By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਦਿਵਾਲੀ ਦੇ ਮੱਦੇਨਜਰ ਐਮਰਜੈਂਸੀ ਸਿਹਤ ਸੇਵਾਵਾਂ ਲਈ ਅਲਰਟ ਮੋਡ ‘ਤੇ ਰਹੇਗਾ ਸਿਹਤ ਵਿਭਾਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਦਿਵਾਲੀ ਦੇ ਮੱਦੇਨਜਰ ਐਮਰਜੈਂਸੀ ਸਿਹਤ ਸੇਵਾਵਾਂ ਲਈ ਅਲਰਟ ਮੋਡ ‘ਤੇ ਰਹੇਗਾ ਸਿਹਤ ਵਿਭਾਗ
Jalandhar

ਦਿਵਾਲੀ ਦੇ ਮੱਦੇਨਜਰ ਐਮਰਜੈਂਸੀ ਸਿਹਤ ਸੇਵਾਵਾਂ ਲਈ ਅਲਰਟ ਮੋਡ ‘ਤੇ ਰਹੇਗਾ ਸਿਹਤ ਵਿਭਾਗ

Talk Hindustan
Last updated: 2023/11/09 at 7:19 PM
Talk Hindustan
Share
3 Min Read
ਦਿਵਾਲੀ ਦੇ ਮੱਦੇਨਜਰ ਐਮਰਜੈਂਸੀ ਸਿਹਤ ਸੇਵਾਵਾਂ ਲਈ ਅਲਰਟ ਮੋਡ ‘ਤੇ ਰਹੇਗਾ ਸਿਹਤ ਵਿਭਾਗ
SHARE

ਸਿਵਲ ਸਰਜਨ ਵੱਲੋਂ ਜਿਲ੍ਹਾ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਮਹੀਨਾਵਾਰ ਮੀਟਿੰਗ ਦੌਰਾਨ ਦਿੱਤੇ ਗਏ ਨਿਰਦੇਸ਼

ਜਲੰਧਰ :  ਜਿਲ੍ਹੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਵੀਰਵਾਰ ਨੂੰ ਦਫ਼ਤਰ ਸਿਵਲ ਸਰਜਨ ਵਿਖੇ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਵੱਲੋਂ ਸਿਹਤ ਸੇਵਾਵਾਂ ਜਨ-ਜਨ ਤੱਕ ਪਹੁੰਚਾਉਣ ਲਈ ਚੱਲ ਰਹੇ ਵੱਖ-ਵੱਖ ਨੇਸ਼ਨਲ ਪ੍ਰੋਗਰਾਮਾਂ ਦਾ ਰੀਵਿਊ ਕੀਤਾ ਗਿਆ ਅਤੇ ਸਮੂਹ ਐਸ.ਐਮ.ਓਜ਼ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ।

ਸਿਵਲ ਸਰਜਨ ਵੱਲੋਂ ਸਮੂਹ ਐਸ.ਐਮ.ਓਜ਼ ਨੂੰ ਦਿਵਾਲੀ ਦੇ ਮੱਦੇਨਜਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਐਮਰਜੈਂਸੀ ਸਿਹਤ ਸੇਵਾਵਾਂ ਤਿਆਰ-ਬਰ-ਤਿਆਰ ਰੱਖਣ ਦੀ ਹਦਾਇਤ ਕੀਤੀ ਗਈ ਅਤੇ ਮੈਡੀਸਨ ਦੇ ਨਾਲ-ਨਾਲ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਸਿਹਤ ਸੰਸਥਾਵਾਂ ਵਿੱਚ ਸਾਫ਼-ਸਫਾਈ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਤਹਿਤ ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਬਿਹਤਰ ਢੰਗ ਨਾਲ ਪਹੁੰਚਾਉਣਾ ਸਾਡੀ ਜਿੰਮੇਵਾਰੀ ਹੈ, ਇਸ ਲਈ ਇਸ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਸਿਹਤ ਸੰਸਥਾਵਾਂ ‘ਚ ਇਲਾਜ ਲਈ ਆਉਣ ਵਾਲੇ ਬਜੁਰਗਾਂ, ਗਰਭਵਤੀ ਔਰਤਾਂ ਅਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਮਰੀਜਾਂ ਨਾਲ ਸਟਾਫ ਵੱਲੋਂ ਹਮਦਰਦੀ ਭਰਿਆ ਵਤੀਰਾ ਅਪਣਾਉਂਦੇ ਹੋਏ ਪਹਿਲ ਦੇ ਆਧਾਰ ‘ਤੇ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ।

ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਵੱਲੋਂ ਸਮੂਹ ਐਸ.ਐਮ.ਓਜ਼. ਨੂੰ ਗਰਭਵਤੀ ਔਰਤਾਂ ਦਾ ਮੁਕੰਮਲ ਐਂਟੀਨੇਟਲ ਚੈਕਅਪ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਗੰਭੀਰਤਾ ਨਾਲ ਫਾਲੋਅਪ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਜੱਚਾ-ਬੱਚਾ ਨੂੰ ਪਹੁੰਚਾਉਣੀਆਂ ਸਾਡੀ ਜਿੰਮੇਵਾਰੀ ਹੈ ਜਿਸ ਨੂੰ ਵਚਨਬੱਧ ਤਰੀਕੇ ਨਾਲ ਨਿਭਾਇਆ ਜਾਵੇ।

ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਵੱਲੋਂ ਸਮੂਹ ਐਸ.ਐਮ.ਓਜ਼. ਨੂੰ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਯੋਗ ਉਪਰਾਲੇ ਕਰਣ ਅਤੇ 100 ਫੀਸਦੀ ਟੀਕਾਕਰਨ ਕਰਨਾ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਕਾਰਜਕਾਰੀ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੀਤ ਲਾਲ ਵੱਲੋਂ ਆਯੁਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 89.17 ਫੀਸਦੀ ਯੋਗ ਪਰਿਵਾਰਾਂ ਦੇ ਈ-ਕਾਰਡ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਯੋਗ ਪਰਿਵਾਰਾਂ ਦੇ ਆਯੁਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ‘ਤੇ ਫੋਕਸ ਕੀਤਾ ਜਾਵੇ।

ਸਹਾਇਕ ਸਿਵਲ ਸਰਜਨ ਡਾ. ਜੌਤੀ ਫੁਕੇਲਾ ਨੇ ਸਮੂਹ ਐਸ.ਐਮ.ਓਜ਼ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੇਂ ਸਿਰ ਹਾਜਿਰੀ ਯਕੀਨੀ ਬਣਾਉਣ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਮਹੀਨਾਵਾਰ ਰਿਪੋਰਟਾਂ ਸਮੇਂ ਸਿਰ ਜਿਲ੍ਹਾ ਹੈਡ ਕਵਾਰਟਰ ‘ਤੇ ਭੇਜੀਆਂ ਜਾਣ।

TAGGED: Health, Medical
Share This Article
Facebook Twitter Whatsapp Whatsapp Telegram Copy Link
Share
Previous Article अमृतसर में डबल मर्डर, बेटे ने किया अपने ही मां-बाप का बेरहमी से कत्ल अमृतसर में डबल मर्डर, बेटे ने किया अपने ही मां-बाप का बेरहमी से कत्ल
Next Article स्वास्थ्य विभाग ने मिलावटखोरी रोकने के लिए मिठाई की दुकानों पर जांच स्वास्थ्य विभाग ने मिलावटखोरी रोकने के लिए मिठाई की दुकानों पर जांच
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?