By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ 26 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏਗੀ: ਉਮੇਸ਼ ਸ਼ਾਰਦਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Kapurthla > ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ 26 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏਗੀ: ਉਮੇਸ਼ ਸ਼ਾਰਦਾ
KapurthlaJalandhar

ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ 26 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏਗੀ: ਉਮੇਸ਼ ਸ਼ਾਰਦਾ

Talk Hindustan
Last updated: 2023/12/25 at 5:44 PM
Talk Hindustan
Share
3 Min Read
ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ‘ਵੀਰ ਬਾਲ ਦਿਵਸ’ 26 ਦਸੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏਗੀ: ਉਮੇਸ਼ ਸ਼ਾਰਦਾ
SHARE

ਕਪੂਰਥਲਾ,(ਗੌਰਵ ਮੜੀਆ ) ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਵੀਰ ਬਾਲ ਦਿਵਸ’ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਦਿਨ ਹੈ। ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ ਨੇ ਕਿਹਾ ਕਿ 2022 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਵਾਲੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਹਰ ਸਾਲ 26 ਦਸੰਬਰ ਨੂੰ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦਾ ਸ਼ਹੀਦੀ ਪੂਰਬ ਮੋਦੀ ਸਰਕਾਰ ਅਤੇ ਭਾਜਪਾ ਵੱਲੋਂ ਪੂਰੇ ਦੇਸ਼ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ ਜਿਸ ਦੀ ਸ਼ੁਰੂਆਤ ਪਿਛਲੇ ਸਾਲ 3000 ਬੱਚਿਆਂ ਨੇ ਇਕੱਠੇ ਦਿੱਲੀ ਵਿਖੇ ਪਰੇਡ ਕਰਕੇ ਕੀਤੀ ਸੀ । ਸ਼ਾਰਦਾ ਨੇ ਕਿਹਾ ਕਿ ਇਸ ਵਾਰ ਇਸ ਦਿਹਾੜੇ ਨੂੰ ਮਨਾਉਣ ਦੀਆਂ ਤਿਆਰੀਆਂ ਵੀ ਮੁਕੰਮਲ ਹਨ, ਇਸ ਵਾਰ ਕੇਂਦਰ ਸਰਕਾਰ ਅਤੇ ਭਾਜਪਾ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਪੂਰੇ ਦੇਸ਼ ਵਿੱਚ ਹੋਰ ਵੀ ਵੱਡੇ ਪੱਧਰ ਤੇ ਮਨਾਉਣ ਜਾ ਰਹੀ ਹੈ ।

ਸ਼ਾਰਦਾ ਨੇ ਦੱਸਿਆ ਕਿ ਭਾਜਪਾ ਵੱਲੋ ਹਰ ਮੰਡਲ ਵਿੱਚ ਸਹਿਜ ਪਾਠ, ਸੁਖਮਨੀ ਸਾਹਿਬ ਸ਼ਬਦ ਕੀਰਤਨ, ਕਥਾ ਦੇ ਰੂਪ ਪ੍ਰੋਗਰਾਮ ਹੋਣਗੇ,ਸਾਰੇ ਜ਼ਿਲ੍ਹਾ ਕੇਂਦਰਾਂ ਤੇ ਡਿਜੀਟਲ ਪ੍ਰਦਰਸ਼ਨੀਆਂ ਤੇ ਸਮੂਹਿਕ ਤੌਰ ਤੇ ਲੰਗਰ ਲਗਾਏ ਜਾਣਗੇ । ਹਰ ਇੱਕ ਵਿਧਾਨ ਸਭਾ ਹਲਕੇ ਵਿੱਚ ਇੱਕ ਵੱਡਾ ਪ੍ਰੋਗਰਾਮ ਕੀਤਾ ਜਾਵੇਗਾ । ਸ਼ਾਰਦਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਲਈ ਪਾਕਿਸਤਾਨ ਜਾਣ ਦਾ ਰਸਤਾ ਖੋਲਿਆ, 1984 ਦੇ ਸਿੱਖ ਦੰਗਿਆਂ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਦੀ ਕੋਸ਼ਿਸ਼ ਕੀਤੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਨੂੰ ਵੀ ਸਿਜਦਾ ਕੀਤਾ । ਮੋਦੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਨੂੰ ਰਾਸ਼ਟਰੀ ਪੱਧਰ ਤੇ ਸ਼ਰਧਾਂਜਲੀ ਭੇਟ ਕੀਤੀ ਗਈ

ਅਤੇ ਐਲਾਨ ਕੀਤਾ ਗਿਆ ਸੀ ਕਿ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਹਰ ਸਾਲ ਇਸ ਦਿਨ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਹਰ ਦੇਸ਼ ਵਾਸੀ ਗੁਰੂ ਜੀ ਦੁਆਰਾ ਮਨੁੱਖਤਾ ਅਤੇ ਸਨਾਤਨ ਸੰਸਕ੍ਰਿਤੀ ਨੂੰ ਬਚਾਉਣ ਦੇ ਪਾਏ ਗਏ ਯੋਗਦਾਨ ਨੂੰ ਯਾਦ ਕਰ ਸਕੇ । ਉਮੇਸ਼ ਸ਼ਾਰਦਾ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ ਸੀ ਪਰ ਜਦੋਂ ਤੋਂ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਆਈ ਹੈ ਇਸ ਸਰਕਾਰ ਨੇ ਸਿੱਖਾਂ ਨਾਲ ਭਾਈਚਾਰਕ ਸਾਂਝ ਵਧਾਉਣ ਦੇ ਉਪਰਾਲੇ ਕੀਤੇ ਹਨ ਅਤੇ ਕਈ ਅਜਿਹੇ ਕੰਮ ਕੀਤੇ ਹਨ ਜੋ ਕਿਸੇ ਵੀ ਸਰਕਾਰ ਨੇ ਨਹੀਂ ਕੀਤੇ । ਸ਼ਾਰਦਾ ਨੇ ਕਿਹਾ ਕਿ ਅੱਜ 26 ਦਸੰਬਰ ਨੂੰ ਹਰ ਦੇਸ਼ ਵਾਸੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ ਅਤੇ ਆਸ ਪਾਸ ਸਥਿਤ ਕਿਸੇ ਵੀ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਉਹਨਾਂ ਨੂੰ ਨਮਸਤਕ ਹੋਣਾ ਚਾਹੀਦਾ ਹੈ।

TAGGED: Political, spiritual
Share This Article
Facebook Twitter Whatsapp Whatsapp Telegram Copy Link
Share
Previous Article ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ ਸਪੀਕਰ ਸੰਧਵਾਂ ਵੱਲੋਂ ਪੱਤਰਕਾਰਾਂ ਦੀਆਂ ਲਗਭਗ ਸਾਰੀਆਂ ਮੰਗਾਂ ਜਲਦ ਮੰਨਣ ਦਾ ਭਰੋਸਾ
Next Article ਦਿਵਿਆ ਜੋਤੀ ਜਾਗਰਤੀ ਸੰਸਥਾਨ ਸ਼ਾਖਾ ਕਪੂਰਥਲਾ ਦੇ ਅੰਦਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਹੋਇਆ ਸਮਾਗਮ ਦਿਵਿਆ ਜੋਤੀ ਜਾਗਰਤੀ ਸੰਸਥਾਨ ਸ਼ਾਖਾ ਕਪੂਰਥਲਾ ਦੇ ਅੰਦਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਹੋਇਆ ਸਮਾਗਮ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?