By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਗੁਰਬਿੰਦਰ ਸਾਹੀ ਨੇ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਨਾਲ ਕੀਤੀ ਮੁਲਾਕਾਤ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਗੁਰਬਿੰਦਰ ਸਾਹੀ ਨੇ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਨਾਲ ਕੀਤੀ ਮੁਲਾਕਾਤ
KapurthlaJalandhar

ਗੁਰਬਿੰਦਰ ਸਾਹੀ ਨੇ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਨਾਲ ਕੀਤੀ ਮੁਲਾਕਾਤ

Talk Hindustan
Last updated: 2024/03/10 at 8:25 PM
Talk Hindustan
Share
3 Min Read
ਗੁਰਬਿੰਦਰ ਸਾਹੀ ਨੇ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਨਾਲ ਕੀਤੀ ਮੁਲਾਕਾਤ
SHARE

ਕਪੂਰਥਲਾ(ਗੌਰਵ ਮੜੀਆ )ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਨਾਲ ਉਨ੍ਹਾਂਦੇ ਦਫਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਦੌਰਾਨ ਦੋਵਾਂ ਆਗੂਆਂ ਨੇ ਅਗਾਮੀ ਲੋਕਸਭਾ ਚੋਣਾਂ,ਪਾਰਟੀ ਦੀ ਮਜਬੂਤੀ ਤੇ ਆਪ ਸਰਕਾਰ ਦੀਆ ਲੋਕਭਲਾਈ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ।ਇਸ ਦੌਰਾਨ ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ।

ਪਾਰਟੀ ਸੂਬੇ ਦੀਆਂ ਸਾਰੀਆਂ 13 ਦੀਆਂ 13 ਸੀਟਾਂ ਤੇ ਜਿੱਤ ਪ੍ਰਰਾਪਤ ਕਰੇਗੀ।ਉਨ੍ਹਾਂ ਕਿਹਾ ਕਿ ਅੱਜ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਕਲਾਨੀ ਨਾਲ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ ਹੈ।ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਲਈ ਬਿਲਕੁਲ ਤਿਆਰ ਹੈ ਅਤੇ ਪਾਰਟੀ ਵਰਕਰ ਵੀ ਇਹਨਾਂ ਚੋਣਾਂ ਦੀ ਤਿਆਰੀ ਵਿੱਚ ਜੁੱਟ ਚੁੱਕੇ ਹਨ ਅਤੇ ਇਹਨਾਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੇ ਪੱਧਰ ਤੇ ਜਿੱਤ ਹਾਸਿਲ ਕਰਕੇ ਕੇਂਦਰ ਵਿੱਚ ਵੀ ਆਪਣੀ ਸਰਕਾਰ ਬਣਾਵੇਗੀ।

ਸਾਹੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਇਹਨਾਂ ਖੇਡ ਸਟੇਡੀਅਮ ਦੇ ਲਈ ਵਧੀਆ ਕੋਚ ਵੀ ਭਰਤੀ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਤੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ।ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ। ਜਿੱਥੇ ਸਕੂਲ ਆਫ ਐਮੀਨੈਂਸ ਦਾ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲ ਰਿਹਾ ਹੈ,ਉੱਥੇ ਹੀ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਬਣੇ ਹੋਏ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਭਿ੍ਸ਼ਟਾਚਾਰ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਹੈ।ਉਨ੍ਹਾਂ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਨੂੰ ਘਰ ਘਰ ਤਕ ਲੈ ਕੇ ਜਾਣ।ਸਾਹੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਖੰਡੂਰ ਸਾਹਿਬ ਲੋਕ ਸਭਾ ਖੇਤਰ ਤੋਂ ਜਿਸ ਵੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰੇਗੀ,ਆਮ ਆਦਮੀ ਪਾਰਟੀ ਦੇ ਵਲੰਟੀਅਰ ਉਸ ਨੂੰ ਵੱਡੀ ਲੀਡ ਨਾ ਜਿਤਾ ਕੇ ਭੇਜਣਗੇ।ਇਸ ਮੌਕੇ ਸਾਹੀ ਨੇ ਮੈਡਮ ਲਲਿਤ ਸਕਲਾਨੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ।

TAGGED: Political
Share This Article
Facebook Twitter Whatsapp Whatsapp Telegram Copy Link
Share
Previous Article 15वीं सीटी हाफ मैराथन: “वोट कर बेफिकर” – 10,000 से अधिक प्रतिभागियों के साथ एकता और लचीलेपन की जीत 15वीं सीटी हाफ मैराथन: “वोट कर बेफिकर” – 10,000 से अधिक प्रतिभागियों के साथ एकता और लचीलेपन की जीत
Next Article ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਦੀ ਮੀਟਿੰਗ ਦੋਰਾਨ ਜਗਤਾਰ ਸਿੰਘ ਰੁਪਾਣਾ ਨੂੰ ਖੇਤ ਮਜ਼ਦੂਰ ਅਤੇ ਮਜਦੂਰ ਸੰਘ ਪੰਜਾਬ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ ਖੇਤ ਮਜ਼ਦੂਰ ਅਤੇ ਮਜ਼ਦੂਰ ਸੰਘ ਦੀ ਮੀਟਿੰਗ ਦੋਰਾਨ ਜਗਤਾਰ ਸਿੰਘ ਰੁਪਾਣਾ ਨੂੰ ਖੇਤ ਮਜ਼ਦੂਰ ਅਤੇ ਮਜਦੂਰ ਸੰਘ ਪੰਜਾਬ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?