ਲੋਕ ਸਭਾ ਚ ਵੱਡੀ ਭੂਮਿਕਾ ਨਿਭਾਏਗਾ ਯੂਥ ਅਕਾਲੀ ਦਲ-ਮਨਵੀਰ ਸਿੰਘ ਵਡਾਲਾ
ਕਿਹਾ-ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨਾਲ ਅਕਾਲੀ ਦਲ ਨੂੰ ਹੋਵੇਗੀ ਮਜ਼ਬੂਤ
ਕਪੂਰਥਲਾ(ਗੌਰਵ ਮੜੀਆ ) ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਵੀਰ ਸਿੰਘ ਵਡਾਲਾ ਨੇ ਮੰਗਲਵਾਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦਾ ਨਾਲ ਮੁਲਾਕਾਤ ਕਰਕੇ ਉਨ੍ਹਾਂਦਾ ਅਸ਼ੀਰਵਾਦ ਲਿਆ ਅਤੇ ਉਨ੍ਹਾਂਦੀ ਘਰ ਵਾਪਸੀ ਤੇ ਉਨ੍ਹਾਂਨੂੰ ਫੁੱਲਾਂ ਦਾ ਬੁੱਕਾਂ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਮਨਵੀਰ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰ ਕੱਢ ਲੀਡਰ ਬੀਬੀ ਜਗੀਰ ਕੌਰ ਜੀ ਦੀ ਘਰ ਵਾਪਸੀ ਨਾਲ ਅਕਾਲੀ ਦਲ ਨੂੰ ਬਹੁਤ ਮਜ਼ਬੂਤੀ ਮਿਲੇਗੀ।ਬੀਬੀ ਜਗੀਰ ਕੌਰ ਸਾਡੇ ਸਤਿਕਾਰ ਦੇ ਪਾਤਰ ਹਨ,ਜਿਨ੍ਹਾਂ ਤੋਂ ਅਕਾਲੀ ਦਲ ਨੇ ਹਮੇਸ਼ਾ ਸੇਧ ਲਈ ਹੈ।ਵਡਾਲਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨਾਲ ਜ਼ਿਲ੍ਹੇ ਵਿੱਚ ਹੀ ਨਹੀਂ ਸਗੋਂ ਪੂਰੇ ਦੁਆਬੇ ਵਿੱਚ ਅਕਾਲੀ ਦਲ ਮਜ਼ਬੂਤ ਹੋਵੇਗਾ ਤੇ ਆਉਣ ਵਾਲਿਆਂ ਲੋਕਸਭਾ ਦੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰੇਗਾ।
ਮਨਵੀਰ ਵਡਾਲਾ ਨੇ ਕਿਹਾ ਕਿ ਯੂਥ ਅਕਾਲੀ ਦਲ ਨੇ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਇੱਕ ਜੁੱਟ ਹੋ ਕੇ ਕੰਮ ਕੀਤਾ ਹੈ।ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਯੂਥ ਅਕਾਲੀ ਦਲ ਦੀ ਭੁਮਿਕਾ ਅਹਿਮ ਹੋਵੇਗੀ।ਯੂਥ ਅਕਾਲੀ ਦਲ ਪਾਰਟੀ ਦੀ ਵਿਚਾਰਧਾਰਾ ਨੂੰ ਜ਼ਮੀਨੀ ਪੱਧਰ ਤੇ ਘਰ ਘਰ ਤੱਕ ਪਹੁੰਚਾਉਣ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਕਰਵਾਏ ਗਏ ਇਤਿਹਾਸਕ ਵਿਕਾਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਯੂਥ ਆਗੂਆਂ ਦੇ ਮੋਢਿਆਂ ਤੇ ਹੋਵੇਗੀ।ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਝੂਠੀਆਂ ਗਾਰੰਟੀਆਂ ਅਤੇ ਕੁੜ ਪ੍ਰਚਾਰ ਦੇ ਸਹਾਰੇ ਸੱਤਾ ਹਾਸਲ ਕੀਤੀ,ਵਿਸ਼ੇਸ਼ ਤੌਰ ਤੇ ਨੌਜਵਾਨ ਵਰਗ ਨੂੰ ਰੁਜ਼ਗਾਰ ਅਤੇ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਝੂਠੇ ਲਾਰੇ ਲਾਏ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋਈ ਹੈ।ਸੂਬੇ ਦੇ ਹਾਲਾਤ ਦਿਨ ਬ ਦਿਨ ਵਿਗੜਦੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੀ ਭਰਤੀ ਨੂੰ ਵੀ ਪੂਰੇ ਪੰਜਾਬ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ।ਪੰਜਾਬ ਦੇ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗੇ ਹਨ।ਵਡਾਲਾ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਵਰਕਰ ਜ਼ਮੀਨੀ ਪੱਧਰ ਤੇ ਘਰ-ਘਰ ਤਕ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਪਹੁੰਚਾਉਣਗੇ।ਵਡਾਲਾ ਨੇ ਕਿਹਾ ਕੇ ਸੂਬੇ ਦੇ ਲੋਕ ਅਕਾਲੀ ਦਲ ਦੇ ਕੰਮਾਂ ਨੂੰ ਯਾਦ ਕਰਨ ਲੱਗੇ ਹਨ ਤੇ ਲੋਕਾਂ ਦੀਆਂ ਭਾਵਨਾਵਾਂ ਦਾ ਨਤੀਜਾ ਲੋਕ ਸਭਾ ਚੋਣਾਂ ਚ ਵੇਖਣ ਨੂੰ ਮਿਲੇਗਾ। ਲੋਕ ਸਭਾ ਚੋਣਾਂ ਚ ਅਕਾਲੀ ਸੂਬੇ ਦੀਆਂ ਸਾਰੀਆਂ ਸੀਟਾਂ ਵੱਡੇ ਅੰਤਰ ਨਾਲ ਜਿੱਤੇਗਾ।

