ਕਪੂਰਥਲਾ (ਗੌਰਵ ਮੜੀਆ ) ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ‘ਆਪ’ ਉਮੀਦਵਾਰ ਲਾਲਜੀਤ ਭੁੱਲਰ ਦੇ ਹੱਕ ‘ਚ ਚੋਣ ਪ੍ਰਚਾਰ ਆਉਣ ਵਾਲੇ ਦਿਨਾਂ ‘ਚ ਹੋਰ ਤੇਜ਼ ਹੋਵੇਗਾ ਅਤੇ ਖਾਸ ਕਰਕੇ ਵਿਧਾਨ ਸਭਾ ਹਲਕਾ ਕਪੂਰਥਲਾ ‘ਚ ਉਮੀਦਵਾਰ ਦੇ ਹੱਕ ‘ਚ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ ਕੀਤਾ | ਇਸ ਸਬੰਧੀ ਪਰਵਿੰਦਰ ਸਿੰਘ ਢੋਟ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਪੂਰਥਲਾ ਵਿਧਾਨ ਸਭਾ ਹਲਕੇ ਵਿੱਚ ‘ਆਪ’ ਦੇ ਉਮੀਦਵਾਰ ਲਾਲਜੀਤ ਭੁੱਲਰ ਦੇ ਹੱਕ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਅਤੇ ਮੋਟਰਸਾਈਕਲ ਰੈਲੀਆਂ ਕੀਤੀਆਂ ਜਾਣਗੀਆਂ,
ਉਨ੍ਹਾਂ ਦਾਅਵਾ ਕੀਤਾ ਕਿ ਲਾਲਜੀਤ ਭੁੱਲਰ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਵੋਟਾ ਦੇ ਵੱਡੇ ਫਰਕ ਨਾਲ ਜਿੱਤਣਗੇ ਉਹਨਾ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ‘ਆਪ’ ਦੇ ਉਮੀਦਵਾਰ ਨੂੰ ਸੂਬੇ ‘ਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਦੀ ਬਦੌਲਤ ਵੱਡੀ ਲੀਡ ਮਿਲੇਗੀ ਪਾਰਟੀ ਦੇ ਉਮੀਦਵਾਰ ਲਾਲਜੀਤ ਭੁੱਲਰ ਬਾਕੀ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਪਛਾੜ ਰਹੇ ਹਨ ਅਤੇ ਲੋਕ ਸਭਾ ਦੇ 9 ਵਿਧਾਨ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਹਰ ਹਲਕੇ ‘ਚ ਅੱਗੇ ਚੱਲ ਰਹੇ ਹਨ, ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਦੇ ਹਰ ਛੋਟੇ-ਵੱਡੇ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਚੋਣ ਪ੍ਰਚਾਰ ‘ਚ ਜੁਟੇ ਹੋਏ ਹਨ, ਜਿਸ ਦਾ ਨਤੀਜਾ ਆਉਣ ਵਾਲੇ ਚੋਣ ਨਤੀਜਿਆਂ ‘ਚ ਸਾਫ਼ ਨਜ਼ਰ ਆਵੇਗਾ,
ਉਨ੍ਹਾਂ ਕਿਹਾ ਕਿ ‘ਆਪ’ ਨੇ ਜਿਸ ਤਰ੍ਹਾਂ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਅਗਾਊਂ ਐਲਾਨ ਕੀਤਾ ਹੈ, ਉਹ ਪਾਰਟੀ ਦੀ ਮਜ਼ਬੂਤੀ ਦਾ ਸਬੂਤ ਹੈ | ਇਸ ਦਾ ਫਾਇਦਾ ਪਾਰਟੀ ਨੂੰ ਮਿਲਿਆ ਹੈ ਅਤੇ ਹੁਣ ਜਦੋਂ ਹੋਰ ਸਿਆਸੀ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਤਾਂ ਆਪ ਦੇ ਉਮੀਦਵਾਰ ਉਨ੍ਹਾਂ ਤੋਂ ਬਹੁਤ ਅੱਗੇ ਹਨ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਪਣਾ ਪ੍ਰਭਾਵ ਕਾਇਮ ਕਰ ਲਿਆ ਹੈ ਉਹਨਾ ਕਿਹਾ ਕਿ ਕਪੂਰਥਲਾ ਡੇ ਲੋਕ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਬੇਤਾਬ ਹੈ। ਉਨ੍ਹਾਂ ਕਿਹਾ ਕਿ ਇਸ ਲੋਕ ਸਭਾ ਚੋਣ ਵਿੱਚ ‘ਆਪ’ ਪੂਰੇ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰਨਾਂ ਸੂਬਿਆਂ ਵਿੱਚ ਵੀ ਜਿੱਤ ਪ੍ਰਾਪਤ ਕਰੇਗੀ ਅਤੇ ‘ਆਪ’ ਦੀ ਦੇਸ਼ ਦੀ ਸਰਕਾਰ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਹੋਵੇਗੀ।

