ਕਰਤਾਰਪੁਰ 12 ਅਕਤੂਬਰ ( ਜਸਵੰਤ ਵਰਮਾ )ਪੰਜਾਬੀ ਜਾਗਰਣ ਅਦਾਰੇ ਵੱਲੋਂ ”ਰਤਨ ਪੰਜਾਬ” ਦੇ’ ਪ੍ਰੋਗਰਾਮ ਅਧੀਨ ਪੰਜਾਬ ਦੀਆਂ ਨਾਮਵਰ ਸਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸ਼ਖਸੀਅਤਾਂ ਨੇ ਆਪਣੇ -ਆਪਣੇ ਖੇਤਰ ਵਿੱਚ ਪ੍ਰਸਿੱਧੀ ਹਾਸਿਲ ਕੀਤੀ ਹੈ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਿਰਕਤ ਕੀਤੀ । ‘ਰਤਨ ਪੰਜਾਬ ਦੇ ‘ ਪ੍ਰੋਗਰਾਮ ਵਿੱਚ ਐਮ. ਜੀ. ਐਸ. ਐਮ ਜਨਤਾ ਕਾਲਜ ਕਰਤਾਰਪੁਰ ਦੇ ਪ੍ਰਿੰਸੀਪਲ ਡਾ. ਪ੍ਰੈਟੀ ਸੋਢੀ ਨੂੰ ਸਨਮਾਨਿਤ ਕੀਤਾ ਗਿਆ।
ਉਹਨਾਂ ਨੂੰ ਆਪਣੇ ਖੇਤਰ ਵਿੱਚ ਮਾਣ- ਮੱਤੀਆਂ ਪ੍ਰਾਪਤੀਆਂ ਕਰਕੇ ਇਸ ਐਵਾਰਡ ਲਈ ਚੁਣਿਆ ਗਿਆ। ਇਸ ਤੋਂ ਪਹਿਲਾ ਵੀ ਉਹ ਬੈਸਟ ਟੀਚਰ ਤੇ ਬੈਸਟ ਪ੍ਰਿੰਸੀਪਲ ਦੇ ਐਵਾਰਡ ਨਾਲ ਨਵਾਜ਼ੇ ਜਾ ਚੁੱਕੇ ਹਨ। ‘ਰਤਨ ਪੰਜਾਬ ਦੇ’ ਨਾਲ ਸਨਮਾਨਿਤ ਹੋਣ ਤੇ ਉਨ੍ਹਾਂ ਖੁਸ਼ੀ ਦਾ ਇਜ਼ਹਾਰ ਕਰਦੇ ਕਿਹਾ ਕਿ ਇਹ ਸਨਮਾਨ ਸਮੁੱਚੇ ਕਾਲਜ ਦੇ ਮਿਹਨਤੀ ਸਟਾਫ਼ ਨੂੰ ਸਮਰਪਿਤ ਹੈ ਜਿਨ੍ਹਾਂ ਦੀ ਬਦੌਲਤ ਕਾਲਜ ਪੂਰੀ ਸ਼ਿਦਤ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ। ਕਾਲਜ ਦੇ ਪ੍ਰਧਾਨ ਤੇ ਹਲਕਾ ਕਰਤਾਰ ਦੇ ਸਾਬਕਾ ਐਮ. ਐਲ. ਏ ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀ ਪਾਲ ਨੇ ਪ੍ਰਿੰਸੀਪਲ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ।

