ਕਪੂਰਥਲਾ,17 ਮਈ (ਗੌਰਵ ਮੜੀਆ ) : ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਸੂਬਾ ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ ਅਤੇ ਫਗਵਾੜਾ ਹਲਕੇ ਤੋਂ ਚੇਅਰਮੈਨ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ ਦੀ ਅਗਵਾਈ ਹੇਠਾਂ ਅੱਜ ਨੰਗਲ ਡੈਮ ‘ਤੇ ਬੀ. ਬੀ. ਐਮ. ਬੀ ਖ਼ਿਲਾਫ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਧਰਨਾ ਲਾਇਆ ਗਿਆ। ਇਸ ਸਮੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਐਲਾਨ ਕੀਤਾ ਕਿ ਜਬਰਦਸਤੀ ਪੰਜਾਬ ਦੇ ਪਾਣੀਆਂ ਤੇ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ। ਪਰਵਿੰਦਰ ਸਿੰਘ ਢੋਟ ਨੇ ਕਿਹਾ ਕਿ ਬੀ. ਬੀ. ਐਮ. ਬੀ. ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ ਤੇ ਜ਼ਬਰਦਸਤੀ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਿਹਾ ਹੈ, ਜੋਕਿ ਪੰਜਾਬ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ਼ਾਰੇ ‘ਤੇ ਬੀ. ਬੀ. ਐੱਮ. ਬੀ. ਗਲਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਪੰਜਾਬ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਪੰਜਾਬ ਨੂੰ ਮਾਰੂਥਲ ਬਣਾਉਣ ਦੇ ਯਤਨ ਕੇਂਦਰ ਸਰਕਾਰ ਵੱਲੋ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਸ਼ਹਿ ਤੇ ਬੀ. ਬੀ. ਐਮ. ਬੀ. ਦੇ ਅਧਿਕਾਰੀ ਇਕ ਵਾਰ ਫਿਰ ਪੰਜਾਬ ਦੇ ਪਾਣੀ ‘ਤੇ ਡਾਕਾ ਮਾਰ ਰਹੇ ਹਨ ਜਿਨ੍ਹਾਂ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਾਂ ਇਹ ਧਰਨਾ ਲਗਾਤਾਰ ਜਾਰੀ ਹੈ । ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦਾ ਪਾਣੀ ਬਚਾਉਣ ਲਈ ਲੱਗੇ ਹੋਏ ਹਾਂ ਪਰ ਕਿਸੇ ਵੀ ਕਿਸਾਨ ਜਥੇਬੰਦੀ ਦੇ ਆਗੂ ਵੱਲੋਂ ਇਸ ਮੁੱਦੇ ‘ਤੇ ਇਕ ਬਿਆਨ ਤੱਕ ਨਹੀਂ ਦਿੱਤਾ ਗਿਆ। ਦੱਸਣਯੋਗ ਹੈ ਕਿ ਪਾਣੀ ਦੇ ਮੁੱਦੇ ‘ਤੇ ਹੀ ਪੰਜਾਬ ਵਿਧਾਨ ਸਭਾ ਨੇ 5 ਮਈ ਨੂੰ ਇਕ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਇਸ ਸੈਸ਼ਨ ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਪੱਸ਼ਟ ਕੀਤਾ ਗਿਆ ਸੀ ਕਿ ਹਰਿਆਣਾ ਨੂੰ ਕੋਈ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ।
ਇਹ ਵੀ ਕਿਹਾ ਗਿਆ ਸੀ ਕਿ ਬੀ. ਬੀ. ਐਮ ਬੀ ਨੂੰ ਅਜਿਹੇ ਫੈਸਲੇ ਪੰਜਾਬ ਸਰਕਾਰ ਤੇ ਨਹੀਂ ਥੋਪਣੇ ਚਾਹੀਦੇ ਚੇਅਰਮੈਨ ਸੱਜਣ ਸਿੰਘ ਚੀਮਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਕੇਂਦਰ ਦੀ ਧੱਕੇਸ਼ਾਹੀ ਵਿਰੁੱਧ ਪੰਜਾਬ ਸਰਕਾਰ ਵੱਲੋਂ ਲਏ ਗਏ ਸਖ਼ਤ ਐਕਸ਼ਨ ਦੀ ਬਲਾਘਾ ਕਰਦੇ ਹੋਏ ਕਿਹਾ ਕਿ ‘ਆਪ’ ਸਰਕਾਰ ਦੇ ਹੁੰਦਿਆ ਸਾਡੇ ਪਾਣੀ ਦਾ ਭਵਿੱਖ ਸੁਰੱਖਿਅਤ ਹੱਥਾਂ ‘ਚ ਹੈ ਤੇ ਪੰਜਾਬ ਦੀ ਮਾਨ ਸਰਕਾਰ ਨੇ ਪਾਣੀ ਮੁੱਦੇ ‘ਤੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਨਾਲ ਜਿਸ ਤਰ੍ਹਾਂ ਦੇ ਹੱਥ ਕਰ ਕੇ ਸਾਡਾ ਪਾਣੀ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਕੀਤਾ ਹੈ। ਚੇਅਰਮੈਨ ਜਰਨੈਲ ਨੰਗਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਪੂਰੀ ਵਚਨਬੰਧ ਹੈ ਤੇ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਵੀ ਸੂਬੇ ਨੂੰ ਦੇਣ ਲਈ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਜਿਹੜਾ 8500 ਕਿਊਸਿਕ ਪਾਣੀ ਦੇਣ ਦਾ ਹੁਕਮ ਜਾਰੀ ਕੀਤਾ ਗਿਆ ਹੈ,
ਉਹ ਪੰਜਾਬ ਦੇ ਪਾਣੀਆਂ ਤੇ ਡਾਕਾ ਹੈ, ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਰਵਿੰਦਰ ਸਿੰਘ ਢੋਟ ਤੇ ਜਰਨੈਲ ਨੰਗਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਪਹਿਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਬ ਪਾਰਟੀ ਮੀਟਿੰਗ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਣੀ ਦੇ ਮੁੱਦੇ ਪ੍ਰਤੀ ਕਿੰਨੇ ਚਿੰਤਤ ਹਨ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਸਰਕਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ। ਇਸ ਮੌਕੇ ਤੇ ਸਾਬਕਾ ਡੀਐਸਪੀ ਗੁਰਨਾਮ ਸਿੰਘ ਮੁੱਤੀ, ਕੁਲਵਿੰਦਰ ਸਿੰਘ ਚਾਹਲ, ਸੰਦੀਪ ਸੋਸ਼ਲ ਮੀਡੀਆ ਇੰਚਾਰਜ, ਸੁਖਦੇਵ ਸਿੰਘ ਤੇ ਹੋਰ ਹਾਜ਼ਰ ਸਨ।

