ਕਪੂਰਥਲਾ 30 ਅਕਤੂਬਰ (ਗੌਰਵ ਮੜੀਆ) ਹਿਊਮਨ ਰਾਈਟਸ ਕੌਂਸਲ ਇੰਡੀਆ ਵੱਲੋਂ ਸੁਖਵੰਤ ਸਿੰਘ ਪੱਡਾ ਨੂੰ ਹਿਊਮਨ ਰਾਈਟਸ ਕੌਂਸਲ ਇੰਡੀਆ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਸਮੂਹ ਸੀਨੀਅਰ ਆਗੂਆਂ ਸਰਦਾਰ ਅਵਤਾਰ ਸਿੰਘ ਥਿੰਦ,ਕਰਨੈਲ ਸਿੰਘ ਭੰਡਾਲ,ਯੂਥ ਮੀਤ ਪ੍ਰਧਾਨ ਸੰਦੀਪ ਕੁਮਾਰ,ਉਪਕਾਰ ਸਿੰਘ ਖਾਲਸਾ ਪਾਲ ਸਿੰਘ ਪੱਡਾ,ਬਲਵਿੰਦਰ ਸਿੰਘ ਅਤੇ ਮੀਡੀਆ ਇੰਚਾਰਜ ਕੁਲਵੰਤ ਔਜਲਾ ਵੱਲੋਂ ਸੁਖਵੰਤ ਸਿੰਘ ਪੱਡਾ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੁਖਵੰਤ ਸਿੰਘ ਪੱਡਾ ਨੇ ਆਪ ਆਗੂਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਫਰਜ਼ ਨਿਭਾਉਣ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਣਗੇ।
ਉਨ੍ਹਾਂਨੇ ਕਿਹਾ ਕਿ ਹਿਊਮਨ ਰਾਈਟਸ ਕੌਂਸਲ ਇੰਡੀਆ ਨੇ ਸਮਾਜ ਦੇ ਕਮਜ਼ੋਰ ਤਬਕੇ ਦੇ ਕਲਿਆਣ ਅਤੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ।ਪੱਡਾ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਹਿਊਮਨ ਰਾਈਟਸ ਕੌਂਸਲ ਇੰਡੀਆ ਦੀ ਮਹੱਤਵਪੂਰਨ ਭੂਮਿਕਾ ਹੈ। ਹਿਊਮਨ ਰਾਈਟਸ ਕੌਂਸਲ ਇੰਡੀਆ ਪੂਰੀ ਹਿੰਮਤ ਨਾਲ ਆਪਣੇ ਫਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਉਹ ਨਾਗਰਿਕਾਂ ਦੇ ਅਧਿਕਾਰਾਂ ਪ੍ਰਤੀ ਵੀ ਪੂਰੀ ਸੰਵੇਦਨਸ਼ੀਲਤਾ ਦਿਖਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਕਮਜ਼ੋਰ ਵਰਗਾ ਦੇ ਅਧਿਕਾਰ ਦੀ ਰੱਖਿਆ ਤਾਂ ਹੀ ਕੀਤੀ ਜਾ ਸਕਦੀ ਹੈ ਜਾਰੀ ਨਾ ਸਿਰਫ ਉਹ ਆਪਣੇ ਅਧਿਕਾਰਾਂ ਦੇ ਪ੍ਰਤੀ ਜਾਗਰੂਕ ਹੋਣਗੇ ਬਲਕਿ ਹੱਲ ਵੀ ਉਨ੍ਹਾਂ ਤੱਕ ਪਹੁੰਚ ਸਕੇ।ਉਨ੍ਹਾਂਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਤਰੱਕੀ ਅਤੇ ਸੁਰੱਖਿਆ ਵਿੱਚ ਸਥਾਨਕ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।ਇਸ ਲਈ ਉਨ੍ਹਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ।