ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।

