ਕਪੂਰਥਲਾ (ਗੋਰਵ ਮੜੀਆ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੋ ਸਾਲ ਪੂਰੇ ਹੋ ਗਏ ਹਨ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਕਪੂਰਥਲਾ ਦੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਅਤੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਵਲੋ ਆਦਮੀ ਪਾਰਟੀ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ ਅਤੇ ਕਿਹਾ ਗਿਆ ਕਿ ਭਗਵੰਤ ਮਾਨ ਸਰਕਾਰ ਨੇ ਹਰ ਖੇਤਰ ਵਿੱਚ ਬੇਮਿਸਾਲ ਕੰਮ ਕੀਤਾ ਹੈ, ਹਰ ਵਰਗ ਨੂੰ ਬੇਹਤਰ ਸਹੂਲਤਾਂ ਦਿੱਤੀਆਂ ਹਨ। ਆਗੂਆਂ ਨੇ ਸਰਕਾਰ ਦੇ 2 ਸਾਲ ਸਫ਼ਲਤਾਪੂਰਵਕ ਪੂਰੇ ਹੋਣ ‘ਤੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਦੱਸ ਦੇਈਏ ਕਿ ਅੱਜ ਦੇ ਦਿਨ 16 ਮਾਰਚ 2022 ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਸਰਕਾਰ ਬਣਾਈ ਸੀ। ਅਤੇ ਉਦੋਂ ਤੋਂ ਪੰਜਾਬ ਵਿੱਚ ਅਮਨ-ਕਾਨੂੰਨ, ਗੈਂਗਸਟਰ ਕਲਚਰ ਦਾ ਖਾਤਮਾ, ਘਰ-ਘਰ ਰਾਸ਼ਨ ਦੀ ਵੰਡ, ਮੁਹੱਲਾ ਕਲੀਨਿਕ, ਮਾਈਨਿੰਗ ਨੀਤੀ ਵਿੱਚ ਪਾਰਦਰਸ਼ਤਾ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਪ੍ਰਸ਼ਾਸਨਿਕ ਸੁਧਾਰ ਵਰਗੇ ਅਨੇਕਾਂ ਲੋਕ ਭਲਾਈ ਦੇ ਕੰਮ ਕੀਤੇ ਗਏ ਹਨ, ਜਿਨ੍ਹਾਂ ਦੀ ਬਦੌਲਤ ਪੰਜਾਬ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹਰਮਨ ਪਿਆਰੇ ਹੋ ਗਏ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਇਸੇ ਤਰ੍ਹਾਂ ਲੋਕ ਹਿੱਤ ਵਿੱਚ ਕੰਮ ਕਰਦੀ ਰਹੇਗੀ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਪਾਰਟੀ ਬਿਹਤਰ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਹਾਸਲ ਕਰੇਗੀ।ਲੋਕ ਸਭਾ ਸੀਟ ਜਿੱਤ ਕੇ ਸੂਬੇ ‘ਚ ਆਪਣਾ ਝੰਡਾ ਲਹਿਰਾਏਗੀ।