ਕਪੂਰਥਲਾ 4 ਜਨਵਰੀ ( ਗੌਰਵ ਮੜੀਆ ) ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਂਟਰਲ ਗੁਰੂਦੁਆਰਾ ਪਿੰਡ ਖੋਜੇਵਾਲ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਦੀ ਆਰੰਭਤਾ ਹੋਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਇਹ ਨਗਰ ਕੀਰਤਨ ਸੈਂਟਰਲ ਗੁਰੂਦੁਆਰਾ ਪਿੰਡ ਖੋਜੇਵਾਲ ਤੋਂ ਸ਼ੁਰੂ ਹੋ ਕੇ ਵੱਖ ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸੈਂਟਰਲ ਗੁਰੂਦੁਆਰਾ ਪਿੰਡ ਖੋਜੇਵਾਲ ਵੱਲ ਵਿਖੇ ਸਮਾਪਤ ਹੋਇਆ।

ਇਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਪਹੁੰਚੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ, ਇਸ ਮੌਕੇ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਪੱਪਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਨਗਰ ਕੀਰਤਨ ਸਜਾਇਆ ਗਿਆ ਹੈ।ਇਸ ਮੌਕੇ ਨਗਰ ਕੀਰਤਨ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸ਼ਿਰਕਤ ਕਰਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ।ਇਸ ਮੌਕੇ ਖੋਜੇਵਾਲ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਉਨ੍ਹਾਂ ਨੂੰ ਮੈਂ ਪ੍ਰਣਾਮ ਕਰਦਾ ਹਾਂ ਅਤੇ ਮਾਨਵਤਾ ਦੀ ਸੇਵਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੇਮਿਸਾਲ ਸਾਹਸ ਹਮੇਸ਼ਾਂ ਹੀ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਲੋਕਾਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਤੇ ਸਰਪੰਚ ਸਿਮਰਨਜੀਤ ਸਿੰਘ ਦਿਓਲ,ਪੰਚ ਗਿਆਨੀ ਜੋਗਿੰਦਰ ਸਿੰਘ,ਸਰਬਜੀਤ ਸਿੰਘ ਦਿਓਲ,ਗਿਆਨੀ ਗੁਰਮੀਤ ਸਿੰਘ, ਮਨਰਾਜ ਸਿੰਘ ਦਿਓਲ,ਸਰਬਨ ਸਿੰਘ, ਗਿਆਨੀ ਗੁਰਨਾਮ ਸਿੰਘ ਸ਼ਿੰਦਾ ਪੰਚ, ਸੁਰਜੀਤ ਸਿੰਙ ਬਾਬਾ ਆਦਿ ਹਾਜ਼ਰ ਸਨ।

