ਖੂਨਦਾਨ ਹੈ ਮਹਾਦਾਨ ਹੈ,ਖੂਨਦਾਤਾ ਬਣੋ ਅਤੇ ਜੀਵਨ ਬਚਾਓ-ਰੋਹਿਤ ਜੋਸ਼ੀ
ਸਰਕਾਰ ਖੂਨਦਾਨ ਨੂੰ ਪਾਠਕ੍ਰਮ ਵਿੱਚ ਸ਼ਾਮਲ ਕਰੇ-ਮੁਕੇਸ਼ ਕਸ਼ਯਪ
ਕਪੂਰਥਲਾ(ਗੌਰਵ ਮੜੀਆ )ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਤੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਇਸ ਕੈਂਪ ਚ ਸ਼ਹਿਰ ਦੀਆਂ ਸਮੂਹ ਸਮਾਜਿਕ,ਧਾਰਮਿਕ, ਰਾਜਨੀਤਿਕ ਸੰਸਥਾਵਾਂ ਦੇ ਨਾਲ-ਨਾਲ ਨੌਜਵਾਨਾਂ ਨੇ ਵੀ ਵੱਡੀ ਗਿਣਤੀ ਚ ਪਹੁੰਚ ਕੇ ਖੂਨਦਾਨ ਕੀਤਾ। ਮਨੀ ਮਹੇਸ਼ ਮੰਦਿਰ ਚ ਮੰਗਲਵਾਰ ਨੂੰ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਵਲੋਂ ਸ਼ਿਵਰਾਤਰੀ ਦੇ ਮੌਕੇ ਤੇ ਪਹਿਲਾ ਖੂਨਦਾਨ ਕੈਂਪ ਲਗਾਇਆ ਗਿਆ।ਇਸ ਖੂਨਦਾਨ ਕੈਂਪ ਵਿੱਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ, ਸ਼ਿੰਦੇ ਗਰੁੱਪ ਦੇ ਸੂਬਾ ਕਾਰਜਕਾਰੀ ਪ੍ਰਧਾਨ ਰੋਹਿਤ ਜੋਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ।ਇਸ ਕੈਂਪ ਵਿੱਚ 30 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੌਕੇ ਰੋਹਿਤ ਜੋਸ਼ੀ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ।ਇਸ ਮਹਾਨ ਦਾਨ ਲਈ ਲੋਕਾਂ ਨੂੰ ਖੁੱਦ ਸਵੈ-ਇੱਛਾ ਨਾਲ ਅੱਗੇ ਆਉਣਾ ਚਾਹੀਦਾ ਹੈ,ਇਸ ਲਈ ਸਮਾਜ ਨੂੰ ਜਾਗਰੂਕ ਕਰਨ ਦੀ ਲੋੜ ਹੈ।

ਖੂਨਦਾਨ ਕਰਨ ਨਾਲ ਅਨੀਮੀਆ ਜਾਂ ਖੂਨ ਦੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।ਵੱਖ-ਵੱਖ ਤੱਤਾਂ ਵਾਲਾ ਖੂਨ ਦਾ ਇਕ ਯੂਨਿਟ ਕਈ ਲੋਕਾਂ ਦੀ ਜਾਨ ਬਚਾ ਸਕਦਾ ਹੈ।ਉਨ੍ਹਾਂ ਕਿਹਾ ਕਿ ਜਾਣਕਾਰੀ ਦੀ ਘਾਟ ਕਾਰਨ ਅਜੇ ਵੀ ਬਹੁਤ ਸਾਰੇ ਲੋਕ ਖੂਨਦਾਨ ਲਈ ਅੱਗੇ ਨਹੀਂ ਆਉਂਦੇ,ਜਦੋਂ ਕਿ ਕਿਸੇ ਵੀ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਂਦੀ। ਜਦੋਂ ਸਵੈ-ਇੱਛਤ ਖੂਨਦਾਨ ਘੱਟ ਜਾਂਦਾ ਹੈ,ਤਾਂ ਪੇਸ਼ੇਵਰ ਲੋਕ ਜਨਤਕ ਸਿਹਤ ਨਾਲ ਖੇਡਣ ਲੱਗ ਪੈਂਦੇ ਹਨ।ਸਮਾਜ ਵਿੱਚ ਖੂਨਦਾਨ ਪ੍ਰਤੀ

ਜਾਗਰੂਕਤਾ ਵਧਾ ਕੇ ਪੇਸ਼ੇਵਰਾਂ ਲੋਕ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਖੀ ਮਨੁੱਖਤਾ ਦੀ ਮਦਦ ਲਈ ਹਰੇਕ ਤੰਦਰੁਸਤ ਵਿਅਕਤੀ ਨੂੰ ਇੱਕ ਨਿਸ਼ਚਿਤ ਵਕਫ਼ੇ ਤੋਂ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ।ਇਸ ਮੌਕੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਕਸ਼ਯਪ ਨੇ ਕਿਹਾ ਕਿ ਸਵੈ-ਇੱਛਾ ਨਾਲ ਖੂਨਦਾਨ ਕਰਨ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ ਅਤੇ ਗਲਤ ਧਾਰਨਾਵਾਂ ਨੂੰ ਦੂਰ ਕਰਨਾ ਚਾਹੀਦਾ ਹੈ

ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ,ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ,ਜ਼ਿਲ੍ਹਾ ਮੀਤ ਪ੍ਰਧਾਨ ਆਨੰਦ ਯਾਦਵ,ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਤਲਵਾੜ,ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਸਮਾਜ ਸੇਵੀ ਰਮਨ ਮਲਹੋਤਰਾ,ਸਲੂਟ ਤਿਰੰਗਾ ਸੰਗਠਨ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਪੁਰਵਾ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ,ਸਾਬਕਾ ਕੌਂਸਲਰ ਚੇਤਨ ਸੂਰੀ,ਨਵੀ

ਕੁਮਾਰ,ਦਿਨੇਸ਼ ਚੌਹਾਨ,ਰੋਬਿਨ ਖੰਨਾ,ਹਲਕਾ ਸੇਵਾਦਾਰ ਅਵੀ ਰਾਜਪੂਤ,ਸ਼ਿਵ ਸੈਨਾ ਸ਼ਿੰਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਪਤ ਅਲੀ,ਮੀਤ ਪ੍ਰਧਾਨ ਸੰਜੀਵ ਕੁਮਾਰ,ਸੀਨੀਅਰ ਮੀਤ ਪ੍ਰਧਾਨ ਰਾਜੂ ਡੇਂਗ, ਸਕੱਤਰ ਪਰਵੀਨ ਕੁਮਾਰ,ਰਾਜਵੀਰ ਸਿੰਘ ਰਾਜਾ, ਮਨੂੰ ਪੁਰੀ,ਰੇਹਾਨ ਅਲੀ,ਡਾ.ਅਖਿਲੇਸ਼,ਆਕਾਸ਼, ਰਵੀ ਭਾਰਦਵਾਜ,ਜ਼ਿਲ੍ਹਾ ਉਪ ਪ੍ਰਧਾਨ ਬਲਵਿੰਦਰ ਭੰਡਾਰੀ ਆਦਿ ਹਾਜ਼ਰ ਸਨ।

