ਵਿਧਾਇਕ ਰਾਣਾ ਮਾਤਾ ਭੱਦਰਕਾਲੀ ਮੰਦਰ ਵਿਖੇ ਹੋਏ ਨਤਮਸਤਕ
ਕਪੂਰਥਲਾ ( ਗੌਰਵ ਮੜੀਆ) ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਸ਼ੋਤਮ ਪਾਸੀ ਅਤੇ ਚੇਅਰਮੈਨ ਰਾਧੇ ਸ਼ਾਮ ਸ਼ਰਮਾ,ਸੋਨੂ ਪੰਡਿਤ ਮੀਡਿਆ ਐਡਵਾਈਜ਼ਰ ਦੀ ਦੇਖ ਰੇਖ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਵਿੱਚ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਭੀੜ ਦੇਖਣ ਨੂੰ ਮਿਲੀ ਜੋਕਿ ਦੇਰ ਰਾਤ ਤੱਕ ਰਹੀ। ਇਸ ਮੌਕੇ ਮੰਦਿਰ ਪਰਿਸਰ ਵਿੱਚ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੌਰਾਨ ਛੋਟੇ ਛੋਟੇ ਬੱਚਿਆਂ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਤ ਸੁੰਦਰ ਨਾਟਕ ਪੇਸ਼ ਕਰਕੇ ਸੰਗਤਾਂ ਦੇ ਦਿਲਾਂ ਨੂੰ ਮੋਹ ਲਿਆ। ਇਸ ਮੌਕੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਮਾਤਾ ਜੀ ਦੇ ਦਰਬਾਰ ’ਤੇ ਨਤਮਸਤਕ ਹੋਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਾਰੇ ਸ਼ਰਧਾਲੂਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਧਰਮ, ਕਰਮ ਅਤੇ ਨਿਆਂ ਦੇ ਮਹੱਤਵ ਬਾਰੇ ਅਮੋਲ ਸਿੱਖਿਆ ਦਿੰਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਓ ਸਭ ਮਿਲ ਕੇ ਸ਼੍ਰੀ ਕ੍ਰਿਸ਼ਨ ਜੀ ਦੇ ਆਦਰਸ਼ਾਂ ’ਤੇ ਚੱਲਣ ਦੀ ਕੋਸ਼ਿਸ਼ ਕਰੀਏ ਅਤੇ ਸਮਾਜ ਵਿੱਚ ਪਿਆਰ, ਭਰਾਤਰੀਚਾਰ ਅਤੇ ਸੱਚਾਈ ਦੇ ਰਾਹ ‘ਤੇ ਅੱਗੇ ਵਧੀਏ। ਇਸ ਮੌਕੇ ਪ੍ਰਧਾਨ ਪ੍ਰਸ਼ੋਤਮ ਪਾਸੀ ਤੇ ਚੇਅਰਮੈਨ ਰਾਧੇ ਸ਼ਾਮ ਸ਼ਰਮਾ ਨੇ ਕਿਹਾ ਕਿ ਭਗਵਾਨ ਰਾਮ ਧਰਤੀ ’ਤੇ ਦੁਸ਼ਟਾਂ ਨੂੰ ਮਾਰਨ ਅਤੇ ਧਰਮ ਦੀ ਰੱਖਿਆ ਕਰਨ ਲਈ ਜਨਮੇ ਸਨ, ਜਦੋਂ ਵੀ ਧਰਤੀ ’ਤੇ ਅਧਰਮੀ ਵਧੀ ਹੈ ਤਾਂ ਭਗਵਾਨ ਧਰਮ ਦੀ ਰੱਖਿਆ ਕਰਨ ਅਤੇ ਪਾਪੀਆਂ ਨੂੰ ਮਾਰਨ ਲਈ ਅਵਤਾਰ ਧਾਰਨ ਕਰਦੇ ਹਨ।
ਇਸ ਮੌਕੇ ਦੀਪਕ ਸਲਵਾਨ ਸ਼ਹਿਰੀ ਬਲਾਕ ਪ੍ਰਧਾਨ, ਰਾਹੁਲ ਮਨਸੂ ਸੀਨੀਅਰ ਡਿਪਟੀ ਮੇਅਰ ਨਗਰ ਨਿਗਮ ਕਪੂਰਥਲਾ, ਉਪ ਚੇਅਰਮੈਨ ਭੁਪਿੰਦਰ ਆਨੰਦ, ਜਨਰਲ ਸਕੱਤਰ ਅਭਿਸ਼ੇਕ ਆਨੰਦ, ਹੈੱਡ ਕੈਸ਼ੀਅਰ ਮਨੂੰ ਪ੍ਰਾਸ਼ਰ, ਸੀਨੀਅਰ ਉਪ ਪ੍ਰਧਾਨ ਤਰੁਨ ਬਹਿਲ, ਸਕੱਤਰ ਪ੍ਰਮੋਦ ਕਾਲੀਆ, ਜੁਆਇੰਟ ਸਕੱਤਰ ਸੰਜੀਵ ਬਾਵਾ, ਕੈਸ਼ੀਅਰ ਕਮਲਦੀਪ ਬਾਵਾ ਤੇ ਵੱਡੀ ਗਿਣਤੀ ’ਚ ਸ਼ਰਧਾਲੂ ਹਾਜਰ ਸਨ।

