ਕਪੂਰਥਲਾ( ਗੌਰਵ ਮੜੀਆ ) ਜ਼ਿਲ੍ਹਾ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਕਪੂਰਥਲਾ ਅਧੀਨ ਹਾਲ ਹੀ ਚ ਸੰਪੰਨ ਹੋਈਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਇਲਾਕੇ ਦੀ ਸਿਆਸਤ ਚ ਨਵਾਂ ਭੂਚਾਲ ਲਿਆ ਦਿੱਤਾ ਹੈ।ਇਨ੍ਹਾਂ ਚੋਣਾਂ ਚ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਪਣੀ ਗੁਆਚੀ ਹੋਈ ਸਾਖ ਨੂੰ ਮੁੜ ਸਥਾਪਿਤ ਕਰਦਿਆਂ ਇਕ ਵੱਡੀ ਧਿਰ ਵਜੋਂ ਉਭਰਨ ਚ ਸਫਲਤਾ ਹਾਸਲ ਕੀਤੀ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ)ਲਈ ਇਹ ਨਤੀਜੇ ਨਿਰਾਸ਼ਾਜਨਕ ਰਹੇ ਹਨ,ਜਿੱਥੇ ਸਰਕਾਰ ਹੋਣ ਦੇ ਬਾਵਜੂਦ ਕਈ ਅਹਿਮ ਸੀਟਾਂ ਤੇ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।ਚੋਣ ਨਤੀਜਿਆਂ ਦੇ ਵੇਰਵਿਆਂ ਅਨੁਸਾਰ,ਜ਼ਿਲਾ ਪ੍ਰੀਸ਼ਦ ਚੋਣਾਂ ਦੌਰਾਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵੱਲ ਲੋਕਾਂ ਦਾ ਝੁਕਾਅ ਮਜਬੂਤ ਹੋਇਆ ਹੈ।ਇੱਥੇ ਇਹ ਵੀ ਦੱਸਣਯੋਗ ਹੈ ਪੰਜਾਬ ਵਿੱਚ 2850 ਬਲਾਕ ਸੰਮਤੀ ਦੀਆਂ ਸੀਟਾ ਹਨ ਤੇ ਅਕਾਲੀ ਦਲ 1814 ਸੀਟਾ ਤੇ ਚੋਣ ਲੜਿਆ ਕਿਉਕਿ 1024 ਅਕਾਲੀਆ ਦੇ ਪੇਪਰ ਰਿਜੈਕਟ ਕਰ ਦਿੱਤੇ ਗਏ।
ਆਪ ਵਾਲੇ 2771 ਸੀਟਾ ਤੇ ਲੜੇ।ਕਿਉਕਿ ਅਗਲੀ ਇਲੈਕਸ਼ਨ ਵਿੱਚ ਅਕਾਲੀ ਦਲ ਤੇ ਕਾਂਗਰਸ ਦਰਮਿਆਨ ਮੁਕਾਬਲਾ ਹੋਣਾ ਹੈ।ਇਹਨਾ ਚੋਣਾ ਵਿੱਚ ਦੋਹਾ ਦਾ ਵੋਟ ਪ੍ਰਤੀਸ਼ਤ ਇਸ ਪ੍ਰਕਾਰ ਅਕਾਲੀ 1814 ਵਿੱਚੋ 478 ਜਿੱਤੇ 26.35%।ਜਿਸ ਨਾਲ ਜਿੱਥੇ ਅਕਾਲੀ ਦਲ ਦੇ ਵਰਕਰਾਂ ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ,ਉੱਥੇ ਹੀ ਸਿਆਸੀ ਗਲਿਆਰਿਆਂ ਚ ਇਹ ਚਰਚਾ ਹੈ ਕਿ ਸੱਤਾਧਾਰੀ ਪਾਰਟੀ ਪ੍ਰਤੀ ਲੋਕਾਂ ਦੇ ਰੁਝਾਨ ਚ ਬਦਲਾਅ ਆ ਰਿਹਾ ਹੈ।ਇਨ੍ਹਾਂ ਚੋਣਾਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਚ ਪੰਜਾਬ ਦੀ ਸਿਆਸਤ ਚ ਮੁਕਾਬਲਾ ਹੋਰ ਵੀ ਸਖਤ ਹੋਣ ਵਾਲਾ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਧਦੇ ਪ੍ਰਭਾਵ ਨੇ ਹੋਰ ਰਾਜਨੀਤਿਕ ਪਾਰਟੀਆਂ ਵਿੱਚ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਅਕਾਲੀ ਦਲ ਲੋਕਾਂ ਤੇ ਆਪਣੀ ਪਕੜ ਮਜ਼ਬੂਤ ਕਰਦਾ ਜਾ ਰਿਹਾ ਹੈ,ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਦਿਖਾਈ ਦਿੰਦੀਆਂ ਹਨ।ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਆਂ ਅਤੇ ਪੰਜਾਬੀਅਤ ਦੇ ਹਿੱਤਾਂ ਦੀ ਰਾਖੀ ਕੀਤੀ ਹੈ।ਕਿਸਾਨਾਂ ਦੇ ਮੁੱਦੇ,ਨੌਜਵਾਨਾਂ ਦੇ ਰੁਜ਼ਗਾਰ ਦੀਆਂ ਸਮੱਸਿਆਵਾਂ,ਵਪਾਰੀਆਂ ਦੀ ਸੁਰੱਖਿਆ ਅਤੇ ਧਾਰਮਿਕ ਮੁੱਦਿਆਂ ਦੀ ਰੱਖਿਆ ਅਕਾਲੀ ਦਲ ਦੀਆਂ ਤਰਜੀਹਾਂ ਰਹੀਆਂ ਹਨ।ਇਹ ਮੁੱਦੇ ਇੱਕ ਵਾਰ ਫਿਰ ਅਕਾਲੀ ਦਲ ਵਿੱਚ ਜਨਤਾ ਦਾ ਵਿਸ਼ਵਾਸ ਵਧਾ ਰਹੇ ਹਨ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਇੱਕ ਵੱਡੀ ਤਾਕਤ ਵਜੋਂ ਉਭਰੇਗਾ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮੁੱਖ ਭੂਮਿਕਾ ਨਿਭਾਏਗਾ। ਐਚਐਸ ਵਾਲੀਆ ਨੇ ਕਿਹਾ ਕਿ ਅਕਾਲੀ ਦਲ ਲੋਕਾਂ ਦੀ ਆਵਾਜ਼ ਬਣੇਗਾ ਅਤੇ ਹਰ ਮੋਰਚੇ ਤੇ ਲੜੇਗਾ,ਪੰਜਾਬ ਦੇ ਹੱਕਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੇਗਾ।
ਉਨ੍ਹਾਂਨੇ ਕਿਹਾ ਕਿ ਪੰਜਾਬ ਦੇ ਲੋਕ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਵੱਲ ਵਧ ਰਹੇ ਹਨ ਅਤੇ ਇਹ ਰੁਝਾਨ ਭਵਿੱਖ ਵਿੱਚ ਹੋਰ ਵੀ ਮਜ਼ਬੂਤ ਹੋਵੇਗਾ।ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਲੋਕ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੇ ਸਪੱਸ਼ਟ ਸਟੈਂਡ ਨਾਲ ਜੁੜੇ ਹੋਏ ਮਹਿਸੂਸ ਕਰ ਰਹੇ ਹਨ।ਵਾਲੀਆ ਨੇ ਕਿਹਾ ਕਿ ਲੋਕ ਪੰਜਾਬ ਵਿੱਚ ਮੌਜੂਦਾ ਸਰਕਾਰ ਦੇ ਕੰਮਕਾਜ ਤੋਂ ਨਿਰਾਸ਼ ਹਨ।ਵਿਕਾਸ ਕਾਰਜਾਂ ਦੀ ਘਾਟ,ਬੇਰੁਜ਼ਗਾਰੀ, ਮਹਿੰਗਾਈ ਅਤੇ ਖੇਤੀਬਾੜੀ ਸਮੱਸਿਆਵਾਂ ਨੇ ਆਮ ਲੋਕਾਂ ਵਿੱਚ ਗੰਭੀਰ ਚਿੰਤਾ ਪੈਦਾ ਕਰ ਦਿੱਤੀ ਹੈ।ਅਜਿਹੇ ਹਾਲਾਤਾਂ ਵਿੱਚ,ਸ਼੍ਰੋਮਣੀ ਅਕਾਲੀ ਦਲ ਲੋਕਾਂ ਲਈ ਇੱਕੋ ਇੱਕ ਵਿਕਲਪ ਜਾਪਦਾ ਹੈ,ਜੋ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਹਮੇਸ਼ਾ ਪਿੰਡਾਂ ਅਤੇ ਕਿਸਾਨਾਂ ਦੀ ਆਵਾਜ਼ ਵਜੋਂ ਸੇਵਾ ਕਰਦਾ ਹੈ।
ਇਸ ਮੌਕੇ ਹਾਜ਼ਰ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਲੋਕਾਂ ਦੀ ਜ਼ਮੀਨ,ਸੱਭਿਆਚਾਰ ਅਤੇ ਜ਼ਰੂਰਤਾਂ ਨੂੰ ਡੂੰਘਾਈ ਨਾਲ ਸਮਝਦੀ ਹੈ।ਅਕਾਲੀ ਦਲ ਦੀ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ,ਸਗੋਂ ਇਹ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ।ਇਸੇ ਕਰਕੇ ਅੱਜ ਨੌਜਵਾਨ,ਕਿਸਾਨ,ਮਜ਼ਦੂਰ ਅਤੇ ਵਪਾਰਕ ਭਾਈਚਾਰਾ ਅਕਾਲੀ ਦਲ ਵਿੱਚ ਆਪਣਾ ਵਿਸ਼ਵਾਸ ਤਾਜ਼ਾ ਕਰ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਅਕਾਲੀ ਦਲ ਬਾਦਲ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਜੋਰਸ਼ੋਰ ਨਾਲ ਕੰਮ ਕਰ ਰਿਹਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰੇਗਾ ਅਤੇ ਲੋਕਾਂ ਦਾ ਇਹ ਵਧਦਾ ਵਿਸ਼ਵਾਸ ਨਤੀਜਿਆਂ ਵਿੱਚ ਝਲਕੇਗਾ।

