By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਭਰ ਚ ਸੰਘਰਸ਼ ਵਿੱਢਣ ਦਾ ਐਲਾਨ, ਮਾਮਲਾ:ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਭਰ ਚ ਸੰਘਰਸ਼ ਵਿੱਢਣ ਦਾ ਐਲਾਨ, ਮਾਮਲਾ:ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦਾ
Jalandhar

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਭਰ ਚ ਸੰਘਰਸ਼ ਵਿੱਢਣ ਦਾ ਐਲਾਨ, ਮਾਮਲਾ:ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦਾ

Talk Hindustan
Last updated: 2024/07/20 at 8:10 PM
Talk Hindustan
Share
3 Min Read
ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਭਰ ਚ ਸੰਘਰਸ਼ ਵਿੱਢਣ ਦਾ ਐਲਾਨ, ਮਾਮਲਾ:ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦਾ
SHARE
ਜਲੰਧਰ, 20 ਜੁਲਾਈ, : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਵਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਆਪਣੀ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। ਇਸ ਸੰਬੰਧੀ ਅੱਜ ਤੋਂ ਲਾਮਬੰਦੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਗਿਆ।  ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਜ਼ਦੂਰ ਮੁੱਦਿਆਂ ਦੇ ਠੋਸ ਨਿਪਟਾਰੇ ਲਈ 30 ਜੁਲਾਈ ਤੱਕ ਹਰ ਜ਼ਿਲ੍ਹਾ ਪੱਧਰੀ ਵਿਸਥਾਰੀ ਮੀਟਿੰਗਾਂ ਕਰਨ ਉਪਰੰਤ 1 ਅਗਸਤ ਤੋਂ 15 ਅਗਸਤ ਤੱਕ ਪਿੰਡ ਪੱਧਰੀ ਮਾਰਚ ਕਰਕੇ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ 19 ਅਗਸਤ ਤੋਂ 26 ਅਗਸਤ ਤੱਕ ਪੰਜਾਬ ਭਰ ਵਿੱਚ ਹਫ਼ਤਾਵਰੀ ਬਲਾਕ ਪੱਧਰੀ, ਬੀਡੀਪੀਓ ਦਫ਼ਤਰਾਂ ਅੱਗੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ, ਲੈਂਡ ਸੀਲਿੰਗ ਐਕਟ ਨੂੰ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ-ਕਿਸਾਨਾਂ ਚ ਵੰਡਣ, ਨਜ਼ੂਲ ਤੇ ਪ੍ਰੋਵੈਨਸ਼ਲ ਗੌਰਮਿੰਟ ਦੀਆਂ ਅਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾ ਕੇ ਦਲਿਤਾਂ ਨੂੰ ਮਾਲਕੀ ਹੱਕ ਦੇਣ,ਲਾਲ ਲਕੀਰ ਵਿੱਚ ਆਉਂਦੇ ਘਰਾਂ ਦੇ ਮਾਲਕੀ ਹੱਕ ਸਮੇਤ ਪੱਕਾ ਰੁਜ਼ਗਾਰ ਤੇ ਦਿਹਾੜੀ 1 ਹਜ਼ਾਰ ਰੁਪਏ ,ਮਾਈਕਰੋ ਫਾਇਨਾਂਸ ਕੰਪਨੀਆਂ ਸਮੇਤ ਸਮੁੱਚਾ ਕਰਜ਼ਾ ਮੁਆਫ਼ੀ ਤੇ ਬਦਲਵੇਂ ਕਰਜ਼ੇ ਦਾ ਪ੍ਰਬੰਧ ਕਰਨ ਦੇ ਸਵਾਲ ਨੂੰ ਲੈ ਕੇ ਇਹ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਮਜ਼ਦੂਰਾਂ ਦੇ ਮੰਗਾਂ ਮਸਲਿਆਂ ਦਾ ਨਿਪਟਾਰਾ ਕਰਨ ਲਈ ਗੰਭੀਰ ਹੈ।
ਮੀਟਿੰਗ ਦੌਰਾਨ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਵਲੋਂ ਪੱਕਾ ਰੁਜ਼ਗਾਰ ਜਾਂ ਹਰ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਥਾਂ ਮਗਨਰੇਗਾ ਵਰਕਰਾਂ ਤੋਂ ਕੰਮ ਖੋਹ ਕੇ ਮਗਨਰੇਗਾ ਕਾਰਜਾਂ ਨੂੰ ਆਪ ਪਾਰਟੀ ਦੇ ਆਗੂਆਂ ਦੀ ਕੱਠਪੁਤਲੀ ਬਣਾਉਣ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਪਿੰਡ ਟਾਹਲੀ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੰਘਰਸ਼ ਦਾ ਰੀਵਿਊ ਕਰਦਿਆਂ ਸੰਘਰਸ਼ ਉੱਪਰ ਤਸੱਲੀ ਪ੍ਰਗਟ ਕੀਤੀ ਗਈ ਅਤੇ ਟਾਂਡਾ ਨੂੰ ਘੋਲ਼ ਦਾ ਕੇਂਦਰ ਬਣਾਉਣ ਦਾ ਫ਼ੈਸਲਾ ਵੀ ਕੀਤਾ ਗਿਆ। ਐੱਮ ਐੱਲ ਏ ਟਾਂਡਾ ਜਸਵੀਰ ਸਿੰਘ ਰਾਜਾ ਅਤੇ ਉਸਦੇ ਹਮਾਇਤੀਆਂ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈਕੇ ਐੱਸ ਐੱਸ ਪੀ ਹੁਸ਼ਿਆਰਪੁਰ ਨੂੰ ਸੰਘਰਸ਼ ਵਿੱਚ ਸਹਿਯੋਗੀ ਜਥੇਬੰਦੀਆਂ ਸਮੇਤ ਵਫ਼ਦ ਮਿਲਿਆ ਜਾਵੇਗਾ। ਜਥੇਬੰਦੀ ਨੇ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਲਈ ਪੂਰਾ ਤਾਣ ਲਗਾਉਣ ਦਾ ਹੋਕਾ ਵੀ ਦਿੱਤਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਯੂਨੀਅਨ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ,ਹੰਸ ਰਾਜ ਪੱਬਵਾਂ, ਕਮਲਜੀਤ ਸਨਾਵਾਂ ਅਤੇ ਮੰਗਾ ਸਿੰਘ ਵੈਰੋਕੇ ਆਦਿ ਵੀ ਹਾਜ਼ਿਰ ਸਨ।
Share This Article
Facebook Twitter Whatsapp Whatsapp Telegram Copy Link
Share
Previous Article सीटी ग्रुप ने दो दिवसीय इंडक्शन प्रोग्राम-आरंभ के साथ नए छात्रों का किया स्वागत सीटी ग्रुप ने दो दिवसीय इंडक्शन प्रोग्राम-आरंभ के साथ नए छात्रों का किया स्वागत
Next Article डिप्टी कमिश्नर ने लैदर कंपलैक्स का किया दौरा, सी.ई.टी.पी. की कार्यप्रणाली का लिया जायज़ा डिप्टी कमिश्नर ने लैदर कंपलैक्स का किया दौरा, सी.ई.टी.पी. की कार्यप्रणाली का लिया जायज़ा
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?