ਕਪੂਰਥਲਾ ( ਗੌਰਵ ਮੜੀਆ ) ਅੱਜ ਦ ਓਪਨ ਡੋਰ ਚਰਚ ਖੋਜੇਵਾਲ ਵਿੱਚ ਹਰ ਐਤਵਾਰ ਦੀ ਤਰ੍ਹਾਂ ਪ੍ਰਾਰਥਨਾ ਸਭਾ ਦਾ ਆਰੰਭ ਕੀਤਾ ਗਿਆ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਲਵਾਈ ਅਤੇ ਪ੍ਰਭੂ ਯਿਸੂ ਮਸੀਹ ਜੀ ਦੇ ਗੁਣ ਗਾਇਨ ਕਰਕੇ ਆਨੰਦ ਮਾਣਿਆ। ਉਪਰੰਤ ਦ ਓਪਨ ਡੋਰ ਚਰਚ ਖੋਜੇਵਾਲ ਦੇ ਪਾਸਟਰ ਗੁਰਸ਼ਰਨ ਦਿਓਲ ਜੀ ਅਤੇ ਪਾਸਟਰ ਹਰਪ੍ਰੀਤ ਦਿਉਲ ਜੀ ਦੇ ਸੰਗਤਾਂ ਨੂੰ ਪਵਿੱਤਰ ਬਾਈਬਲ ਵਿੱਚੋਂ ਪ੍ਰਵਚਨਾਂ ਨਾਲ ਨਿਹਾਲ ਕੀਤਾ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ। ਅੱਜ ਦ ਓਪਨ ਡੋਰ ਚਰਚ ਵਿੱਚ ਵਿਸ਼ੇਸ਼ ਤੌਰ ਤੇ ਪਾਸਟਰ ਹਰਪ੍ਰੀਤ ਦਿਓਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਪੰਜਾਬ ਵਿੱਚੋਂ ਆਏ ਹੋਏ ਨੌਜਵਾਨਾਂ ਵਿੱਚੋਂ ਪੰਜਾਬ ਦੇ ਵੱਖ-ਵੱਖ ਜਿਲਿਆਂ, ਕਸਬਿਆਂ, ਸ਼ਹਿਰਾਂ ਆਦਿ ਦੀਆਂ ਯੂਥ ਕਮੇਟੀਆਂ ਬਣਾਈਆਂ ਗਈਆਂ। ਜੋ ਆਉਣ ਵਾਲੇ ਸਮੇਂ ਵਿੱਚ ਸਾਰੀਆਂ ਜਾਤਾਂ ਪਾਤਾਂ ਅਤੇ ਧਰਮਾਂ ਦੇ ਬੰਧਨਾਂ ਤੋਂ ਉੱਪਰ ਉੱਠ ਕੇ ਸਮੂਹ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਿੱਚ ਤਤਪਰ ਰਹਿਣਗੇ। ਅਤੇ ਹਮੇਸ਼ਾ ਪ੍ਰਭੂ ਯਿਸ਼ੂ ਮਸੀਹ ਜੀ ਦੇ ਦੱਸੇ ਹੋਏ ਸਿਧਾਂਤਾਂ ਅਨੁਸਾਰ ਕੰਮ ਕਰਨਗੇ।

