ਕਰਤਾਰਪੁਰ 7 ਸਤੰਬਰ (ਜਸਵੰਤ ਵਰਮਾ ) ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੇ ਬੀ. ਕਾਮ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥੀਆਂ ਨੈ ਸਖ਼ਤ ਮਿਹਨਤ ਕਰਕੇ ਆਪਣੇ ਮਾਪਿਆ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਬੀ. ਕਾਮ ਸਮੈਸਟਰ ਤੀਸਰਾ ਦੀ ਨੇਹਾ ਨੇ SGPA 7.71 ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਸ਼ਗਨ ਨੇ 6.50 SGPA ਨਾਲ ਦੂਜਾ ਸਥਾਨ ਪ੍ਰਾਤ ਕੀਤਾ।
ਪ੍ਰਿੰਸੀਪਲ ਸਰਦਾਰ ਦਲਜੀਤ ਸਿੰਘ ਨੇ ਵਿਦਿਆਰਥੀਆਂ ਤੇ ਵਿਭਾਗ ਦੇ ਮੁਖੀ ਤੇ ਪ੍ਰੋਫੈ਼ਸਰ ਸ਼ਾਕਸੀ ਕਸ਼ਅੱਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਗੇ ਨਤੀਜਿਆਂ ਦਾ ਕਾਰਨ ਵਿਦਿਆਰਥੀਆਂ ਦੀ ਮਿਹਨਤ ਤੇ ਚੰਗੇ ਆਧਿਆਪਕਾਂ ਦੀ ਸੁਯੋਗ ਅਗਵਾਈ ਹੈ ਤੇ ਕਾਲਜ ਦੇ ਸਭ ਵਿਦਿਆਰਥੀਆਂ ਨੂੰ ਇਨ੍ਹਾਂ ਵਿਦਿਆਰਥੀਆਂ ਤੋਂ ਸਿੱਖਿਆ ਲੈਣੀ ਚਾਹੀਦੀ ਹੇ. ਕਾਲਜ ਪ੍ਰਧਾਨ ਤੇ ਸਾਬਕਾ ਐਮ. ਐਲ. ਏ (ਹਲਕਾ ਕਰਤਾਰਪੁਰ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀ ਪਾਲ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਭ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ।

