22 ਜਨਵਰੀ ਨੂੰ ਆਪਣੇ-ਆਪਣੇ ਘਰਾਂ ਵਿੱਚ ਕਰੋ ਦੀਪਮਾਲਾ-ਖੋਜੇਵਾਲ
ਅਯੁੱਧਿਆ ਜਾਣ ਵਾਲੇ ਰਾਮ ਭਗਤਾਂ ਦੀ ਸੇਵਾ ਅਤੇ ਸਵਾਗਤ ਕਰੇਗੀ ਭਾਜਪਾ,ਸ਼ਾਮ ਸੁੰਦਰ ਅਗਰਵਾਲ
ਕਪੂਰਥਲਾ (ਗੌਰਵ ਮੜੀਆ ) ਅਯੁੱਧਿਆ ਵਿੱਚ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਅਤੇ ਦੋ ਮਹੀਨੇ ਤੱਕ ਚੱਲਣ ਵਾਲੇ ਰਾਮ ਮੰਦਰ ਦਰਸ਼ਨ ਅਭਿਆਨ ਦੀਆਂ ਤਿਆਰੀਆਂ ਸਬੰਧੀ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਐਤਵਾਰ ਨੂੰ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਦੇ ਦਫ਼ਤਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਨੇ ਸਮੂਹ ਮੰਡਲਾਂ ਦੇ ਪ੍ਰਧਾਨਾਂ,ਸਾਰੇ ਮੋਰਚਿਆਂ ਦੇ ਪ੍ਰਧਾਨਾਂ,ਭਾਜਪਾ ਆਗੂਆਂ ਤੇ ਵਰਕਰਾਂ ਨੂੰ 22 ਜਨਵਰੀ ਨੂੰ ਅਯੁੱਧਿਆ ਵਿਖੇ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦੌਰਾਨ ਆਪੋ-ਆਪਣੇ ਘਰਾਂ ਵਿੱਚ ਦੀਪਮਾਲਾ ਆਤਿਸ਼ਬਾਜ਼ੀ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਉਣ ਲਈ ਕਿਹਾ।ਇਸ ਮੌਕੇ ਸ਼੍ਰੀ ਰਾਮ ਜਨਮ ਭੂਮੀ ਸੰਚਾਲਨ ਕਮੇਟੀ ਦੇ ਕਨਵੀਨਰ ਅਤੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸ਼ਾਮ ਸੁੰਦਰ ਅਗਰਵਾਲ ਨੇ ਦੱਸਿਆ ਕਿ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਬਾਅਦ ਭਾਜਪਾ 25 ਜਨਵਰੀ ਤੋਂ 25 ਮਾਰਚ ਤੱਕ ਰਾਮ ਮੰਦਰ ਦਰਸ਼ਨ ਨੂੰ ਲੈਕੇ ਦੇਸ਼ ਭਰ ਵਿੱਚ ਬੂਥ ਪੱਧਰ ਤੱਕ ਮੁਹਿੰਮ ਚਲਾਉਣ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਪਾਰਟੀ ਦੇਸ਼ ਭਰ ਤੋਂ ਅਯੁੱਧਿਆ ਜਾਣ ਵਾਲੇ ਰਾਮ ਭਗਤਾਂ ਦੀ ਸੇਵਾ ਅਤੇ ਉਨ੍ਹਾਂਦਾ ਸਵਾਗਤ ਵੀ ਕਰੇਗੀ।ਉਨ੍ਹਾਂ ਕਿਹਾ ਕਿ ਪਾਰਟੀ ਬੂਥ ਪੱਧਰ ਤੱਕ ਵਰਕਰਾਂ ਦੀ ਤਾਇਨਾਤੀ ਕਰੇਗੀ ਜੋ ਆਪਣੇ ਬੂਥ ਤੋਂ ਰਾਮ ਮੰਦਰ ਦੇ ਦਰਸ਼ਨਾਂ ਲਈ ਅਯੁੱਧਿਆ ਜਾਣ ਵਾਲੇ ਸ਼ਰਧਾਲੂਆਂ ਦੀ ਸੇਵਾ ਕਰਨਗੇ।ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸਦੇ ਲਈ ਲੋਕ ਸਭਾ ਸੰਸਦੀ ਖੇਤਰ ਤੋਂ ਲੈ ਕੇ ਸਥਾਨਕ ਪੱਧਰ ਤੱਕ ਕਨਵੀਨਰ ਅਤੇ ਕੋ-ਕਨਵੀਨਰ ਵੀ ਨਿਯੁਕਤ ਕੀਤੇ ਹਨ।
ਉਨ੍ਹਾਂ ਕਿਹਾ ਕਿ ਲੋਕ ਅਯੁੱਧਿਆ ਦੇ ਦਰਸ਼ਨਾਂ ਲਈ ਯਾਤਰਾ ਦੇ ਪ੍ਰਬੰਧ ਖੁਦ ਕਰਨਗੇ ਅਤੇ ਭਾਜਪਾ ਵਰਕਰ ਉਨ੍ਹਾਂ ਦੇ ਸਵਾਗਤ ਦਾ ਪ੍ਰਬੰਧ ਕਰਨਗੇ।ਨਾਲ ਹੀ ਉਨ੍ਹਾਂਨੂੰ ਹਰ ਸੰਭਵ ਸਹਿਯੋਗ ਵੀ ਦਿੱਤਾ ਜਾਵੇਗਾ।ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ,ਸੂਬਾ ਕਾਰਜਕਾਰਨੀ ਮੈਂਬਰ ਪਰਸ਼ੋਤਮ ਪਾਸੀ,ਸੂਬਾ ਕਾਰਜਕਾਰਨੀ ਮੈਂਬਰ ਰਾਜੇਸ਼ ਪਾਸੀ,ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਤੁਲੀ,ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ,ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਚੰਦਰ ਸ਼ੇਖਰ,ਜ਼ਿਲ੍ਹਾ ਮੀਤ ਪ੍ਰਧਾਨ ਧਰਮਵਾਲ ਮਹਾਜਨ,ਜ਼ਿਲ੍ਹਾ ਦਫ਼ਤਰ ਸਕੱਤਰ ਦਵਿੰਦਰ ਧੀਰ,ਸਾਬਕਾ ਸੋਸ਼ਲ ਮੀਡੀਆ ਇੰਚਾਰਜ ਪੰਜਾਬ ਵਿਸ਼ਾਲ ਸੋਂਧੀ,ਭਾਜਪਾ ਐਸ.ਸੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਨਾਹਰ,ਆਈਟੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਨੀਸ਼ ਅਗਰਵਾਲ, ਆਈਟੀ ਸੈੱਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਵਾਲੀਆ,ਸਾਬਕਾ ਮੰਡਲ ਪ੍ਰਧਾਨ ਚੇਤਨ ਸੂਰੀ,ਜ਼ਿਲ੍ਹਾ ਉਪ ਪ੍ਰਧਾਨ ਵਿੱਕੀ ਗੁਜਰਾਲ ਆਦਿ ਹਾਜ਼ਰ ਸਨ।

