ਕਿਹਾ-ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ
ਬਟਾਲਾ, 1 ਫਰਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 16 ਵਿਖੇ ਨਵਾਂ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੋਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਨਾ ਪੈਣ ਕਰਕੇ ਗੰਦੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ ਪਰ ਹੁਣ ਸੀਵਰੇਜ ਪੈ ਜਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦੀ ਹਮੇਸ਼ਾਂ ਤਰਜੀਹ ਰਹੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ ਅਤੇ ਇਸ ਮਕਸਦ ਨਾਲ ਉਹ ਖੁਦ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਵਿਕਾਸ ਕੰਮ ਚੱਲ ਰਹੇ ਹਨ ਅਤੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪੁਜਦੀਆਂ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ। ਸਿੱਖਿਆ ਦਾ ਮਿਆਰ ਹੋਰ ਚੁੱਕਣ ਲਈ ‘ਸਕੂਲ ਆਫ ਐਮੀਨੈੱਸ’ ਖੋਲ੍ਹੇ ਗਏ ਹਨ ਅਤੇ ਪੰਜਾਬ ਦੇ ਸਾਰੇ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ।

