ਕਪੂਰਥਲਾ 3 ਦਿਸੰਬਰ (ਗੌਰਵ ਮੜੀਆ) ਬੱਚੇ ਦੇਸ਼ ਦੀ ਨੀਂਹ ਹੁੰਦੇ ਹਨ ਅਤੇ ਉਸ ਨੀਂਹ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ।ਇਹ ਗੱਲ ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾ ਬੁਲਾਰੇ ਓਮਕਾਰ ਕਾਲੀਆ ਅਤੇ ਸਮਾਜ ਸੇਵੀ ਅਵਿਨਾਸ਼ ਸ਼ਰਮਾ ਨੇ 8 ਦਸੰਬਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਕੱਢੀ ਜਾ ਰਹੀ ਮੈਰਾਥਨ ਦੌੜ ਵਿੱਚ ਸ਼ਹਿਰ ਵਾਸੀਆਂ ਨੂੰ ਭਾਗ ਲੈਣ ਦੀ ਅਪੀਲ ਕਰਦਿਆਂ ਕਹਿ।ਮੰਗਲਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਅਤੇ ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਚੰਦਨ ਸ਼ਰਮਾ ਨੇ ਸ਼ਿਵ ਸੈਨਾ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਅਤੇ ਸਮਾਜ ਸੇਵੀ ਅਵਿਨਾਸ਼ ਸ਼ਰਮਾ ਨੂੰ ਮੈਰਾਥਨ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਦਿੱਤਾ।
ਇਸ ਮੌਕੇ ਓਮਕਾਰ ਕਾਲੀਆ ਬਜਰੰਗ ਦਲ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਆਯੋਜਿਤ ਕੀਤੀ ਜਾ ਰਹੀ ਮੈਰਾਥਨ ਦੌੜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅਤੇ ਦੇਸ਼ ਦਾ ਭਵਿੱਖ ਬਣਾਉਣ ਲਈ ਉਨ੍ਹਾਂ ਦੀ ਨੀਂਹ ਮਜ਼ਬੂਤ ਹੋਣੀ ਚਾਹੀਦੀ ਹੈ।ਕਾਲੀਆ ਨੇ ਕਿਹਾ ਕਿ ਨਰੋਏ ਸਮਾਜ ਲਈ ਬੱਚਿਆਂ ਦਾ ਨਸ਼ਾ ਮੁਕਤ ਹੋਣਾ ਜ਼ਰੂਰੀ ਹੈ।ਬੱਚੇ ਆਉਣ ਵਾਲੇ ਸਮੇਂ ਦੇ ਆਗੂ ਹਨ।ਇਸ ਲਈ ਸਾਨੂੰ ਉਨ੍ਹਾਂ ਨੂੰ ਹਰ ਕੀਮਤ ਤੇ ਨਸ਼ਿਆਂ ਤੋਂ ਦੂਰ ਰੱਖਣਾ ਹੋਵੇਗਾ ਤਾਂ ਹੀ ਅਸੀਂ ਸਿਹਤਮੰਦ ਸਮਾਜ ਦੀ ਕਲਪਨਾ ਕਰ ਸਕਦੇ ਹਾਂ।ਇਸਦੇ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਪੈਣਗੇ।

