ਜਲੰਧਰ, 08 ਸਤੰਬਰ : ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੌਰਾਨ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਬਲਾਕਾਂ ਵਿੱਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਅੱਜ 9ਵੇਂ ਦਿਨ ਬਲਾਕ ਨੂਰਮਹਿਲ ਵਿਖੇ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਵਿਧਾਇਕ ਇੰਦਰਜੀਤ ਕੌਰ ਮਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
ਇਸ ਮੌਕੇ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਵਿੱਚ ਵਧੀਆ ਪਦਰਸ਼ਨ ਦਿਖਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਖੇਡ ਸਭਿਆਚਾਰ ਪੈਦਾ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਸੂਬੇ ਅਤੇ ਦੇਸ਼ ਦਾ ਨਾਮ ਰੌਸਨ ਕਰਨਾ ਚਾਹੀਦਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਸ਼ਾਸ਼ਵਤ ਰਾਜ਼ਦਾਨ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਅੱਜ ਬਲਾਕ ਸ਼ਾਹਕੋਟ ਵਿਖੇ ਵੀ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਜਸਵਿੰਦਰ ਕੌਰ ਵਲੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਰੁੜਕਾਂ ਕਲਾ ਵਿਖੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੌਰਾਨ ਐਥਲੈਟਿਕ ਲੜਕੀਆਂ 21-30 ਸਾਲ 100 ਮੀਟਰ ਈਵੈਂਟ ਵਿਚ ਜਸਪ੍ਰੀਤ ਕੌਰ ਰੁੜਕਾ ਕਲਾਂ ਵਲੋਂ ਪਹਿਲਾ, 800 ਮੀਟਰ ਈਵੈਂਟ ਵਿਚ ਵੀ ਇਸੇ ਲੜਕੀ ਵਲੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਟਪੁੱਟ ਅੰਡਰ-21-30 ਸਾਲ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਬਾਂਸੀਆਂ ਦੀ ਕਿਰਨ ਬਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਡਿਸਕਸ ਥ੍ਰੋ ਅੰਡਰ-21-30 ਸਾਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰ ਬਾਂਸੀਆਂ ਦੀ ਕਿਰਨ ਬਾਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਬਲਾਕ ਲੋਹੀਆਂ ਖਾਸ ਵਿੱਚ ਕਰਵਾਏ ਗਏ ਖੇਡ ਮੁਕਾਬਲਿਆਂ ਦੌਰਾਨ ਐਥਲੈਟਿਕਸ ਲਾਂਗ ਜੰਪ ਅੰਡਰ-17 ਲੜਕੀਆਂ ਵਿਚੋਂ ਫੁੱਲਵਾੜੀ ਪਬਲਿਕ ਸਕੂਲ ਲੋਹੀਆਂ ਖਾਸ ਦੀ ਪ੍ਰਭਜੋਤ ਕੌਰ ਨੇ ਪਹਿਲਾ ਅਤੇ ਇਸੇ ਸਕੂਲ ਦੀ ਅਰਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਦੀ ਕੋਮਲਪ੍ਰੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲਾਂਗ ਜੰਪ ਅੰਡਰ-14 ਲੜਕੀਆਂ ਵਿਚ ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਦੀ ਸੋਨਮ ਨੇ ਪਹਿਲਾ ਤੇ ਇਸੇ ਸਕੂਲ ਦੀ ਮਨਮੀਤ ਕੌਰ ਨੇ ਦੂਜਾ ਅਤੇ ਫੁੱਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਏਕਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾ ਅੱਗੇ ਦੱਸਿਆ ਕਿ ਬਲਾਕ ਨੂਰਮਹਿਲ ਦੇ ਖੇਡ ਮੁਕਾਬਲਿਆਂ ਦੌਰਾਨ ਵਾਲੀਬਾਲ ਅੰਡਰ-21 ਵਿਚ ਦੁਆਬਾ ਆਰਿਆ ਨੂਰਮਹਿਲ ਦੀ ਟੀਮ ਨੇ ਪਹਿਲਾ, ਗੁਰੂ ਨਾਨਕ ਸਪੋਰਟਸ ਕਲੱਬ ਬਿਲਗਾ ਨੇ ਦੂਜਾ ਅਤੇ ਚੀਮਾਂ ਕਲਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਅੰਡਰ-17 ਲੜਕੇ ਵਿਚ ਦੁਆਬਾ ਆਰਿਆ ਨੂਰਮਹਿਲ ਦੀ ਟੀਮ ਨੇ ਪਹਿਲਾ , ਸੀਨੀਅਰ ਸੈਕੰਡਰੀ ਸਕੂਲ ਚੀਮਾਂ ਕਲਾਂ ਨੇ ਦੂਜਾ ਅਤੇ ਸੀਨੀਅਰ ਸੈਕੰਡਰੀ ਸਕੂਲ ਉਮਰਪੁਰ ਕਲਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

