ਜਲੰਧਰ, 12 ਜੁਲਾਈ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਬਚਾਅ ਕਾਰਜਾਂ ਦੌਰਾਨ 320 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਏ ਗਏ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਵਰਗੀ ਸਥਿਤੀ ਤੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਚਾਏ ਗਏ ਸਾਰੇ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪੂਰੀ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਬਚਾਅ ਕਾਰਜਾਂ ਦੇ ਸੁਚਾਰੂ ਸੰਚਾਲਨ ਲਈ ਅਧਿਕਾਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡਟੇ ਹੋਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਫੀਲਡ ਵਿੱਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ ਪ੍ਰਭਾਵਿਤ ਖੇਤਰਾਂ ਵਿੱਚ ਡਾਕਟਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਐਨ.ਡੀ.ਆਰ.ਐਫ., ਫੌਜ ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਬਚਾਅ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ।

