ਮੋਦੀ ਸਰਕਾਰ ਨੇ ਦੇਸ਼ ਵਿੱਚ ਰੇਲਵੇ ਨੈੱਟਵਰਕ ਵਿੱਚ ਕੀਤਾ ਰਿਕਾਰਡ ਵਾਧਾ,ਰਣਜੀਤ ਸਿੰਘ ਖੋਜੋਵਾਲ
ਕਿਹਾ ਪ੍ਰਧਾਨ ਮੰਤਰੀ ਦੀ ਅਗਵਾਈ ਚ ਰੇਲਵੇ ਚ ਕਾਇਆ ਕਲਪ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ
ਕਪੂਰਥਲਾ(ਗੌਰਵ ਮੜੀਆ )ਦੇਸ਼ ਦੀ ਸੈਮੀ-ਹਾਈ ਸਪੀਡ ਟਰੇਨ ਵੰਦੇ ਭਾਰਤ ਐਕਸਪ੍ਰੈਸ ਸ਼ਨੀਵਾਰ ਨੂੰ ਦੁਪਹਿਰ 12:26 ਵਜੇ ਫਗਵਾੜਾ ਜ਼ਿਲਾ ਕਪੂਰਥਲਾ ਪਹੁੰਚੇਗੀ।ਇਸ ਟਰੇਨ ਦੇ ਸਵਾਗਤ ਲਈ ਭਾਜਪਾ ਕਪੂਰਥਲਾ ਨੇ ਵਿਆਪਕ ਤਿਆਰੀਆਂ ਕੀਤੀਆਂ ਹਨ।ਸ਼ਨੀਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸ ਰਾਹੀਂ ਛੇ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਵੱਖ-ਵੱਖ ਰੂਟਾਂ ਲਈ ਰਵਾਨਾ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਦੁਲਹਨ ਵਾਂਗ ਸਜਾਈ ਗਈ ਇਸ ਰੇਲ ਗੱਡੀ ਦਾ ਵਿਆਹ ਸ਼ਾਦੀ ਦੀ ਤਰਜ਼ ਤੇ ਸ਼ਾਨੋ-ਸ਼ੌਕਤ ਨਾਲ ਸਵਾਗਤ ਕੀਤਾ ਜਾਵੇਗਾ।
ਜਿਸ ਚ ਕਪੂਰਥਲਾ ਤੋਂ ਭਾਜਪਾ ਵਰਕਰਾਂ ਦਾ ਕਾਫ਼ਿਲਾ 30 ਦਸੰਬਰ ਦਿਨ ਸ਼ਨੀਵਾਰ ਨੂੰ ਵੱਡੀ ਗਿਣਤੀ ਵਿਚ ਫਗਵਾੜਾ ਪਹੁੰਚੇਗਾ,ਜਿੱਥੇ ਭਾਜਪਾ ਵਰਕਰਾਂ ਵੱਲੋਂ ਵੰਦੇ ਭਾਰਤ ਐਕਸਪ੍ਰੈਸ ਰੇਲ ਦਾ ਸਵਾਗਤ ਕੀਤਾ ਜਾਵੇਗਾ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਦੇ ਤਹਿਤ ਦੇਸ਼ ਵਿੱਚ ਰੇਲਵੇ ਦੇ ਵਿਕਾਸ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਹੋਇਆ ਹੈ।ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨਾਂ ਦੇ ਆਧੁਨਿਕੀਕਰਨ ਦਾ ਕੰਮ ਵੱਡੇ ਪੱਧਰ ਤੇ ਚੱਲ ਰਿਹਾ ਹੈ।
ਖੋਜੇਵਾਲ ਨੇ ਕਿਹਾ ਕਿ ਇੱਕੋ ਦਿਨ ਵਿੱਚ ਛੇ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਟਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਾ ਇੱਕ ਰਿਕਾਰਡ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿੱਚ ਰੇਲਵੇ ਦੇ ਵਿਕਾਸ ਲਈ ਕਈ ਪ੍ਰੋਜੈਕਟ ਸ਼ੁਰੂ ਕਰ ਰਹੀ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ ਅਤੇ ਇਸ ਵਿੱਚ ਰੇਲਵੇ ਦੀ ਅਹਿਮ ਭੂਮਿਕਾ ਹੋਵੇਗੀ।ਉਨ੍ਹਾਂ ਕਿਹਾ ਕਿਹਾ ਕਿ ਰੇਲਵੇ ਦੇ ਬੁਨਿਆਦੀ ਢਾਂਚੇ ਇਸ ਨੂੰ ਰਿਕਾਰਡ ਰਫ਼ਤਾਰ ਨਾਲ ਅਤੇ ਵੱਡੇ ਪੱਧਰ ਤੇ ਵਿਕਸਤ ਕੀਤਾ ਜਾ ਰਿਹਾ ਹੈ।ਖੋਜੇਵਾਲ ਨੇ ਕਿਹਾ ਕਿ ਪਿਛਲੇ 40 ਸਾਲਾਂ ਚ ਰੇਲਵੇ ਦਾ ਜਿੰਨਾ ਸੁਧਾਰ ਹੋਇਆ ਸੀ ਉਨ੍ਹਾਂ ਪਿਛਲੇ 10 ਸਾਲਾਂ ਚ ਮੋਦੀ ਸਰਕਾਰ ਵਲੋਂ ਕੀਤਾ ਗਿਆ ਹੈ।

