By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਸਾਈਕਲ ਰੈਲੀ, ਹਜ਼ਾਰਾਂ ਨੌਜਵਾਨਾਂ ਨੇ ਸਾਈਕਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਸਾਈਕਲ ਰੈਲੀ, ਹਜ਼ਾਰਾਂ ਨੌਜਵਾਨਾਂ ਨੇ ਸਾਈਕਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ
PoliticsPunjab

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਸਾਈਕਲ ਰੈਲੀ, ਹਜ਼ਾਰਾਂ ਨੌਜਵਾਨਾਂ ਨੇ ਸਾਈਕਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ

Talk Hindustan
Last updated: 2023/11/16 at 5:39 PM
Talk Hindustan
Share
4 Min Read
ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਸਾਈਕਲ ਰੈਲੀ, ਹਜ਼ਾਰਾਂ ਨੌਜਵਾਨਾਂ ਨੇ ਸਾਈਕਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ
SHARE

ਲੁਧਿਆਣਾ, 16 ਨਵੰਬਰ : ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ। ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੰਦੇਸ਼ ਦਾ ਪਾਸਾਰ ਕੀਤਾ ਜਾ ਸਕੇ। ਰੈਲੀ ਵਿੱਚ ਪਹੁੰਚੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟ ਕੇ ਆਪਣੇ ਸੂਬੇ ਨੂੰ ਖੁਸ਼ਹਾਲ ਤੇ ਸਿਹਤਮੰਦ ਸੂਬਾ ਬਣਾਉਣ ਦਾ ਉਤਸ਼ਾਹ ਦੇਖਣਾ ਬਣਦਾ ਸੀ। ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ ਖਾਸ ਕਰਕੇ ਸੂਬਾ ਸਰਕਾਰ ਦੀ ਗੰਭੀਰ ਸਮਾਜਿਕ ਮਸਲਿਆਂ ਪ੍ਰਤੀ ਵਚਨਬੱਧਤਾ ਵੀ ਸਾਬਤ ਹੁੰਦੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਦੀ ਮੰਗ ਘਟਾਉਣ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੈਲੀ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਤਫਾਕਵੱਸ ਇਹ ਰੈਲੀ ਦੇਸ਼ ਦੇ ਸਭ ਤੋਂ ਨੌਜਵਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਈ ਗਈ ਹੈ ਜਿਸ ਨੇ 19 ਸਾਲ ਦੀ ਉਮਰ ਵਿੱਚ ਜੀਵਨ ਵਤਨ ਦੇ ਲੇਖੇ ਲਾ ਦਿੱਤਾ।


ਮੁੱਖ ਮੰਤਰੀ ਨੇ ਕਿਹਾ ਕਿ 16 ਨਵੰਬਰ ਦਾ ਦਿਹਾੜਾ ਉਨ੍ਹਾਂ ਦੀ ਸ਼ਹਾਦਤ ਦੀ ਭਾਵੁਕ ਯਾਦ ਦਿਵਾਉਂਦਾ ਹੈ ਅਤੇ ਅੱਜ ਦੇ ਇਸ ਇਤਿਹਾਸਕ ਦਿਹਾੜੇ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨੇਕ ਇਰਾਦੇ ਨਾਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਈਕਲ ਸਵਾਰਾਂ ਨੇ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕੀਤੀ। ਹਰੇਕ ਥਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ ਜਿਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸਾਈਕਲ ਸਵਾਰ ਸਬੰਧਤ ਸਥਾਨਾਂ ਤੋਂ ਪਵਿੱਤਰ ਮਿੱਟੀ ਲੈ ਕੇ ਆਏ ਜਿਸ ਦੀ ਵਰਤੋਂ ਬੂਟੇ ਲਾਉਣ ਲਈ ਕੀਤੀ ਜਾਵੇਗੀ ਅਤੇ ਇਨ੍ਹਾਂ ਬੂਟਿਆਂ ਦੇ ਨਾਮ ਕ੍ਰਮਵਾਰ ਸਦਭਾਵਨਾ, ਵਚਨ, ਗਿਆਨ, ਏਕਤਾ ਅਤੇ ਉਮੀਦ ਵਜੋਂ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਇਸ ਸਮਾਗਮ ਦੀ ਡੂੰਘਾਈ ਅਤੇ ਮਨੋਰਥ ਨੂੰ ਵਧਾਉਂਦਾ ਹੈ ਜਿਸ ਦਾ ਇਕਮਾਤਰ ਉਦੇਸ਼ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਨੌਜਵਾਨ” ਸਿਰਫ਼ ਇੱਕ ਸਾਈਕਲ ਰੈਲੀ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਇਨਕਲਾਬੀ ਨਾਇਕਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਕੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਇਹ ਸ਼ਾਨਦਾਰ ਪਹਿਲ ਹੈ।
—–

Share This Article
Facebook Twitter Whatsapp Whatsapp Telegram Copy Link
Share
Previous Article शहीद करतार सिंह सराभा के शहीदी दिवस पर नशे के खिलाफ निकाली गई साइकिल रैली, सीएम मान ने साइकिल चला कर दिया नशे से दूर रहने का संदेश शहीद करतार सिंह सराभा के शहीदी दिवस पर नशे के खिलाफ निकाली गई साइकिल रैली, सीएम मान ने साइकिल चला कर दिया नशे से दूर रहने का संदेश
Next Article ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ ਪੰਜਾਬ ਨੇ ਪਹਿਲੀ ਵਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਫਾਂਸੀ ਚੜ੍ਹਨ ਵਾਲੇ ਛੇ ਹੋਰ ਸ਼ਹੀਦਾਂ ਨੂੰ ਯਾਦ ਕੀਤਾ-ਮੁੱਖ ਮੰਤਰੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?