ਕਰਤਾਰਪੁਰ ( ਜਸਵੰਤ ਵਰਮਾ )ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ, ਸ੍ਰੀ ਹਰਵਿੰਦਰ ਸਿੰਘ ਵਿਰਕ, PPS, ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ ਜਲੰਧਰ (ਦਿਹਾਤੀ) ਅਤੇ ਐਸ.ਪੀ. ਇਨਵੈਸਟੀਗੇਸ਼ਨ ਸ੍ਰੀ ਸਰਬਜੀਤ ਰਾਏ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸਬ ਡਵੀਜ਼ਨ ਸ਼ਾਹਕੋਟ ਦੇ ਸਾਂਝ ਕੇਂਦਰ ਸ਼ਾਹਕੋਟ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਬਾਜਵਾਂ ਕਲਾਂ ਦੇ ਵਿਦਿਆਰਥੀਆਂ ਵੱਲੋਂ ਡੀਐਸਪੀ ਦਫ਼ਤਰ ਸ਼ਾਹਕੋਟ, ਸਾਂਝ ਕੇਂਦਰ ਸ਼ਾਹਕੋਟ ਅਤੇ ਪੁਲਿਸ ਸਟੇਸ਼ਨ ਸ਼ਾਹਕੋਟ ਦਾ ਵਿਜ਼ਟ ਕੀਤਾ ਗਿਆ।
ਇਸ ਦੌਰਾਨ ਡੀਐਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ, PPS ਵਲੋਂ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਸਾਈਬਰ ਕ੍ਰਾਈਮ ਅਤੇ ਸਾਈਬਰ ਹੈਲਪਲਾਈਨ 1930, ਟ੍ਰੈਫਿਕ ਨਿਯਮਾਂ ਦੀ ਪਾਲਣਾ, ਸਿਹਤ ਸੰਭਾਲ, ਅਤੇ ਸੋਸ਼ਲ ਮੀਡੀਆ ਦੀ ਸਹੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਬੱਚਿਆਂ ਨੂੰ ਖੇਡਾਂ ਵਿੱਚ ਸਰਗਰਮ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਸਿਹਤਮੰਦ ਜੀਵਨ ਸ਼ੈਲੀ ਅਪਣਾ ਸਕਣ ਅਤੇ ਨਸ਼ਿਆਂ ਤੋਂ ਦੂਰ ਰਹਿ ਸਕਣ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮ-ਕਾਜ, ਵੱਖ-ਵੱਖ ਰੈਂਕਾਂ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਹ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਸਾਈਬਰ ਸੁਰੱਖਿਆ ਦੀ ਸਮਝ ਬੜ੍ਹਾਉਣ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਣ ਕਦਮ ਸਾਬਤ ਹੋਇਆ।

