ਕਰਤਾਰਪੁਰ: ( ਜਸਵੰਤ ਵਰਮਾ ): ਸੰਤ ਬਾਬਾ ਓਂਕਾਰ ਨਾਥ ਸੀਨੀਅਰ ਸੈਕੰਡਰੀ ਸਕੂਲ ਕਾਲਾ ਬਾਹੀਆਂ (ਜਲੰਧਰ) ਦੇ ਮੈਨੇਜਿੰਗ ਡਾਇਰੈਕਟਰ ਸ. ਅਮਰੀਕ ਸਿੰਘ ਦੀ ਅਗਵਾਈ ਵਿੱਚ ਅਧਿਆਪਕ ਦਿਵਸ ਸਕੂਲ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਮੈਡਮ ਕੁਲਵਿੰਦਰ ਕੌਰ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸ. ਅਮਰੀਕ ਸਿੰਘ ਨੇ ਰਾਸ਼ਟਰਪਤੀ ਸਰਵਪੱਲੀ ਡਾ. ਰਾਧਾਕ੍ਰਿਸ਼ਨਨ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ।
ਸਕੂਲ ਸਟਾਫ਼ ਵੱਲੋਂ ਕੇਕ ਕੱਟਿਆ ਗਿਆ। ਸਮਾਜਸੇਵੀ ਸੰਸਥਾ ਨੇਕੀ ਦੀ ਦੁਕਾਨ ਕਰਤਾਰਪੁਰ ਵੱਲੋਂ ਸਾਰੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ. ਅਮਰੀਕ ਸਿੰਘ, ਮੈਡਮ ਕੁਲਵਿੰਦਰ ਕੌਰ, ਸ਼੍ਰੀ ਗੇਂਦੀ ਰਾਮ, ਮੈਡਮ ਨਿਤਿਕਾ ਕਮਲ, ਮੈਡਮ ਰਾਜ ਰਾਣੀ, ਵੀਨਾ ਕੁਮਾਰੀ, ਮੈਡਮ ਸੁਮਨ, ਮੈਡਮ ਨੀਲਮ, ਕੰਵਲਜੀਤ ਕੌਰ ਸਮੇਤ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

