ਪੰਜਾਬ ਸਰਕਾਰ ਦੁਵਾਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਉਪਰਾਲੇ ਵਜੋਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਮਾਤਮੀ ਬਿਗਲ ਵਜੋਂਆਇਉਂ ਦਾ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਜਿਸ ਵਿਚ ਛੋਟੇ ਸਾਹਿਬਜ਼ਾਦਿਆਂ ਪ੍ਰਤੀ ਸ਼ਰਧਾ ਤੇ ਸਤਿਕਾਰ ਪ੍ਰਗਟਾਉਂਦਿਆਂ ਸ਼ਹੀਦੀ ਸਭਾ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜੋਯਉਣ ਦਾ ਕਿਹਾ ਗਿਆ ਸੀ ਜਿਸ ਦੇ ਬਾਅਦ ਅੱਜ
ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਇਸ ਪਵਿੱਤਰ ਦਿਹਾੜੇ ‘ਤੇ ਕਿਸੇ ਵੀ ਤਰ੍ਹਾਂ ਦੇ ਵਿਵਾਦ ‘ਚ ਫਸਣ ਦੀ ਬਜਾਏ ਹਰ ਪੰਜਾਬੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰੇ।

