ਸ੍ਰੀ ਮੁਕਤਸਰ ਸਾਹਿਬ, 30 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਪਿੰਡ ਸਰਾਏਨਾਗਾ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਗਏ ਹੱਕ, ਸੱਚ ਦੇ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀ ਅਮਨਦੀਪ ਸਿੰਘ ਸੰਧੂ ਪੀ.ਏ., ਸ੍ਰੀ ਜਗਸੀਰ ਸਿੰਘ, ਸ੍ਰੀ ਬਾਬੂ ਸਿੰਘ, ਸ੍ਰੀ ਗੁਰਮੀਤ ਸਿੰਘ ਧੂਲਕੋਟ, ਸ੍ਰੀ ਜਗਸੀਰ ਸਿੰਘ ਸਰਪੰਚ, ਸ੍ਰੀ ਕੁਲਵੰਤ ਸਿੰਘ, ਮੁੱਖ ਸੇਵਾਦਾਰ ਬਾਬਾ ਜਰਮਨਜੀਤ ਸਿੰਘ, ਸੇਵਾਦਾਰ ਬਾਬਾ ਹਰਦੀਪ ਸਿੰਘ, ਨਾਇਬ ਤਹਿਸੀਲਦਾਰ ਬਰੀਵਾਲਾ ਸ੍ਰੀ ਅੰਕੁਸ਼ ਕੁਮਾਰ ਹਾਜ਼ਰ ਸਨ।