By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ – ਗੁਰਵਿੰਦਰ ਸਾਹੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ – ਗੁਰਵਿੰਦਰ ਸਾਹੀ
JalandharKapurthla

ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ – ਗੁਰਵਿੰਦਰ ਸਾਹੀ

Talk Hindustan
Last updated: 2024/02/05 at 10:45 PM
Talk Hindustan
Share
3 Min Read
ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ – ਗੁਰਵਿੰਦਰ ਸਾਹੀ
SHARE

ਕਪੂਰਥਲਾ(ਗੌਰਵ ਮੜੀਆ )ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਹਰ ਪੰਜਾਬ ਵਾਸੀ ਉਤਸਾਹਿਤ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੋਮਵਾਰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਸਾਹੀ ਨੇ ਗੱਲਬਾਤ ਦੌਰਾਨ ਕੀਤਾ।ਸਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਵਲ ਤੇ ਪਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਸੱਦਾ ਪਹਿਲਾ ਹੀ ਦਿੱਤਾ ਹੋਇਆ ਹੈ।ਉਨ੍ਹਾਂ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ,

ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ ਅਤੇ ਸਿਆਸਤਦਾਨਾਂ ਨੂੰ ਸੱਤਾ ਵਿਚ ਰਹਿਣ ਜਾਂ ਬਾਹਰ ਦਾ ਰਸਤਾ ਦਿਖਾਉਣ ਦੀ ਤਾਕਤ ਵੀ ਇਹਨਾਂ ਲੋਕਾਂ ਦੇ ਹੱਥ ਵਿਚ ਹੁੰਦੀ ਹੈ।ਸਾਹੀ ਨੇ ਭਾਰਤੀ ਕ੍ਰਿਕਟ ਟੀਮ ਦੀ ਕਾਰਗੁਜ਼ਾਰੀ ਦੀ ਮਿਸਾਲ ਦਿੰਦੇ ਹੋਏ ਕਿਹਾ ਮੈਚ ਵਿਚ ਜਿੱਤ ਹੋਵੇ ਜਾਂ ਹਾਰ ਹੋਵੇ ਪਰ ਟੀਮ ਦਾ ਜਜ਼ਬਾ ਸਭ ਤੋਂ ਵੱਧ ਮਾਅਨੇ ਰੱਖਦਾ ਹੈ।ਇਸੇ ਕਰਕੇ ਉਨ੍ਹਾਂ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਟੀਮ ਦੀ ਭਾਵਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ,ਕੈਲੇਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਭ੍ਰਿਸ਼ਟ ਅਫਸਰਾਂ ਲਈ ਕੋਈ ਥਾਂ ਨਹੀਂ ਹੈ।ਭ੍ਰਿਸ਼ਟਾਚਾਰ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਮਾਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਇਕ ਵਟਸਐਪ ਨੰਬਰ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਲੋਕਾਂ ਵੱਲੋਂ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਰਿਸ਼ਵਤ ਮੰਗਣ ਵਾਲੇ ਭ੍ਰਿਸ਼ਟ ਅਧਿਕਾਰੀਆਂ ਜਾਂ ਹੋਰ ਗਲਤ ਕੰਮਾਂ ਵਿੱਚ ਸ਼ਾਮਲ ਅਧਿਕਾਰੀਆਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾ ਸਕਣ ਅਤੇ ਅਜਿਹੇ ਗਲਤ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।

ਸਾਹੀ ਨੇ ਕਿਹਾ ਕਿ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨਾ ਹੈ ਤਾਂ ਜੋ ਸਾਡੇ ਸੂਬੇ ਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਜਾਣ ਦੇ ਮੰਦਭਾਗੇ ਰੁਝਾਨ ਨੂੰ ਰੋਕਿਆ ਜਾ ਸਕੇ।ਉਹਨਾਂ ਅੱਗੇ ਕਿਹਾ ਇਹਨਾਂ ਹਾਲਤਾਂ ਨੇ ਰੋਜ਼ੀ-ਰੋਟੀ ਕਮਾਉਣ ਵਾਸਤੇ ਬਿਹਤਰ ਸੰਭਾਵਨਾਵਾਂ ਦੀ ਤਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਅਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜਬੂਰ ਕਰ ਦਿੱਤਾ ਸੀ।ਇਸ ਲਈ ਮਾਨ ਸਰਕਾਰ ਵਲੋਂ ਇੱਕ ਵਿਆਪਕ ਕਾਰਜ ਯੋਜਨਾ ਤਹਿਤ ਸਾਡੇ ਬੇਰੋਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਅਥਾਹ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਰਹੀਆਂ ਹਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਅੰਦਰ ਸਥਾਨਕ ਆਸ਼ਰਮ ਢਿੱਲਵਾਂ ਦੇ ਅੰਦਰ ਦੋ ਰੋਜਾ ਅਧਿਆਤਮਿਕ ਪ੍ਰਵਚਨ ਅਤੇ ਭਜਨ ਕੀਰਤਨ ਦਾ ਆਯੋਜਨ ਕੀਤਾ ਗਿਆ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਦੇ ਅੰਦਰ ਸਥਾਨਕ ਆਸ਼ਰਮ ਢਿੱਲਵਾਂ ਦੇ ਅੰਦਰ ਦੋ ਰੋਜਾ ਅਧਿਆਤਮਿਕ ਪ੍ਰਵਚਨ ਅਤੇ ਭਜਨ ਕੀਰਤਨ ਦਾ ਆਯੋਜਨ ਕੀਤਾ ਗਿਆ
Next Article 10 ਲੱਖ 77 ਹਜ਼ਾਰ ਦੇ ਕਰੀਬ ਰਾਸ਼ਨ ਕਾਰਡ ਮੁੜ ਬਹਾਲ ਕਰਨ ਤੋਂ ਬਾਅਦ ਕੁਝ ਕਾਂਗਰਸੀ ਕੌਂਸਲਰਾਂ ਤੇ ਪਿੰਡਾਂ ਦੇ ਸਾਬਕਾ ਸਰਪੰਚਾਂ ਵਲੋਂ ਲੋਕਾਂ ਨੂੰ ਪਰੇਸ਼ਾਨ ਕਰਨਾ ਨਿੰਦਣਯੋਗ – ਇੰਡੀਅਨ 10 ਲੱਖ 77 ਹਜ਼ਾਰ ਦੇ ਕਰੀਬ ਰਾਸ਼ਨ ਕਾਰਡ ਮੁੜ ਬਹਾਲ ਕਰਨ ਤੋਂ ਬਾਅਦ ਕੁਝ ਕਾਂਗਰਸੀ ਕੌਂਸਲਰਾਂ ਤੇ ਪਿੰਡਾਂ ਦੇ ਸਾਬਕਾ ਸਰਪੰਚਾਂ ਵਲੋਂ ਲੋਕਾਂ ਨੂੰ ਪਰੇਸ਼ਾਨ ਕਰਨਾ ਨਿੰਦਣਯੋਗ – ਇੰਡੀਅਨ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?