By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਕੋਟਕਪੂਰਾ ਸਿਟੀ ਥਾਣੇ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਸਪੀਕਰ ਸੰਧਵਾਂ ਕੀਤੀ ਮੀਟਿੰਗ ਕਿਹਾ ਜ਼ੁਰਮ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Punjab > ਕੋਟਕਪੂਰਾ ਸਿਟੀ ਥਾਣੇ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਸਪੀਕਰ ਸੰਧਵਾਂ ਕੀਤੀ ਮੀਟਿੰਗ ਕਿਹਾ ਜ਼ੁਰਮ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ
Punjab

ਕੋਟਕਪੂਰਾ ਸਿਟੀ ਥਾਣੇ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਸਪੀਕਰ ਸੰਧਵਾਂ ਕੀਤੀ ਮੀਟਿੰਗ ਕਿਹਾ ਜ਼ੁਰਮ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ

Talk Hindustan
Last updated: 2024/01/02 at 8:44 PM
Talk Hindustan
Share
2 Min Read
ਕੋਟਕਪੂਰਾ ਸਿਟੀ ਥਾਣੇ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਸਪੀਕਰ ਸੰਧਵਾਂ ਕੀਤੀ ਮੀਟਿੰਗ ਕਿਹਾ ਜ਼ੁਰਮ ਨੂੰ ਕਿਸੇ ਵੀ ਹਾਲਤ ਵਿੱਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ
SHARE
ਫ਼ਰੀਦਕੋਟ 2 ਜਨਵਰੀ 2024 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਥਾਣਾ ਸਿਟੀ ਕੋਟਕਪੂਰਾ ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਉਹਨਾਂ ਦੇ ਹਲਕੇ ਵਿੱਚ ਜ਼ੁਰਮ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜਿਸ ਲਈ ਢੁਕਵੇਂ ਅਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਜ਼ੁਰਮ ਨਾਲ ਜੁੜੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਹਰ ਤਰ੍ਹਾਂ ਦੇ ਜ਼ੁਰਮ ਦੇ ਖਾਤਮੇ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਸ਼ਹਿਰ ਕੋਟਕਪੂਰਾ ਦੀ ਕਾਨੂੰਨ ਵਿਵਸਥਾ ਬਾਰੇ ਜਾਣਕਾਰੀ ਇਕੱਤਰ ਕਰਦਿਆਂ ਉਨ੍ਹਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸ਼ਹਿਰ ਦੀ ਟਰੈਫਿਕ ਵਿਵਸਥਾ ਨੂੰ ਸੁਚਾਰੂ ਕਰਨ ਤੋਂ ਇਲਾਵਾ ਉਨਾਂ ਦੀ ਮੁੱਖ ਜਿੰਮੇਵਾਰੀ ਲੁੱਟਾਂ,ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣਾ ਹੈ। ਉਹਨਾਂ ਪੁਲਿਸ ਕਰਮਚਾਰੀਆਂ ਨੂੰ ਸਰਕਾਰ ਪਾਸੋਂ ਹਰ ਸੰਭਵ ਸਹਾਇਤਾ ਦੇਣ ਦਾ ਆਸਵਾਸਨ ਦਿੰਦਿਆਂ ਕਿਹਾ ਕਿ ਉਹਨਾਂ ਆਪਣੇ ਹਲਕੇ ਵਿੱਚ ਕੱਲ 5.25 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਹੈ। ਜਿਸ ਤਹਿਤ ਹਨੇਰੇ ਵਾਲੀਆਂ ਥਾਵਾਂ ਵਿੱਚ ਰੋਸ਼ਨੀ ਕੀਤੀ ਜਾਵੇਗੀ ਅਤੇ ਗਲੀਆਂ, ਨਾਲੀਆਂ, ਸੜਕਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸ਼ਹਿਰ ਚ ਹਾਈ ਡੈਫੀਨੇਸ਼ਨ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਹਦਾਇਤ ਜਾਰੀ ਕਰ ਦਿੱਤੀ ਹੈ।
ਉਹਨਾਂ ਪੁਲਿਸ ਕਰਮਚਾਰੀਆਂ ਦੇ ਸੁਝਾਅ ਵੀ ਨੋਟ ਕੀਤੇ ਅਤੇ ਉਹਨਾਂ ਨੂੰ ਤਕੜੇ ਹੋ ਕੇ ਹਰ ਛੋਟੇ ਵੱਡੇ ਜ਼ੁਰਮ ਨੂੰ ਖਤਮ ਕਰਨ ਲਈ ਹੱਲਾਸ਼ੇਰੀ ਦਿੱਤੀ। ਉਹਨਾਂ ਕਿਹਾ ਕਿ ਜ਼ੁਰਮ ਕਰਨ ਵਾਲੇ ਅਪਰਾਧੀਆਂ ਤੋਂ ਪੁਲਿਸ ਨੂੰ ਦੋ ਕਦਮ ਅੱਗੇ ਹੋ ਕੇ ਰਹਿਣਾ ਪਵੇਗਾ ਤਾਂ ਜੋ ਅਪਰਾਧੀ ਪ੍ਰਵਿਰਤੀ ਦੇ ਲੋਕਾਂ ਨੂੰ ਨੱਥ ਪਾਈ ਜਾ ਸਕੇ। ਉਹਨਾਂ ਕਿਹਾ ਕਿ ਪੁਲਿਸ ਨੂੰ ਆਪਸੀ ਸੰਚਾਰ ਦਾ ਮਾਧਿਅਮ ਹੋਰ ਜਿਆਦਾ ਦਰੁਸਤ ਕਰਨਾ ਪਵੇਗਾ ਤਾਂ ਜੋ ਕਿਸੇ ਵੀ ਕਿਸਮ ਦੇ ਜ਼ੁਰਮ ਦੀ ਸੂਚਨਾ ਮਿਲਦਿਆਂ ਹੀ ਬਿਨਾਂ ਸਮਾਂ ਗਵਾਏ ਫੌਰੀ ਤੌਰ ਤੇ ਜਿਸ ਇਲਾਕੇ ਵਿੱਚ ਘਟਨਾ ਵਾਪਰੀ ਹੈ ਉਸ ਦੀ ਨਾਕਾਬੰਦੀ ਕੀਤੀ ਜਾ ਸਕੇ ਅਤੇ ਮੁਜਰਮਾਂ ਦੀ ਧੜ ਪਕੜ ਕੀਤੀ ਜਾ ਸਕੇ। ਇਸ ਮੌਕੇ ਡੀ.ਐਸ.ਪੀ ਸ. ਸ਼ਮਸ਼ੇਰ ਸਿੰਘ ਸ਼ੇਰਗਿੱਲ, ਐਸ.ਐਚ.ਓ ਮਨੋਜ ਕੁਮਾਰ,ਐਸ.ਆਈ. ਹਰਪ੍ਰੀਤ ਸਿੰਘ, ਏ.ਐਸ.ਆਈ ਜਸਵੰਤ ਸਿੰਘ, ਏ.ਐਸ.ਆਈ ਨਗਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।
TAGGED: Police news, Political
Share This Article
Facebook Twitter Whatsapp Whatsapp Telegram Copy Link
Share
Previous Article ਬਜਰੰਗ ਦਲ ਵੱਲੋਂ ਅੱਜ ਦੂਜੇ ਦਿਨ ਮੁਹੱਲਾ ਪ੍ਰੀਤ ਨਗਰ ਵਿੱਚ ਵੰਡੇ ਗਏ ਅਕਸ਼ਤ ਕਲਸ਼ ਬਜਰੰਗ ਦਲ ਵੱਲੋਂ ਅੱਜ ਦੂਜੇ ਦਿਨ ਮੁਹੱਲਾ ਪ੍ਰੀਤ ਨਗਰ ਵਿੱਚ ਵੰਡੇ ਗਏ ਅਕਸ਼ਤ ਕਲਸ਼
Next Article ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੌਰਾ, ਬੱਚਿਆਂ ਅਤੇ ਅਧਿਆਪਕਾਂ ਦੇ ਵੀ ਹੋਏ ਰੂਬਰੂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੌਰਾ, ਬੱਚਿਆਂ ਅਤੇ ਅਧਿਆਪਕਾਂ ਦੇ ਵੀ ਹੋਏ ਰੂਬਰੂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?