By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਵਿਸ਼ਾਲ ਰੈਲੀ, ਬਾਦਲ ਸਾਹਿਬ ਵਾਂਗ ਪੂਰੀ ਲਗਨ ਨਾਲ ਸੇਵਾ ਕਰਦਾ ਰਹਾਂਗਾ: ਸੁਖਬੀਰ ਸਿੰਘ ਬਾਦਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Politics > ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਵਿਸ਼ਾਲ ਰੈਲੀ, ਬਾਦਲ ਸਾਹਿਬ ਵਾਂਗ ਪੂਰੀ ਲਗਨ ਨਾਲ ਸੇਵਾ ਕਰਦਾ ਰਹਾਂਗਾ: ਸੁਖਬੀਰ ਸਿੰਘ ਬਾਦਲ
PoliticsPunjab

ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਵਿਸ਼ਾਲ ਰੈਲੀ, ਬਾਦਲ ਸਾਹਿਬ ਵਾਂਗ ਪੂਰੀ ਲਗਨ ਨਾਲ ਸੇਵਾ ਕਰਦਾ ਰਹਾਂਗਾ: ਸੁਖਬੀਰ ਸਿੰਘ ਬਾਦਲ

Talk Hindustan
Last updated: 2023/10/01 at 5:28 PM
Talk Hindustan
Share
4 Min Read
ਲੰਬੀ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਵਿਸ਼ਾਲ ਰੈਲੀ, ਬਾਦਲ ਸਾਹਿਬ ਵਾਂਗ ਪੂਰੀ ਲਗਨ ਨਾਲ ਸੇਵਾ ਕਰਦਾ ਰਹਾਂਗਾ: ਸੁਖਬੀਰ ਸਿੰਘ ਬਾਦਲ
SHARE

ਸੂਬੇ ਵਿਚੋਂ ਕਾਂਗਰਸ-ਆਪ ਗਠਜੋੜ ਖਤਮ ਕਰਨ ਵਾਸਤੇ ਨੌਜਵਾਨਾਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ

ਲੰਬੀ, 1 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਇਸ ਹਲਕੇ ਦੀ ’ਸੇਵਾ’ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਤੇ ਉਹ ਉਸੇ ਲਗਨ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ ਜਿਵੇਂ ਸਾਬਕਾ ਮੁੱਖ ਮੰਤਰੀ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਹਲਕੇ ਦੇ ਲੋਕਾਂ ਨਾਲ ਕੋਈ ਅਨਿਆਂ ਨਾ ਹੋਵੇ।

ਇਥੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਵੱਲੋ਼ ਆਯੋਜਿਤ ਯੁਵਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਦਲ ਸਾਹਿਬ ਨੇ ਤੁਹਾਡੇ ਵਾਸਤੇ ਜੋ ਸੰਭਵ ਸੀ ਕੀਤਾ। ਉਹਨਾਂ ਇਸ ਰੇਗਿਸਤਾਨ ਖਿੱਤੇ ਨੂੰ ਹਰਿਆਵਲ ਸਵਰਗ ਵਿਚ ਬਦਲ ਦਿੱਤਾ। ਉਹਨਾਂ ਨੇ ਨਾ ਸਿਰਫ ਇਸ ਇਲਾਕੇ ਦੇ ਸਾਰੇ ਪਿੰਡਾਂ ਵਿਚ ਸਿੰਜਾਈ ਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦਿੱਤੀਆਂ ਬਲਕਿ ਆਧੁਨਿਕ ਦੌਰ ਦੀਆਂ ਸ਼ਹਿਰੀ ਨਾਗਰਿਕ ਸਹੂਲਤਾਂ ਵੀ ਦਿੱਤੀਆਂ। ਇਸ ਹਲਕੇ ਵਿਚ 7 ਸਾਲਾਂ ਤੋਂ ਕੋਈ ਵਿਕਾਸ ਨਹੀਂ ਹੋਇਆ। ਮੈਂ ਇਸ ਹਲਕੇ ਦੇ ਵਿਕਾਸ ਤੇ ਇਥੇ ਨੌਕਰੀਆਂ ਲਿਆਉਣ ਲਈ ਵਚਨਬੱਧ ਹਾਂ।

ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਸ ਹਲਕੇ ਤੋਂ ਹਾਰਨੇ ਨਹੀਂ ਚਾਹੀਦੇ ਸਨ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨੌਜਵਾਨ ਤੇ ਸਮਾਜ ਦੇ ਸਾਰੇ ਵਰਗ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਦੇ ਮਾੜੇ ਮਨਸੂਬਿਆਂ ਤੋਂ ਜਾਣੂ ਹੋਣ ਤੇ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਤਾਂ ਜੋ ਪੰਜਾਬ ਵਿਰੋਧੀ ਪਾਰਟੀਆਂ ਨੂੰ ਮਾਤ ਦਿੱਤੀ ਜਾ ਸਕੇ।

ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਸਮਾਜ ਦਾ ਹਰ ਵਰਗ ਅੱਜ ਪੀੜਤ ਹੈ ਜਦੋਂ ਕਿ ਆਪ ਨੂੰ ਬਹੁਤ ਵੱਡੇ ਬਹੁਮਤ ਨਾਲ ਸਰਕਾਰ ਦੀ ਵਾਗਡੋਰ ਸੌਂਪੀ ਗਈ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫਸਲਾਂ ਦੇ ਹੋ ਰਹੇ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਤੇ ਜੁਲਾਈ ਵਿਚ ਆਏ ਹੜ੍ਹਾਂ ਦੇ ਮਾਮਲੇ ਵਿਚ ਹਾਲੇ ਤੱਕ ਗਿਰਦਾਵਰੀ ਹੀ ਪੂਰੀ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਨੇ ਪਹਿਲਾਂ ਬਾਦਲ ਸਰਕਾਰ ਵੱਲੋਂ ਦਿੱਤੀ ਜਾ ਰਹੀ 200 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨਾਲੋਂ 100 ਯੂਨਿਟ ਵੱਧ ਬਿਜਲੀ ਦਿੱਤੀ। ਉਹਨਾਂ ਕਿਹਾ ਕਿ ਬਦਲੇ ਵਿਚ ਸਰਕਾਰ ਨੇ ਤੇਲ ਕੀਮਤਾਂ ਵਿਚ 2.50 ਰੁਪਏ ਪ੍ਰਤੀ ਲੀਟਰ ਵਾਧਾ ਕਰ ਦਿੱਤਾ ਤੇ ਸ਼ਗਨ ਸਕੀਮ, ਐਸ ਸੀ ਸਕਾਲਰਸ਼ਿਪ ਸਕੀਮ, ਲੜਕੀਆਂ ਲਈ ਮੁਫਤ ਸਾਈਕਲਾਂ ਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਮੇਤ ਸਾਰੇ ਸਮਾਜ ਭਲਾਈ ਲਾਭ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਵੀ ਬੰਦ ਕਰ ਦਿੱਤੀ ਗਈ ਤੇ ਆਪ ਸਰਕਾਰ ਸਿਰਫ ਲਾਭਪਾਤਰੀਆਂ ਨੂੰ ਆਟਾ ਪ੍ਰਦਾਨ ਕਰ ਰਹੀ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਬੁਢਾਪਾ ਪੈਨਸ਼ਨ ਸਕੀਮ ਵਿਚੋਂ ਲੱਖਾਂ ਲੋਕਾਂ ਦੇ ਨਾਂ ਕੱਟ ਦਿੱਤੇ ਗਏ ਹਨ।

ਸਰਦਾਰ ਬਾਦਲ ਨੇ ਆਪ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦਾ ਵੀ ਜ਼ਿਕਰ ਕੀਤਾ ਤੇ ਦੱਸਿਆ ਕਿ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋਗਈ ਹੈ ਤੇ ਨਸ਼ਾ ਤਸਕਰੀ ਵੱਧ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਖਡੂਰ ਸਾਹਿਬ ਦੇ ਵਿਧਾਇਕ ਨੇ ਸਰਕਾਰ ਨੂੰ ਬਲੈਕਮੇਲ ਕੀਤਾ ਜਿਸ ਕਾਰਨ ਇਕ ਇਮਾਨਦਾਰ ਪੁਲਿਸ ਅਫਸਰ ਦਾ ਤਬਾਦਲਾ ਕੀਤਾ ਗਿਆ ਜਿਸਨੇ ਉਸਦੇ ਜੀਜੇ ਨੂੰ ਨਜਾਇਜ਼ ਮਾਇਨਿੰਗ ਵਿਚ ਗ੍ਰਿਫਤਾਰ ਕੀਤਾ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਤੇ ਉਹਨਾਂ ਤੋਂ ਮਹੀਨੇ ਲੈ ਰਹੇ ਹਨ ਜਿਸ ਕਾਰਨ ਨਸ਼ਿਆਂ ਦਾ ਕਾਰੋਬਾਰ ਬਹੁਤ ਜ਼ਿਆਦਾ ਵੱਧ ਗਿਆ ਹੈ।

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਇਹ ਦੱਸਿਆ ਕਿ ਕਿਵੇਂ ਨੌਜਵਾਨਾਂ ਨੂੰ ਕੀਤੇ ਵਾਅਦੇ ਅਨੁਸਾਰ ਰੋਜ਼ਗਾਰ ਨਾਲ ਨਹੀਂ ਮਿਲ ਰਹੇ ਤੇ ਆਪ ਸਰਕਾਰ ਉਹਨਾਂ ਦੇ ਰੋਸ ਪ੍ਰਗਟਾਵੇ ਦੇ ਲੋਕਤੰਤਰੀ ਅਧਿਕਾਰ ਨੂੰ ਕੁਚਲ ਰਹੀ ਹੈ। ਇਸ ਮੌਕੇ ਯੂਥ ਅਕਾਲੀ ਆਗੂ ਆਕਾਸ਼ਦੀਪ ਸਿੰਘ ਮਿੱਡੂਖੇੜਾ ਵੀ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article मायावती का गठबंधन से इंकार, बसपा अकेले लड़ेंगी लोकसभा चुनाव मायावती का गठबंधन से इंकार, बसपा अकेले लड़ेंगी लोकसभा चुनाव
Next Article करतारपुर सिविल अस्पताल का बुनियादी ढांचा अपग्रेड किया जाएगा, नई ओपीडी और प्रशासकीय ब्लाक बनाए जाएंगे: स्थानीय निकाय मंत्री करतारपुर सिविल अस्पताल का बुनियादी ढांचा अपग्रेड किया जाएगा, नई ओपीडी और प्रशासकीय ब्लाक बनाए जाएंगे: स्थानीय निकाय मंत्री
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?