ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜਤਾਲ ਤੇ ਗਏ ਪੰਜਾਬ ਦੇ ਸਾਰੇ ਅਧਿਕਾਰੀਆ ਨੂੰ ਸਖ਼ਤ ਹਦਾਇਤ ਦਿੰਦੇ ਹੋਏ ਆਪਣੇ ਫੇਸ ਬੁਕ ਅਕਾਊਂਟ ਤੇ ਲਿਖਿਆ ਹੈ ਕਿ ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ ‘ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੇ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ, ਇਹ ਲੋਕ ਫੈਸਲਾ ਕਰਨਗੇ


