By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦ
JalandharhoshairpurPoliticsPunjab

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦ

Talk Hindustan
Last updated: 2025/03/18 at 9:00 PM
Talk Hindustan
Share
3 Min Read
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦ
SHARE

ਅਕਾਲੀ ਦਲ ਦੇ ਸੀਨੀਅਰ ਵਫਦ ਨੇ ਐਡਵੋਕੇਟ ਧਾਮੀ ਦੀ ਰਿਹਾਇਸ਼ ’ਤੇ ਉਹਨਾਂ ਨਾਲ ਕੀਤੀ ਮੁਲਾਕਾਤ ਜਿਸ ਮਗਰੋਂ ਉਹਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚਾਰਜ ਮੁੜ ਸੰਭਾਲਣ ਦਾ ਕੀਤਾ ਐਲਾਨ


ਹੁਸ਼ਿਆਰਪੁਰ, 18 ਮਾਰਚ:  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਡਵੋਕੇਟ ਹਰਜਿੰਦਰ  ਸਿੰਘ ਧਾਮੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰ ਲਈ ਹੈ। ਪਾਰਟੀ ਦੇ ਸੀਨੀਅਰ ਆਗੂ ਜਿਹਨਾਂ ਵਿਚ ਸਾਬਕਾ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋਂ ਵੀ ਸ਼ਾਮਲ ਸਨ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਅਪੀਲ ਕੀਤੀ ਕਿਉਂਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਉਹਨਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਉਹਨਾਂ ਦੀ ਬੇਨਤੀ ਪ੍ਰਵਾਨ ਕੀਤੀ ਤੇ ਐਲਾਨ ਕੀਤਾ ਕਿ ਉਹ ਆਉਂਦੇ ਦਿਨਾਂ ਵਿਚ ਆਪਣਾ ਚਾਰਜ ਮੁੜ ਸੰਭਾਲਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਕਾਬਲ, ਇਮਾਨਦਾਰ ਅਤੇ ਧਾਰਮਿਕ ਸ਼ਖਸੀਅਤ ਹਨ ਜਿਹਨਾਂ ਨੇ ਪੰਥ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਜੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਉਹਨਾਂ ਦੀਆਂ ਧਾਰਮਿਕ ਸੇਵਾਵਾਂ ਦੀ ਬਹੁਤ ਲੋੜ ਹੈ ਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਆਪਣਾ ਅਸਤੀਫਾ ਵਾਪਸ ਲੈਦ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਉਹਨਾਂ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਨੂੰ ਅੱਜ ਕਈ ਮੁਹਾਜ਼ ’ਤੇ ਲੜਾਈ ਲੜਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਇਸ ਅਹਿਮ ਮੌਕੇ ’ਤੇ ਬਹੁਤ ਜ਼ਰੂਰੀ ਹੈ ਕਿ ਸਾਡੇ ਗੁਰੂ ਘਰ ਤੇ ਸਾਡੇ ਤਖ਼ਤ ਮਜ਼ਬੂਤ ਹੋਣ। ਉਹਨਾਂ  ਕਿਹਾ ਕਿ ਸਿੱਖ ਕੌਮ ਨੂੰ ਅੰਦਰੂਨੀ ਤੌਰ ’ਤੇ ਕਮਜ਼ੋਰ ਕਰਨ ਦੇ ਬਹੁਤ ਯਤਨ ਕੀਤੇ ਤੇ ਸਾਜ਼ਿਸ਼ਾਂ ਰਚੀਆਂ ਗਈਆਂ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ, ਪਟਨਾ ਸਾਹਿਬ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਬਜ਼ੇ ਕਰ ਕੇ ਅਜਿਹਾ ਕੀਤਾ ਗਿਆ ਤੇ ਹਰਿਆਣਾ ਲਈ ਵੱਖਰੀ ਕਮੇਟੀ ਬਣਾਈ ਗਈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੁਸ਼ਮਣਾਂ ਨੂੰ ਪਛਾਣਨ ਅਤੇ ਸਿੱਖ ਸੰਸਥਾਵਾਂ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਯਤਨਾਂ ਨੂੰ ਫੇਲ੍ਹ ਕਰਨ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਮਨੁੱਖੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ-ਸੁਖਵੰਤ ਸਿੰਘ ਪੱਡਾ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਯਕੀਨੀ ਬਣਾਉਣ ਲਈ ਚੰਗੇ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਜ਼ਰੂਰੀ ਹੈ-ਸੁਖਵੰਤ ਸਿੰਘ ਪੱਡਾ
Next Article 15,000 रुपये रिश्वत लेते पंचायत सचिव विजीलेंस ब्यूरो द्वारा काबू; गिरफ्तारी से बचकर भागा बी.डी.पी.ओ. मौके से हुआ फरार 15,000 रुपये रिश्वत लेते पंचायत सचिव विजीलेंस ब्यूरो द्वारा काबू; गिरफ्तारी से बचकर भागा बी.डी.पी.ओ. मौके से हुआ फरार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?