ਕਿਹਾ-ਹੜ੍ਹ ਪ੍ਰਭਾਵਤ 50 ਹਜ਼ਾਰ ਗਰੀਬ ਪਰਿਵਾਰਾਂ ਨੂੰ ਕਣਕ ਦੀ ਵੰਡ ਛੇਤੀ ਸ਼ੁਰੂ ਹੋਵੇਗੀ
ਕਪੂਰਥਲਾ ( ਗੌਰਵ ਮੜੀਆ ) ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਨਿਰਦੇਸ਼ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੇ ਬਚਾਅ ਲਈ ਯੂਥ ਅਕਾਲੀ ਆਗੂਆਂ ਨੂੰ ਫੋਗਿੰਗ ਕਰਨ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ,ਯੂਥ ਅਕਾਲੀ ਦਲ ਦੇ ਸੂਬਾ ਜਰਨਲ ਸਕੱਤਰ ਤਜਿੰਦਰ ਸਿੰਘ ਨਿੱਝਰ ਤੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਦੀ ਅਗਵਾਈ ਯੂਥ ਅਕਾਲੀ ਵਰਕਰਾਂ ਦੇ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਦੇ ਵੱਖ-ਵੱਖ ਹੜ ਪ੍ਰਭਾਵਿਤ ਇਲਾਕਿਆ ਦੌਰਾ ਕਰਨ ਦੇ ਬਾਅਦ ਪਿੰਡ ਪਸਣ ਕਦੀਮ ਵਿਖੇ ਮੱਛਰਾਂ ਤੇ ਹੋਰ ਬਿਮਾਰੀਆਂ ਬਚਾਅ ਲਈ ਫੋਗਿੰਗ ਕਾਰਵਾਈ ਗਈ।
ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਹੜ ਪ੍ਰਭਾਵਿਤ ਇਲਾਕਿਆਂ ਦੇ ਲਈ 500 ਫੋਗਿੰਗ ਵਾਲੀਆਂ ਮਸ਼ੀਨਾਂ ਭੇਜਿਆ ਜੋ ਯੂਥ ਅਕਾਲੀ ਦਲ ਦੇ ਵਰਕਰਾਂ ਨੂੰ ਸੌਂਪੀਆਂ ਗਈਆਂ ਹਨ ਜਿਨ੍ਹਾਂ ਦੇ ਨਾਲ ਯੂਥ ਅਕਾਲੀ ਵਰਕਰ ਸੂਬੇ ਦੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਮਲੇਰੀਆ ਤੇ ਹੋਰ ਪਾਣੀ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫੋਗਿੰਗ ਕਰ ਰਹੇ ਹਨ।ਉਨ੍ਹਾਂਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹੜ੍ਹ ਰਾਹਤ ਮੁਹਿੰਮ ਜੋ ਪਹਿਲਾਂ ਹੀ ਚਲ ਰਹੀ ਹੈ ਜਿਸ ਤਹਿਤ ਸੂਬੇ ਦੇ ਵੱਖ-ਵੱਖ , ਹੜ੍ਹ ਪ੍ਰਭਾਵਤ ਇਲਾਕਿਆਂ ਵਿਚ 500 ਟਰੱਕ ਮੱਕੀ ਦਾ ਅਚਾਰ ਭੇਜਿਆ ਗਿਆ ਹੈ।ਇਸ ਮੁਹਿੰਮ ਤਹਿਤ ਹੁਣ ਆਉਂਦੇ ਦਿਨਾਂ ਵਿਚ ਹੜ੍ਹ ਵਾਲੇ ਇਲਾਕਿਆਂ ਵਿਚ 50 ਹਜ਼ਾਰ ਗਰੀਬ ਪਰਿਵਾਰਾਂ ਨੂੰ ਕਣਕ ਦੀ ਵੰਡ ਸ਼ੁਰੂ ਕੀਤੀ ਜਾਵੇਗੀ।ਉਨ੍ਹਾਂਨੇ ਕਿਹਾ ਕਿ ਪਾਰਟੀ ਅਬਜ਼ਰਵਰਾਂ ਨੇ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਜਿਹੜੇ ਇਲਾਕਿਆਂ ਵਿਚ ਸਭ ਤੋਂ ਵੱਧ ਤਬਾਹੀ ਹੋਈ ਹੈ, ਉਨ੍ਹਾਂਨੇ ਦੀ ਵੱਖਰੇ ਤੌਰ ਤੇ ਨਿਸ਼ਾਨਦੇਹੀ ਕੀਤੀ ਹੈ।
ਉਨ੍ਹਾਂਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਇਹਨਾਂ ਲੋਕਾਂ ਤੱਕ ਪਹਿਲਾਂ ਪਹੁੰਚ ਕੀਤੀ ਜਾਵੇ ਅਤੇ ਇਹਨਾਂ ਨੂੰ ਸਹਾਇਤਾ ਪ੍ਰਦਾਨ ਕਰ ਕੇ ਇਹਨਾਂ ਨੂੰ ਪੈਰਾਂ ਸਿਰ ਕੀਤਾ ਜਾਵੇ।ਉਨ੍ਹਾਂਨੇ ਕਿਹਾ ਕਿ ਅਗਲੇ ਪੜਾਅ ਵਿਚ ਸਾਰੇ ਪ੍ਰਭਾਵਤ ਇਲਾਕੇ ਕਵਰ ਕੀਤੇ ਜਾਣਗੇ।ਉਨ੍ਹਾਂਨੇ ਕਿਹਾ ਇਸ ਪ੍ਰਕਿਰਿਆ ਦੇ ਹਿੱਸੇ ਵਜੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਮੱਕੀ ਦੇ ਅਚਾਰ,ਸਰਟੀਫਾਈਡ ਕਣਕ ਦੇ ਬੀਜ ਹੜ੍ਹ ਮਾਰੇ ਕਿਸਾਨਾਂ ਨੂੰ ਵੰਡ ਕੇ ਇਕ ਲੱਖ ਏਕੜ ਜ਼ਮੀਨ ਕਵਰ ਕੀਤੀ ਜਾਵੇਗੀ।ਉਨ੍ਹਾਂਨੇ ਕਿਹਾ ਕਿ ਪਾਰਟੀ ਨੇ ਹੜ੍ਹ ਮਾਰੇ ਇਲਾਕਿਆਂ ਵਿਚ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਟਰੈਕਟਰ ਤੇ ਹੋਰ ਭਾਰੀ ਮਸ਼ੀਨਰੀ ਵੀ ਭੇਜੀ ਹੈ।ਉਨ੍ਹਾਂਨੇ ਕਿਹਾ ਕਿ ਪਾਰਟੀ ਦੇ ਵਾਲੰਟੀਅਰ ਸ਼੍ਰੋਮਣੀ ਕਮੇਟੀ ਨੂੰ ਮੈਡੀਕਲ ਕੈਂਪਾਂ ਵਿਚ ਵੀ ਸਹਿਯੋਗ ਦੇ ਰਹੇ ਹਨ ਅਤੇ ਨਾਲ ਹੀ ਪਸ਼ੂਆਂ ਦੇ ਇਲਾਜ ਵਾਸਤੇ ਵੈਟਨਰੀ ਕੈਂਪ ਵੀ ਲਗਾਏ ਜਾ ਰਹੇ ਹਨ।ਇਸ ਮੌਕੇ ਤੇ ਗਗਨਦੀਪ ਸਿੰਘ ਜੱਸੀ ਜਲੰਧਰ,ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬੁਲੇ,ਗਗਨਦੀਪ ਸਿੰਘ ਕਪੂਰਥਲਾ,ਜਸਪਾਲ ਸਿੰਘ,ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਪ੍ਰੀਤ ਕੌਰ ਰੂਬੀ,ਮਨਜੀਤ ਸਿੰਘ ਸੁਲਤਾਨਪੁਰ ਲੋਧੀ ਸਮੇਤ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਆਗੂ ਹਾਜ਼ਰ ਸਨ।