇ ਬੌਧਿਕ ਵਿਕਾਸ ਹੁੰਦਾ ਹੈ,ਉਥੇ ਨਾਲ ਹੀ ਅਨੁਸਾਸ਼ਨ ਵਿੱਚ ਰਹਿਣ ਦੀ ਭਾਵਨਾ ਪੈਦਾ ਹੁੰਦੀ ਹੈ।ਮਹਾਰਾਸ਼ਟਰ ਬੈੰਕ ਦੇ ਮੈਨੇਜਰ ਆਸ਼ੀਸ਼ ਕੁਮਾਰ ਤੇ ਸਾਜਨ ਕੁਮਾਰ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਵਲੋਂ ਵਿਰਾਸਤੀ ਸ਼ਹਿਰ ਕਪੂਰਥਲਾ ਵਿਖੇ ਕੱਢੀ ਜਾ ਰਹੀ ਮੈਰਾਥਨ ਵਿੱਚ ਸ਼ਾਮਿਲ ਹੋਣ ਲਈ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ,ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ,ਜ਼ਿਲ੍ਹਾ ਮੀਤ ਪ੍ਰਧਾਨ ਚੰਦਨ ਸ਼ਰਮਾ,ਜ਼ਿਲ੍ਹਾ ਮੀਤ ਪ੍ਰਧਾਨ ਹੈਪੀ ਛਾਬੜਾ ਵਲੋਂ ਸੱਦਾ ਪ੍ਰਤਰ ਦਿੱਤੇ ਜਾਣ ਦੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂਨੇ ਇਸ ਮੈਰਾਥਨ ਵਿੱਚ ਵੱਧ ਵੱਧ ਨੌਜਵਾਨਾਂ ਨੂੰ ਸ਼ਿਰਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਿਡਾਰੀ ਦਾ ਮਨ ਸ਼ਾਂਤ,ਸਰੀਰ ਸਿਹਤਮੰਦ ਤੇ ਧਿਆਨ ਆਪਣੇ ਟੀਚੇ ਵੱਲ ਕੇਂਦਰਿਤ ਹੁੰਦਾ ਹੈ।ਇਸ ਲਈ ਹਰ ਵਿਅਕਤੀ ਨੂੰ ਚਾਹੀਦਾ ਹੈ ਕਿ ਉਹ ਆਪਣੇ ਜੀਵਨ ਵਿੱਚ ਖੇਡਾਂ ਵਲ ਉਚਿਤ ਧਿਆਨ ਦੇਵੇ।ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਨੂੰ ਸ਼ੁਰੂ ਤੋਂ ਹੀ ਖੇਡਾਂ ਵੱਲ ਪ੍ਰੇਰਿਤ ਕਰਨ।ਉਨ੍ਹਾਂ ਕਿਹਾ ਕਿ ਪੰਜਾਬ ਉਹ ਸੂਬਾ ਹੈ,ਜਿਸ ਦੇ ਖਿਡਾਰੀਆਂ ਨੇ ਪੂਰੀ ਦੁਨੀਆਂ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਹੈ।ਇਥੋਂ ਦੇ ਖਿਡਾਰੀਆਂ ਨੇ ਦੇਸ਼ ਭਰ ਵਿੱਚ ਸਭ ਤੋਂ ਵੱਧ ਮੈਡਲ ਜਿੱਤ ਕੇ ਲਿਆਂਦੇ ਹਨ ਤੇ ਦੇਸ਼ ਵਿਦੇਸ਼ ਵਿੱਚ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ।

