ਕਪੂਰਥਲਾ (ਗੌਰਵ ਮੜੀਆ)ਜ਼ਿਲ੍ਹਾ ਕਪੂਰਥਲਾ ਦੇ ਨੇੜਲੇ ਪਿੰਡ ਧਾਲੀਵਾਲ ਦੋਨਾਂ ਵਿਖੇ ਛੱਤ ‘ਤੇ ਖੇਡ ਰਹੇ ਦੋ ਬੱਚੀਆਂ ਨੂੰ 11ਕੇ. ਵੀ. ਬਿਜਲੀ ਦੀਆਂ ਤਾਰਾਂ ਨਾਲ ਕਰੰਟ ਲੱਗ ਗਿਆ। ਇਸ ਹਾਦਸੇ ਵਿਚ ਇਕ ਬੱਚੀ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਹਾਲਤ ਵਿਚ ਜ਼ਖ਼ਮੀ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਲੀਵਾਲ ਦੋਨਾਂ ਵਿਖੇ ਛੱਤ ‘ਤੇ ਦੋਨੋ ਬੱਚੀਆਂ ਖੇਡ ਰਹੀਆਂ ਸਨ ਕਿ ਛੱਤ ਤੋਂ ਲੰਘਦੀਆਂ 11ਕੇ. ਵੀ. ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆ ਗਈਆਂ, ਜਿਸ ਕਾਰਨ ਰਾਜਦੀਪ ਕੌਰ ਪੁੱਤਰੀ ਧਰਮਪਾਲ ਵਾਸੀ ਧਾਲੀਵਾਲ ਦੋਨਾਂ ਅਤੇ ਕੋਮਲਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਵਾਸੀ ਧਾਲੀਵਾਲ ਦੋਨਾਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਈਆਂ।

ਪਰਿਵਾਰਕ ਮੈਂਬਰਾਂ ਵੱਲੋਂ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ‘ਤੇ ਤਾਇਨਾਤ ਡਾ. ਨਵਦੀਪ ਕੌਰ ਨੇ ਰਾਜਦੀਪ ਕੌਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਰਾਜਦੀਪ ਕੌਰ ਦਾ ਪਿਤਾ ਵਿਦੇਸ਼ ਵਿਚ ਰਹਿੰਦਾ ਹੈ। ਕੁੜੀ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਦੂਜੀ ਬੱਚੀ ਹਜ਼ੇ ਜੇਰੇ ਇਲਾਜ਼ ਹੈ

