ਕਪੂਰਥਲਾ(ਗੌਰਵ ਮੜੀਆ )ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ,ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਤਿਆਰ ਰਹਿਣ ਦੇ ਉਦੇਸ਼ ਨਾਲ ਹਲਕਾ ਭੁਲੱਥ ਤੋਂ ਭਾਜਪਾ ਕੋਰ ਕਮੇਟੀ ਦੇ ਆਗੂਆਂ ਦੀ ਮੀਟਿੰਗ ਪਿੰਡ ਢਿੱਲਵਾਂ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਹੋਈ।
ਇਸ ਮੀਟਿੰਗ ਵਿੱਚ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ,ਮੰਡਲ ਪ੍ਰਧਾਨ ਢਿਲਵਾਂ ਹਰਵਿੰਦਰ ਸਾਬੀ,ਮੰਡਲ ਭੁਲੱਥ ਪ੍ਰਧਾਨ ਹੀਰਕ ਜੋਸ਼ੀ,ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਰਾਜੇਸ਼ ਪਾਸੀ,ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ,ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਤੁਲੀ,ਜ਼ਿਲ੍ਹਾ ਮੀਤ ਪ੍ਰਧਾਨ ਯਾਦਵਿੰਦਰ ਪਾਸੀ,ਸਤਪਾਲ ਲਾਹੌਰੀਆ,ਧਰਮਪਾਲ ਸ਼ਾਰਦਾ, ਰਣਜੀਤ ਸ਼ਰਮਾ,ਸਤਨਾਮ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਖੋਜੇਵਾਲ ਨੇ ਕਿਹਾ ਕਿ ਭਾਜਪਾ ਦੇ ਸਿਰਮੌਰ ਵਿਅਕਤੀ, ਸਮਰਪਣ,ਤਾਲਮੇਲ,ਸਿਧਾਂਤਾਂ ਅਤੇ ਚੰਗੇ ਆਚਰਣ ਦੇ ਪ੍ਰਤੀਕ ਅਤੇ ਸਾਡੇ ਪ੍ਰੇਰਨਾ ਸਰੋਤ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਫੈਸਲਾ ਸਵਾਗਤਯੋਗ ਅਤੇ ਸ਼ਲਾਘਾਯੋਗ ਹੈ।

