ਕਰਤਾਰਪੁਰ ( ਜਸਵੰਤ ਵਰਮਾ ) ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫੇਅਰ ਡਵੀਜ਼ਨ ਪੰਜਾਬ, ਐਸ ਐਸ ਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਅਤੇ ਮਨਜੀਤ ਕੌਰ ਜਿਲਾ ਕਮਿਉਨਿਟੀ ਪੁਲਿਸ ਅਫ਼ਸਰ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ SI ਦਲਵਿੰਦਰ ਸਿੰਘ ਇੰਚਾਰਜ ਜਿਲਾ ਸਾਂਝ ਕੇਂਦਰ ਜਲੰਧਰ ਦਿਹਾਤੀ ਅਤੇ ਏ ਐਸ ਆਈ ਨਰਿੰਦਰ ਸਿੰਘ ਜ੍ਹਿਲਾ ਸਾਂਝ ਐਸ ਪੀ ਸੀ ਟਰੇਨਰ ਦੀ ਅਗਵਾਈ ਹੇਠ ਗੌਰਮਿੰਟ ਸੀਨੀਅਰ ਸੈਕੈਂਡਰੀ ਸਕੂਲ ਪਿੰਡ ਪੱਤੜ ਕਲਾਂ ਦੇ 8ਵੀ ਅਤੇ 9ਵੀ ਕਲਾਸ ਦੇ SPC ਵਿਦਿਆਰਥੀਆਂ ਦਾ ਸੈਮੀਨਾਰ ਲਗਾਇਆ ਗਿਆ ।
ਇਸ ਮੋਕੇ SCT ਗੁਰਵਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਟਰੈਫਿਕ ਨਿਯਮਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ,ਸਿਹਤ ਸੰਭਾਲ ਅਤੇ ਸਾਫ ਸਫਾਈ ਸਬੰਧੀ ਜਾਗਰੂਕ ਕੀਤਾ ਅਤੇ 9 ਵੀ ਕਲਾਸ ਬੱਚਿਆਂ ਨੂੰ ਸੈਲਫ ਡਿਫੈਂਸ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਈਬਰ ਕਰਾਇਮ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਗਿਆ ਇਸ ਮੌਕੇ ਐਸ ਪੀ ਸੀ ਟੀਚਰ ਮਨੋਜ ਕੁਮਾਰ ਤੇ ਸਕੂਲ ਦਾ ਹੋਰ ਸਟਾਫ ਹਾਜ਼ਰ ਸੀ

