By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੱਧੂ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੱਧੂ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
JalandharKapurthla

ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੱਧੂ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ

Talk Hindustan
Last updated: 2025/09/08 at 6:37 PM
Talk Hindustan
Share
4 Min Read
ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੱਧੂ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ
SHARE
 ਕਪੂਰਥਲਾ ( ਗੌਰਵ ਮੜੀਆ ) ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਕਪੂਰਥਲਾ ਹਲਕੇ ਦੇ ਇੰਚਾਰਜ ਐਚ ਐਸ ਵਾਲੀਆ ਵਿਸ਼ੇਸ਼ ਤੋਰ ਤੇ ਹਾਜ਼ਰ ਸਨ। ਇਸ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਣ  ਨੂੰ ਲੈ ਕੇ ਵਿਚਾਰ ਵਟਾਂਦਰਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੇ ਵਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਨ੍ਹਾਂ ਦੇ ਵਿੱਚ ਸੰਜੀਵ ਕੁਮਾਰ ਹੈਪੀ ਨੂੰ ਜ਼ਿਲ੍ਹਾ ਸਕੱਤਰ ਜਨਰਲ,ਪਰਦੂਮਨ ਸਿੰਘ ਭੇਟਾਂ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ,ਰਾਜਿੰਦਰ ਸਿੰਘ ਧੰਜਲ ਨੂੰ ਜ਼ਿਲ੍ਹਾ ਜਰਨਲ ਸਕੱਤਰ,ਸੁਖਜਿੰਦਰ ਸਿੰਘ ਸੇਖੋਂ ਨੂੰ ਜ਼ਿਲ੍ਹਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ  ਸਿੰਘ ਸਿੱਧੂ ਨੇ ਉਮੀਦ ਜਤਾਈ ਕਿ ਨਵਨਿਯੁਕਤ ਅਹੁਦੇਦਾਰ ਪਾਰਟੀ ਦੇ ਸਿਧਾਂਤਾਂ ਤੇ ਚੱਲਦੇ ਹੋਏ ਸਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾਂ ਲਈ ਕੰਮ ਕਰਦੇ ਹੋਏ ਹੋਏ ਪਾਰਟੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਜਮੀਨ ਨਾਲ ਜੁੜੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਸਮੇਂ ਸਮੇਂ ਤੇ ਜਿੰਮੇਵਾਰੀਆਂ ਦੇ ਕੇ ਉਹਨਾਂ ਦਾ ਸਨਮਾਨ ਕਰਦੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਪਹਿਲੇ ਤੋਂ ਜਿਆਦਾ ਤੇਜ ਗਤੀ ਨਾਲ ਕੰਮ ਕਰ ਰਹੀ ਹੈ ਅਤੇ ਦਿਨ ਬ ਦਿਨ ਲੋਕ ਅਕਾਲੀ ਦਲ ਦੇ ਨਾਲ ਜੁੜ ਰਹੇ ਹਨ !
ਆਉਣ ਵਾਲੇ ਦਿਨਾਂ ਵਿਚ ਪਾਰਟੀ ਦਾ ਹੋਰ ਵੀ ਜਿਆਦਾ ਵਿਸਥਾਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਆਪਣੇ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਤੇ ਨਵਨਿਯੁਕਤ ਅਹੁਦੇਦਾਰਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਤੇ ਵਿਸ਼ਵਾਸ ਕਰ ਕੇ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ,ਜਿਸ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ । ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਅਤੇ ਹਲਕਾ ਇੰਚਾਰਜ ਐਚ ਐਸ ਵਾਲੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੇ ਤਨ,ਮਨ ਨਾਲ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਚੜ੍ਹਦੀਕਲਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਕਰਨਗੇ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ,ਅੱਜ ਕੇਂਦਰੀ ਤਾਕਤਾਂ ਵੱਲੋਂ ਅਕਾਲੀ ਦਲ ਨੂੰ ਢਾਅ ਲਾਉਣ ਦੀਆਂ ਕੋਝੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ,ਪਰ ਪੰਜਾਬ ਦੇ ਲੋਕ ਕਦੇ ਵੀ ਆਪਣੀ ਖੇਤਰੀ ਧਿਰ ਨੂੰ ਕਮਜ਼ੋਰ ਨਹੀਂ ਹੋਣ ਦੇਣਗੇ।
ਇਸ ਮੌਕੇ ਬੋਲਦਿਆਂ ਐਚ ਐਸ ਵਾਲੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ‌ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣਾ ਪਵੇਗਾ। ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ,ਸੀਨੀਅਰ ਆਗੂ ਅਜੈ ਬਬਲਾ,ਜਗਜੀਤ ਸਿੰਘ ਸ਼ੰਮੀ,ਸਾਬਕਾ ਕੌਂਸ਼ਲਰ ਰਾਣਾ ਸੁਰਜੀਤ ਸਿੰਘ,ਮੈਂਬਰ ਪੰਚਾਇਤ ਸੁਖਵਿੰਦਰ ਸਿੰਘ ਸੌਖਾ ਸਿੱਧਵਾਂ ਦੋਨਾਂ,ਜਸਪਾਲ ਸਿੰਘ ਪਾਲਾ ਫਿਆਲੀ,ਬਲਵਿੰਦਰ ਬਾਬਾ ਸਿੱਧਵਾਂ ਦੋਨਾਂ,ਆਦਿ ਹਾਜਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article पुलिस कमिश्नर द्वारा विभिन्न प्रतिबंधों के आदेश जारी : मैरिज पैलेस/होटलों के बैंक्वेट हॉल, शादी-विवाह और अन्य सामाजिक कार्यक्रमों में हथियार ले जाने पर प्रतिबंध पुलिस कमिश्नर द्वारा विभिन्न प्रतिबंधों के आदेश जारी : मैरिज पैलेस/होटलों के बैंक्वेट हॉल, शादी-विवाह और अन्य सामाजिक कार्यक्रमों में हथियार ले जाने पर प्रतिबंध
Next Article ਹਰਿਆਣਾ ਵਲੋਂ ਭੇਜੇ ਗਏ ਰਾਹਤ ਸਮੱਗਰੀ ਨਾਲ ਭਰੇ ਛੇ ਵੱਡੇ ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਦੇ ਹਵਾਲੇ ਕੀਤੇ ਗਏ ਹਰਿਆਣਾ ਵਲੋਂ ਭੇਜੇ ਗਏ ਰਾਹਤ ਸਮੱਗਰੀ ਨਾਲ ਭਰੇ ਛੇ ਵੱਡੇ ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਦੇ ਹਵਾਲੇ ਕੀਤੇ ਗਏ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?