By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
PoliticsPunjabSri Muktsar Sahib

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

Talk Hindustan
Last updated: 2025/03/30 at 7:02 PM
Talk Hindustan
Share
3 Min Read
ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
SHARE
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਰਾਸ਼ੀ
ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ
ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਚਾਲੂ ਵਿੱਤੀ ਸਾਲ 2024-25 ਦੌਰਾਨ ਅਸ਼ੀਰਵਾਦ ਸਕੀਮ ਤਹਿਤ 12 ਜ਼ਿਲ੍ਹਿਆਂ ਤੋਂ ਪ੍ਰਾਪਤ ਹੋਈਆਂ 3922 ਅਰਜ਼ੀਆਂ ‘ਤੇ ਕਾਰਵਾਈ ਕਰਦਿਆਂ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਅਧੀਨ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀ ਦੇ ਵਿਆਹ ਲਈ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ 12 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਲਈ ਰਾਸ਼ੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਅੰਮ੍ਰਿਤਸਰ ਦੇ 1476, ਬਰਨਾਲਾ ਦੇ 56, ਫਰੀਦਕੋਟ ਦੇ 111, ਫਿਰੋਜ਼ਪੁਰ ਦੇ 389, ਸ੍ਰੀ ਫਤਹਿਗੜ੍ਹ ਸਾਹਿਬ ਦੇ 84, ਫਾਜ਼ਿਲਕਾ ਦੇ 188, ਕਪੂਰਥਲਾ ਦੇ 216, ਲੁਧਿਆਣਾ ਦੇ 767, ਮਾਨਸਾ ਦੇ 96, ਸ੍ਰੀ ਮੁਕਤਸਰ ਸਾਹਿਬ ਦੇ 152, ਰੂਪਨਗਰ ਦੇ 89 ਅਤੇ ਐਸ.ਬੀ.ਐਸ. ਨਗਰ ਦੇ 298 ਲਾਭਪਾਤਰੀ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਪਰਿਵਾਰ ਦੀ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣਾ ਅਤੇ ਬਿਨੈਕਾਰ ਦਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਕੀਮ ਅਧੀਨ ਇਕ ਪਰਿਵਾਰ ਦੀਆਂ ਦੋ ਧੀਆਂ ਲਾਭਪਾਤਰੀ ਹੋ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਡੀ.ਬੀ.ਟੀ ਰਾਹੀਂ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਤਾਂ ਜੋ ਪੂਰੀ ਪਾਰਦਰਸ਼ਤਾ ਅਤੇ ਤੇਜ਼ੀ ਨਾਲ ਲਾਭ ਦਿੱਤਾ ਜਾ ਸਕੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਘੱਟ ਆਮਦਨੀ ਵਾਲੇ, ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
Next Article पंजाब पुलिस द्वारा सीमा पार से नशा तस्करी करने वाले गिरोह का भंडाफोड़; 6 किलो हेरोइन सहित दो गिरफ्तार पंजाब पुलिस द्वारा सीमा पार से नशा तस्करी करने वाले गिरोह का भंडाफोड़; 6 किलो हेरोइन सहित दो गिरफ्तार
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?