ਜਲੰਧਰ : ਅੱਜ ਨੰਬਰਦਾਰ ਯੂਨੀਅਨ ਨਕੋਦਰ ਸਮਰਾ 643 ਦੇ ਅਹੁਦੇਦਾਰ ਜਿਨ੍ਹਾਂ ਵਿੱਚ ਸ੍ਰ ਹਰਕੰਵਲ ਸਿੰਘ ਮੁੰਧ ਜਿਲ੍ਹਾ ਪ੍ਰਧਾਨ ਜਲੰਧਰ ਦਿਹਾਤੀ, ਸ੍ਰ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਦੀ ਅਗਵਾਈ ਵਿੱਚ ਇੱਕ ਵਫਦ ਨਕੋਦਰ ਦੇ ਨਵੇਂ ਆਏ ਐਸਡੀਐਮ ਗੁਰਸਿਮਰਨ ਸਿੰਘ ਢਿਲੋਂ ਨੂੰ ਮਿਲਿਆ ਗਿਆ ਅਤੇ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ ਅਤੇ ਜੀ ਆਇਆਂ ਨੂੰ ਆਖਿਆ।
ਇਸ ਮੌਕੇ ਤੇ ਸ੍ਰ ਮੁੰਧ ਅਤੇ ਹੇਅਰ ਨੇ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਆਗੂਆਂ ਨੇ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਨਾਲ ਰਾਬਤਾ ਬਣਾਉਣ ਦੀ ਅਪੀਲ ਕੀਤੀ। ਐਸਡੀਐਮ ਗੁਰਸਿਮਰਨ ਸਿੰਘ ਢਿਲੋਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਤੁਹਾਡੀਆਂ ਮੰਗਾਂ ਸਬੰਧੀ ਸਰਕਾਰ ਨੂੰ ਬੇਨਤੀ ਕਰਨਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰ ਹਰਦਿਆਲ ਸਿੰਘ ਸਰਕਪੁਰ ਸੀਨਿਅਰ ਵਾਇਸ ਪ੍ਰਧਾਨ ਜਲੰਧਰ ਦਿਹਾਤੀ, ਗੁਰਮਿੰਦਰ ਸਿੰਘ ਕੈਂਥ ਜਨਰਲ ਸਕੱਤਰ ਨਕੋਦਰ, ਰਤਨ ਰਾਏ ਕੈਸ਼ੀਅਰ ਨਕੋਦਰ ਅਤੇ ਨੰਬਰਦਾਰ ਮਨਜੀਤ ਲਾਲ਼ ਕੋਟਲਾ ਜੰਗਾਂ ਵੀ ਹਾਜ਼ਰ ਸਨ।

