ਕਪੂਰਥਲਾ, 27 ਫਰਵਰੀ ( ਗੌਰਵ ਮੜੀਆ )ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸ਼ਰਨ ਸਿੰਘ ਕਪੂਰ ਨੂੰ ਹਲਕਾ ਇੰਚਾਰਜ ਲਗਾਉਣ ਤੇ ਵਧਾਈ ਦਿੰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਸਿੱਧੂ ਨੇ ਕਿਹਾ ਕਿ ਗੁਰਸ਼ਰਨ ਸਿੰਘ ਕਪੂਰ ਇਕ ਅਗਾਂਹਵਧੂ ਸੋਚ ਵਾਲੇ ਇਨਸਾਨ ਹਨ। ਉਹ ਗਰੀਬ ਤਪਕੇ ਨੂੰ ਨਾਲ਼ ਲੈ ਕੇ ਚੱਲਣ ਵਾਲੇ ਆਗੂ ਹਨ।ਉਹ ਹਰਇਕ ਦੇ ਦੁਖ ਸੁਖ ਵਿੱਚ ਖੜਦੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਜਗਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਪਰਵਿੰਦਰ ਸਿੰਘ ਢੋਟ ਸੀਨੀਅਰ ਆਗੂ ਆਪ, ਕਰਨੈਲ ਸਿੰਘ ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿੰਗ ਨੂੰ ਵੀ ਸਨਮਾਨਿਤ ਕੀਤਾ ਗਿਆ।
ਅਸੀਂ ਸਮੂਹ ਜ਼ਿਲ੍ਹਾ ਕਪੂਰਥਲਾ ਦੇ ਨਿਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਬਹੁਤ ਵਧੀਆ ਸੋਚ ਵਾਲੇ ਇਨਸਾਨ ਨੂੰ ਕਪੂਰਥਲਾ ਦੇ ਹਲਕਾ ਇੰਚਾਰਜ ਨਿਯੁਕਤ ਕੀਤਾ।ਤੇ ਸਮੂਹ ਆਗੂਆਂ ਤੇ ਨਵੇਂ ਬਣੇ ਹਲਕਾ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਤੇ ਹੋਰ ਵੀ ਸੀਨੀਅਰ ਆਪ ਆਗੂਆਂ ਨੂੰ ਵੀ ਵਧਾਈ ਤੇ ਬੁਕੇ ਦੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਜ਼ੀਰ ਸਿੰਘ ਖ਼ਾਨਗਾਹ, ਮਲਕੀਤ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ।

