ਜਲੰਧਰ : ਡੀਸੀ ਦਫਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਸ਼ੁਕਰਵਾਰ ਨੂੰ ਹਲਕਾ MLA ਜਲੰਧਰ ਸੈਂਟਰਲ ਦੇ ਦਫ਼ਤਰ ਅੱਗੇ ਘੇਰਾਵ ਕਰ ਕੇ ਧਰਨਾ ਦਿੱਤਾ ਜਾਵੇਗਾ, ਇਹ ਜਾਣਕਾਰੀ PSMSU ਦੇ ਜਿਲਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦਿਤੀ, ਉਨ੍ਹਾਂ ਅਗੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਰਕੇ PSMSU ਦੀ ਸੂਬਾ ਕਮੇਟੀ ਵੱਲੋਂ ਜਿਲ੍ਹਿਆਂ ਵਿੱਚ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ MLA ਸਾਹਿਬਾਨ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣ ਦਾ ਪ੍ਰੋਗਰਾਮ ਦਿੱਤਾ ਗਿਆ ਹੈ।
ਉਨ੍ਹਾਂ ਅਗੇ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਰਕੇ PSMSU ਦੀ ਸੂਬਾ ਕਮੇਟੀ ਵੱਲੋਂ ਜਿਲ੍ਹਿਆਂ ਵਿੱਚ ਸਰਕਾਰ ਦੇ ਮੰਤਰੀ ਸਾਹਿਬਾਨ ਅਤੇ MLA ਸਾਹਿਬਾਨ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣ ਦਾ ਪ੍ਰੋਗਰਾਮ ਦਿੱਤਾ ਗਿਆ ਹੈ। ਜਿਸ ਵਿਚ ਡੀਸੀ ਦਫਤਰ ਕਰਮਚਾਰੀ ਯੂਨੀਅਨ ਜਲੰਧਰ ਵਲੋਂ ਹਲਕਾ MLA ਜਲੰਧਰ ਸੈਂਟਰਲ ਰਮਨ ਅਰੋੜਾ ਦੇ ਦਫਤਰ ਦਾ ਘੇਰਾਵ ਕੀਤਾ ਜਾਵੇਗਾ ਅਤੇ ਦਫਤਰ ਅੱਗੇ ਹੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ
ਉਨ੍ਹਾਂ ਕਿਹਾ ਕਿ ਲਗਾਤਾਰ ਮੌਕੇ ਦੀ ਸਰਕਾਰਾਂ ਵਲੋਂ ਹਮੇਸ਼ਾ ਹੀ ਕਰਮਚਾਰੀਆਂ ਦੀਆ ਮੰਗਾ ਨੂੰ ਅਣਗੋਲਿਆਂ ਕੀਤਾ ਜਾਂਦਾ ਹੈ, ਜਦਕਿ ਕਰਮਚਾਰੀ ਹਮੇਸ਼ਾ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਹੀ ਸਰਕਾਰ ਦੇ ਕੋਲ ਜਾਂਦੇ ਹਨ ਜਿਥੇ ਹੇਮਸ਼ਾ ਹੀ ਕਰਮਚਾਰੀਆਂ ਦੀ ਮੰਗਾ ਨੂੰ ਅਣਗੋਲਿਆਂ ਕੀਤਾ ਜਾਂਦਾ ਹੈ ਇਸੇ ਨੂੰ ਲੈਕੇ ਪੰਜਾਬ ਵਿਚ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ
ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵੱਲੋਂ ਦਿੱਤੇ ਐਕਸ਼ਨ ਤਹਿਤ ਮਿਤੀ 08-12-2023 ਦਿਨ ਸ਼ੁੱਕਰਵਾਰ ਨੂੰ ਦਫ਼ਤਰ ਕਮਿਸ਼ਨਰ, ਨਗਰ ਨਿਗਮ, ਜਲੰਧਰ ਵਿਖੇ ਸਵੇਰੇ 11:00 ਵਜੇ ਜਿਲੇ ਦੇ ਸਾਰੇ ਕਰਮਚਾਰੀ ਇਕੱਠੇ ਹੋਣਗੇ, ਜਿੱਥੋਂ ਪੈਦਲ ਮਾਰਚ ਕਰਦੇ ਹੋਏ ਸ੍ਰੀ ਰਮਨ ਅਰੋੜਾ, ਐਮ.ਐਲ.ਏ. ਹਲਕਾ ਜਲੰਧਰ ਸੈਂਟਰਲ, ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਸਾਰੀਆਂ ਜੱਥੇਬੰਦੀਆਂ ਵੀ ਸ਼ਾਮਿਲ ਹੋ ਰਹੀਆਂ ਹਨ।

