By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕਿਸਾਨ ਜਥੇਬੰਦੀਆਂ ਵਲੋਂ 2 ਅਤੇ 6 ਜਨਵਰੀ ਦੀਆਂ ਮਾਝੇ, ਮਾਲਵੇ ਦੀਆਂ ਰੈਲੀਆਂ ਸਬੰਧੀ ਤਿਆਰੀਆਂ ਮੁਕੰਮਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਕਿਸਾਨ ਜਥੇਬੰਦੀਆਂ ਵਲੋਂ 2 ਅਤੇ 6 ਜਨਵਰੀ ਦੀਆਂ ਮਾਝੇ, ਮਾਲਵੇ ਦੀਆਂ ਰੈਲੀਆਂ ਸਬੰਧੀ ਤਿਆਰੀਆਂ ਮੁਕੰਮਲ
Jalandhar

ਕਿਸਾਨ ਜਥੇਬੰਦੀਆਂ ਵਲੋਂ 2 ਅਤੇ 6 ਜਨਵਰੀ ਦੀਆਂ ਮਾਝੇ, ਮਾਲਵੇ ਦੀਆਂ ਰੈਲੀਆਂ ਸਬੰਧੀ ਤਿਆਰੀਆਂ ਮੁਕੰਮਲ

Talk Hindustan
Last updated: 2023/12/24 at 7:44 PM
Talk Hindustan
Share
3 Min Read
ਕਿਸਾਨ ਜਥੇਬੰਦੀਆਂ ਵਲੋਂ 2 ਅਤੇ 6 ਜਨਵਰੀ ਦੀਆਂ ਮਾਝੇ, ਮਾਲਵੇ ਦੀਆਂ ਰੈਲੀਆਂ ਸਬੰਧੀ ਤਿਆਰੀਆਂ ਮੁਕੰਮਲ
SHARE

ਜਲੰਧਰ 24 ਦਸੰਬਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਜੀ ਅਤੇ ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਵਿੱਚ ਜਲੰਧਰ ਜਿਲੇ ਦੇ ਜੌਨ ਲੋਹੀਆਂ ਖਾਸ ਵਿਖੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ ਜਿਨਾ ਵਿੱਚ ਪਿੰਡ ਕੰਗ ਕਲਾ ,ਰੇੜਵਾਂ,ਹੇਰਾ,ਪੂਨੀਆਂ,ਪਿਪਲੀ ਮਿਆਣੀ,ਰਾਈਵਾਲ ਆਦਿ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ।ਇਹਨਾਂ ਪਿੰਡਾਂ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ

,ਭਾਰਤ ਨੂੰ WTO ਦੀਆਂ ਨੀਤੀਆਂ ਤੋਂ ਬਾਹਰ ਕਰਨਾਂ ਹੈ ,ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ ,ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ,ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ,ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ

ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ , ਤਾਂ ਸਾਨੂੰ ਇਕੱਠੇ ਹੋ ਕੇ ਸੰਘਰਸ਼ਾਂ ਦੇ ਪਿੜ ਮੱਲਣੇ ਪੈਣਗੇ ਅਤੇ ਇਹਨਾਂ ਮੰਗਾ ਨੂੰ ਲੇ ਕੇ ਕਿਸਾਨ ਸਯੁੰਕਤ ਮੋਰਚਾ (ਗੈਰ ਰਾਜਨੀਤਕ) ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਦੇ ਤਾਲਮੇਲ ਨਾਲ 2 ਜਨਵਰੀ ਨੂੰ ਮਾਝੇ ਦੇ ਇਲਾਕੇ ਵਿਚ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਅਤੇ 6 ਜਨਵਰੀ ਨੂੰ ਮਾਲਵੇ ਦੇ ਬਰਨਾਲਾ ਜ਼ਿਲ੍ਹੇ ਵਿੱਚ ਮਹਾ ਰੇਲੀਆਂ ਕੀਤੀਆਂ ਜਾ ਰਹੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਰੈਲੀ ਦੇ ਰੂਪ ਵਿੱਚ ਸ਼ਮੂਲੀਅਤ ਕਰਨਗੇ ।ਇਸ ਕਰਕੇ ਉਹਨਾਂ ਹਰੇਕ ਵਰਗ ਨੂੰ ਇਹਨਾਂ ਰੈਲੀਆਂ ਵਿੱਚ ਪੁੱਜਣ ਦਾ ਸੱਦਾ ਦਿੱਤਾ ।

ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ,ਹਰਦੀਪ ਸਿੰਘ ਹੇਰਾ ,ਦਲਬੀਰ ਸਿੰਘ ਕੰਗ,ਨਿਰਮਲ ਸਿੰਘ ਰੇੜਵਾਂ,ਅਮਰਜੀਤ ਸਿੰਘ ਪੂਨੀਆਂ ,ਕਿਸ਼ਨ ਦੇਵ ਮਿਆਣੀ,ਸਤਨਾਮ ਸਿੰਘ ਰਾਈਵਾਲ, ਅਤੇ ਇਹਨਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।

TAGGED: Farmers
Share This Article
Facebook Twitter Whatsapp Whatsapp Telegram Copy Link
Share
Previous Article ਦ ਓਪਨ ਡੋਰ ਚਰਚ ਖੋਜੇਵਾਲ ਵਿਖੇ 25 ਦਿਸੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਕ੍ਰਿਸਮਿਸ ਦਾ ਦਿਹਾੜਾ, ਕ੍ਰਿਸਮਿਸ ਦੀਆ ਤਿਆਰੀਆਂ ਜੋਰਾ ਤੇ….ਦੇਖੋ ਤਸਵੀਰਾਂ ਦ ਓਪਨ ਡੋਰ ਚਰਚ ਖੋਜੇਵਾਲ ਵਿਖੇ 25 ਦਿਸੰਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ਕ੍ਰਿਸਮਿਸ ਦਾ ਦਿਹਾੜਾ, ਕ੍ਰਿਸਮਿਸ ਦੀਆ ਤਿਆਰੀਆਂ ਜੋਰਾ ਤੇ….ਦੇਖੋ ਤਸਵੀਰਾਂ
Next Article ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਲਿਆ ਵਾਪਸ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਪੰਜਾਬ ਸਰਕਾਰ ਨੇ ਲਿਆ ਵਾਪਸ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?