ਕਪੂਰਥਲਾ 5 ਜਨਵਰੀ (ਗੌਰਵ ਮੜੀਆ ) ਨਵੇਂ ਵਰ੍ਹੇ 2025 ਦੀ ਆਮਦ ਮੌਕੇ ਸਬ ਡਵੀਜ਼ਨ ਸਬ ਅਰਬਨ ਬਿਜਲੀ ਡਿਪਾਟਮੈਂਟ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 132 ਕੇ ਵੀ ਪਾਵਰ ਕਾਲੋਨੀ ਨਜ਼ਦੀਕ ਔਜਲਾ ਫਾਟਕ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਕੇ ਗੁਰੂ ਸਾਹਿਬ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰ ਕੇ ਸਾਲ 2025 ਦੀ ਸ਼ੁਰੂਆਤ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਦੌਰਾਨ ਰਾਗੀ ਜੱਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਨਵਾਂ ਸਾਲ ਸਭ ਲਈ ਖੁਸ਼ੀਆਂ ਲੈ ਕੇ ਆਏ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਸਮੂਹ ਸਮਾਜਿਕ, ਧਾਰਮਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕਰਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਨਵੇ ਸਾਲ ਵਿੱਚ ਆਪਣਾ ਕੰਮ ਪੂਰੀ ਤਨਦੇਹੀ, ਇਮਾਨਦਾਰੀ ਅਤੇ ਬਿਨਾਂ ਭੇਦਭਾਵ ਤੋਂ ਕਰਨ ਲਈ ਕਿਹਾ।ਉਨ੍ਹਾਂਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ,ਅਨਿਲ ਨਾਹਰ,ਆਪ ਲੀਗਲ ਵਿੰਗ ਦੇ ਐਡਵੋਕੇਟ ਮਨਦੀਪ ਸਿੰਘ,ਆਪ ਸੋਸ਼ਲ ਮੀਡੀਆ ਦੇ ਇੰਚਾਰਜ,ਸੁਖਦੇਵ ਸਿੰਘ ਰਿੰਕੂ,ਤਰੁਣ ਵਾਲੀਆ,ਜ਼ਿਲ੍ਹਾ ਇਵੇੰਟ ਇੰਚਾਰਜ ਗੌਰਵ ਕੰਡਾ ਆਦਿ ਹਾਜ਼ਰ ਸਨ।

