By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
JalandharPunjab

ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Talk Hindustan
Last updated: 2022/11/14 at 5:37 PM
Talk Hindustan
Share
2 Min Read
ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
SHARE

ਜਲੰਧਰ /ਚੰਡੀਗੜ੍ਹ, 14 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸਬੰਧਤ ਐਸਐਚਓ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸਦਾ ਟਰੱਕ ਛੁਡਾਉਣ ਲਈ 11,00,000 ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲਿਸ ਲਾਈਨ ਜਲੰਧਰ ਵਿਖੇ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਪਰੋਕਤ ਸਬ-ਇੰਸਪੈਕਟਰ ਬਿਸਮਾਨ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਹੋਰ ਅੱਗੇ ਜਾਂਚ ਚੱਲ ਰਹੀ ਹੈ।

TAGGED: Vigilance Bureau
Share This Article
Facebook Twitter Whatsapp Whatsapp Telegram Copy Link
Share
Previous Article जगतार सिंह संघेडा ने जालंधर इम्प्रूवमेंट ट्रस्ट के अध्यक्ष का पदभार संभाला जगतार सिंह संघेडा ने जालंधर इम्प्रूवमेंट ट्रस्ट के अध्यक्ष का पदभार संभाला
Next Article खाद्य एवं आपूर्ति मंत्री द्वारा आदमपुर में 69वें सर्व भारतीय सहकारी सप्ताह की शुरुआत खाद्य एवं आपूर्ति मंत्री द्वारा आदमपुर में 69वें सर्व भारतीय सहकारी सप्ताह की शुरुआत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?