ਦੇਸ਼ ਭਗਤੀ ਦੀ ਭਾਵਨਾ ਸਾਡੇ ਸ਼ਹੀਦਾਂ ਵਿੱਚ ਕੁੱਟ-ਕੁੱਟ ਕੇ ਭਰੀ ਹੋਈ ਸੀ-ਭਾਜਪਾ
ਕਪੂਰਥਲਾ 23 ਮਾਰਚ (ਗੌਰਵ ਮੜੀਆ) ਵਿਰਾਸਤੀ ਸ਼ਹਿਰ ਵਿਖੇ ਜਨਤਾ ਪਾਰਟੀ ਦੇ ਵਲੋਂ ਸ਼ਹੀਦ ਭਗਤ ਸਿੰਘ ਚੌਕ ਵਿਖੇ ਅਮਰ ਸ਼ਹੀਦ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਤੇ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਅਮਰ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁੱਲ ਮਾਲਾਵਾਂ ਪਾ ਕੇ ਵਰਕਰਾਂ ਨੇ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਸ਼ਹੀਦਾਂ ਦੀ ਅਮਰ ਗੌਰਵ ਗਾਥਾ ਤੇ ਚਾਨਣਾ ਪਾਇਆ ਗਿਆ।ਸ਼ਰਧਾਂਜਲੀ ਸਮਾਗਮ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਹਾਜ਼ਰੀ ਵਿੱਚ ਸੰਪੰਨ ਹੋਇਆ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸਰਦਾਰ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।ਉਨ੍ਹਾਂ ਨੇ ਦੱਸਿਆ ਕਿ ਸਾਡੇ ਬਹਾਦਰ ਸ਼ਹੀਦਾਂ ਦੇ ਜਜ਼ਬੇ ਵਿੱਚ ਦੇਸ਼ ਭਗਤੀ ਦਾ ਜਜ਼ਬਾ ਕੁੱਟ-ਕੁੱਟ ਕੇ ਭਰਿਆ ਹੋਇਆ ਸੀ।
ਖੋਜੇਵਾਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਲਈ ਅੱਜ ਸਾਨੂੰ ਨੌਜਵਾਨਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਸਾਡਾ ਸਰਗਰਮ ਯੋਗਦਾਨ ਸਾਡੇ ਦੇਸ਼ ਦੀ ਅਖੰਡਤਾ ਨੂੰ ਹੋਰ ਮਜ਼ਬੂਤ ਕਰੇਗਾ।ਉਨ੍ਹਾਂ ਸ਼ਹੀਦ ਆਜ਼ਾਦੀ ਘੁਲਾਟੀਆਂ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੀ ਮਹਿਮਾ ਬਾਰੇ ਦੱਸਦਿਆਂ ਕਿਹਾ ਕਿ ਇਨ੍ਹਾਂ ਤਿੰਨਾਂ ਮਹਾਪੁਰਖਾਂ ਦੀ ਸ਼ਹਾਦਤ ਸਾਡੇ ਇਤਿਹਾਸ ਦਾ ਅਹਿਮ ਪਲ ਸੀ।ਸਾਨੂੰ ਇਸ ਗੱਲ ਦਾ ਮਾਣ ਹੈ ਕਿ ਇਹ ਤਿੰਨੇ ਦੇਸ਼ ਭਗਤ ਸਾਡੀ ਮਿੱਟੀ ਨਾਲ ਜੁੜੇ ਹੋਏ ਹਨ।ਆਪਣੀ ਜਵਾਨੀ ਦੇ ਸਿਖਰ ਤੇ ਉਨ੍ਹਾਂ ਨੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ।ਤਾਂ ਜੋ ਦੂਸਰੇ ਲੋਕ ਆਜ਼ਾਦੀ ਅਤੇ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰ ਸਕਣ।ਖੋਜੇਵਾਲ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ,ਫਲਸਫੇ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਭਾਰਤ ਨੂੰ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਨੂੰ ਨਵਾਂ ਰਾਹ ਦਿਖਾਇਆ ਸੀ।
ਉਹ ਇੱਕ ਮਹਾਨ ਕ੍ਰਾਂਤੀਕਾਰੀ ਸਨ,ਜਿਨ੍ਹਾਂ ਨੇ ਆਪਣੇ ਜੀਵਨ, ਦਰਸ਼ਨ ਅਤੇ ਵਿਚਾਰਾਂ ਦੁਆਰਾ,ਨੌਜਵਾਨਾਂ ਨੂੰ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਦਾ ਕੰਮ ਕੀਤਾ।ਉਨ੍ਹਾਂਨੇ ਭਾਰਤ ਦੀ ਆਜ਼ਾਦੀ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਇੱਕ ਕ੍ਰਾਂਤੀਕਾਰੀ ਯੋਜਨਾ ਬਣਾਈ ਅਤੇ ਇਸਨੂੰ ਲਾਗੂ ਕਰਨ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਆਪਣੇ ਗੁਰੂ ਕਰਤਾਰ ਸਿੰਘ ਅਤੇ ਚੰਦਰ ਸ਼ੇਖਰ ਆਜ਼ਾਦ ਨਾਲ ਮਿਲ ਕੇ ਨੌਜਵਾਨਾਂ ਭਾਰਤ ਸਭਾ ਦਾ ਨਿਰਮਾਣ ਕੀਤਾ।ਇਸ ਮੌਕੇ ਤੇ ਕਪੂਰਚੰਦ ਥਾਪਰ, ਅਸ਼ੋਕ ਮਾਹਲਾ,ਰੋਸ਼ਨ ਲਾਲ ਸੱਭਰਵਾਲ,ਮਧੂ ਸੂਦ,ਸੰਨੀ ਬੈਂਸ,ਅਸ਼ਵਨੀ ਤੁਲੀ, ਰਾਜਨ ਠੀਗੀ,ਬਲਵਿੰਦਰ ਸਿੰਘ ਰਾਈਆਂਵਾਲ,ਲੱਕੀ ਸਰਪੰਚ,ਬਲਵੰਤ ਸਿੰਘ ਬੂਟਾ, ਅੰਤਮ ਖੋਸਲਾ,ਮਨਦੀਪ ਸ਼ੇਖੂਪੁਰ,ਸਾਹਿਲ ਵਾਲੀਆ ਗੱਗੂ ਰਾਜਪੂਤ ਆਦਿ ਹਾਜ਼ਰ ਸਨ।

