By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਐਚਐਸ ਵਾਲਿਆਂ ਨੇ ਕੀਤਾ ਸਵਾਗਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਐਚਐਸ ਵਾਲਿਆਂ ਨੇ ਕੀਤਾ ਸਵਾਗਤ
JalandharKapurthla

ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਐਚਐਸ ਵਾਲਿਆਂ ਨੇ ਕੀਤਾ ਸਵਾਗਤ

Talk Hindustan
Last updated: 2025/10/14 at 12:19 PM
Talk Hindustan
Share
3 Min Read
ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਣ ਵਾਲਿਆਂ ਦਾ ਹਲਕਾ ਇੰਚਾਰਜ ਐਚਐਸ ਵਾਲਿਆਂ ਨੇ ਕੀਤਾ ਸਵਾਗਤ
SHARE
ਸ਼੍ਰੋਮਣੀ ਅਕਾਲੀ ਦਲ ਸਿਰਫ਼ ਇੱਕ ਪਾਰਟੀ ਹੀ ਨਹੀਂ,ਇਹ ਪੰਜਾਬ ਦੇ ਹੱਕਾਂ ਦੀ ਆਵਾਜ਼ ਹੈ- ਐਚਐਸ ਵਾਲੀਆ
ਕਪੂਰਥਲਾ( ਗੌਰਵ  ਮੜੀਆ ) ਕਪੂਰਥਲਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇੰ ਭਾਰੀ ਬਲ ਮਿਲਿਆ ਜਦੋ ਵਾਰਡ ਨੰਬਰ 40 ਦੇ ਬਲਦੇਵ ਸਿੰਘ (ਬੇਦੀ ਖੋਸਲਾ) ਨੇ ਆਪਣੇ ਸਾਥੀਆਂ ਸੋਨੀਆ ਖੋਸਲਾ, ਪਰਮਜੀਤ ਕੌਰ, ਜਸਵੀਰ ਕੌਰ, ਰਾਜਵਿੰਦਰ ਕੌਰ, ਸੋਮਾ ਰਾਣੀ, ਬਲਜੀਤ ਕੌਰ, ਰਸ਼ਪਾਲ ਸਿੰਘ, ਭਜਨ ਸਿੰਘ, ਗੁਰਦਿਆਲ ਸਿੰਘ, ਰਾਜਕੁਮਾਰ ਰਾਜੂ, ਬਲਕਾਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਬਿੱਟੂ ਆਦਿ ਨੇ ਸ਼੍ਰੋਮਣੀ ਅਕਾਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਨੇ ਉਕਤ ਆਗੂਆਂ ਨੂੰ ਸਿਰਪਾਓ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂਨੂੰ ਅਕਾਲੀ ਦਲ ਪਰਿਵਾਰ ਦਾ ਹਿੱਸਾ ਬਣਨ ਲਈ ਵਧਾਈ ਵੀ ਦਿੱਤੀ। ਇਸ ਮੌਕੇ ਐਚਐਸ ਵਾਲੀਆ ਨੇ ਬਲਦੇਵ ਸਿੰਘ (ਬੇਦੀ ਖੋਸਲਾ) ਨੂੰ ਵਾਰਡ ਨੰਬਰ 40 ਦਾ ਇੰਚਾਰਜ ਤੇ ਕਪੂਰਥਲਾ ਹਲਕੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ।
ਇਸ ਦੌਰਾਨ ਐਚਐਸ ਵਾਲੀਆ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨਾਲ ਗੱਲਬਾਤ ਕਰਦਿਆਂ ਭਰੋਸ਼ਾ ਦਿਵਾਇਆ ਕਿ ਉਨ੍ਹਾਂਨੂੰ ਪਾਰਟੀ ਵਿੱਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ। ਐਚਐਸ ਵਾਲੀਆ ਨੇ ਕਿਹਾ ਇਨ੍ਹਾਂ  ਪਰਿਵਾਰਾਂ ਦੇ ਆਗੂਆਂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿੱਚ ਵੱਡੀ ਮਜ਼ਬੂਤੀ ਮਿਲੇਗੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਮਿਲੇਗੀ। ਐਚਐਸ ਵਾਲੀਆ ਨੇ ਦੱਸਿਆ ਕਿ ਸਰਦਾਰ ਬਾਦਲ ਪਾਰਟੀ ਦੇ ਅਮੀਰ ਵਿਰਸੇ ਤੇ ਪੰਥ, ਪੰਜਾਬ ਤੇ ਪਾਰਟੀ ਦੇ ਭਵਿੱਖ ਦਰਮਿਆਨ ਅਨਿੱਖੜਵੇਂ ਲਿੰਕ ਨੂੰ ਮਜ਼ਬੂਤ ਕਰਨ ਦੇ ਇੱਛੁਕ ਹਨ ਤਾਂ ਜੋ ਪਾਰਟੀ ਗਰੀਬਾਂ,ਦੱਬੇ-ਕੁਚਲੇ ਲੋਕਾਂ ਤੇ ਸਮਾਜ ਦੇ ਅਣਗੌਲੇ ਗਏ ਵਰਗ ਵਾਸਤੇ ਕੰਮ ਕਰ ਸਕੇ। ਐਚਐਸ ਵਾਲੀਆ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਅਕਾਲੀ ਦਲ ਸਿਰਫ਼ ਇੱਕ ਪਾਰਟੀ ਹੀ ਨਹੀਂ, ਇਹ ਪੰਜਾਬ ਦੇ ਹੱਕਾਂ ਦੀ ਆਵਾਜ਼ ਹੈ, ਜਿਸ ਨੇ ਹਮੇਸ਼ਾ ਪੰਜਾਬੀਅਤ, ਸਿੱਖੀ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ।
ਉਨ੍ਹਾਂਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜਿਸ ਨੂੰ ਹਰ ਕਿਸੇ ਦੀ ਲੋੜ ਹੈ। ਜਿਹੜੇ ਵਰਕਰ ਕਿਸੇ ਕਾਰਨ ਪਾਰਟੀ ਤੋਂ ਦੂਰ ਹੋ ਗਏ ਸਨ,ਉਹਨਾਂ ਨੂੰ ਮੁੜ ਨਾਲ ਜੋੜਨ ਲਈ ਖਾਸ ਉਪਰਾਲੇ ਕੀਤੇ ਜਾਣਗੇ। ਭਵਿੱਖ ਵਿੱਚ ਹੋਣਵਾਲੀਆਂ ਚੋਣਾਂ ਚ ਅਕਾਲੀ ਦਲ ਫਿਰ ਤੋਂ ਮਜ਼ਬੂਤ ਹੋਵੇਗਾ ਅਤੇ ਲੋਕਾਂ ਵਿੱਚ ਆਪਣਾ ਵਿਸ਼ਵਾਸ ਬਣਾਉਂਦੇ ਹੋਏ ਵਾਪਸੀ ਕਰੇਗਾ। ਉਨ੍ਹਾਂਨੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਵਿਚਾਰਧਾਰਾ ਨੂੰ ਮਜ਼ਬੂਤ ਕਰਨ,ਜ਼ਮੀਨੀ ਪੱਧਰ ਤੇ ਕੰਮ ਕਰਨ ਅਤੇ ਲੋਕਾਂ ਦੀ ਆਵਾਜ਼ ਬਣਨ ਤੇ ਜ਼ੋਰ ਦਿੱਤਾ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਪੀਏਸੀ ਦੇ ਮੈਂਬਰ ਅਜੈ ਬਬਲਾ, ਪੀਏਸੀ ਦੇ ਮੈਂਬਰ ਜਗਜੀਤ ਸਿੰਘ ਸੰਮੀ, ਸੀਨੀਅਰ ਅਕਾਲੀ ਆਗੂ ਨਾਹਰ, ਰਾਜੇਸ਼ ਸ਼ਰਮਾ, ਕੌਂਸ਼ਲਰ ਅਸ਼ੋਕ ਭਗਤ ਆਦਿ ਹਾਜ਼ਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਭਾਜਪਾ ਨੇ ਪਿੰਡ ਬੂਟਾ ਵਿਖੇ ਲਗਾਇਆ ਮੈਡੀਕਲ ਕੈਂਪ, ਵੰਡੀ ਰਾਹਤ ਸਮੱਗਰੀ ਭਾਜਪਾ ਨੇ ਪਿੰਡ ਬੂਟਾ ਵਿਖੇ ਲਗਾਇਆ ਮੈਡੀਕਲ ਕੈਂਪ, ਵੰਡੀ ਰਾਹਤ ਸਮੱਗਰੀ
Next Article कैबिनेट मंत्री के काफिले से टकराई गाड़ी, 3 गनमैनों के सिर फूटे, 5 घायल कैबिनेट मंत्री के काफिले से टकराई गाड़ी, 3 गनमैनों के सिर फूटे, 5 घायल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?